Navjot Sidhu Release: ਕੁਝ ਹੀ ਸਮੇਂ ਵਿੱਚ ਜੇਲ੍ਹੋਂ ਬਾਹਰ ਆਉਣਗੇ ਨਵਜੋਤ ਸਿੱਧੂ, ਪਟਿਆਲਾ ਜੇਲ੍ਹ ਬਾਹਰ ਪੈ ਰਹੇ ਨੇ ਭੰਗੜੇ, ਹੋਵੇਗਾ Grand Welcome ਚੰਡੀਗੜ੍ਹ/ਪਟਿਆਲਾ :34 ਸਾਲ ਪੁਰਾਣੇ ਰੋਡਰੇਜ਼ ਮਾਮਲੇ ਵਿੱਚ ਸਜ਼ਾ ਭੁਗਤਣ ਤੋਂ ਬਾਅਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅੱਜ ਪਟਿਆਲਾ ਜੇਲ੍ਹ ਵਿੱਚੋਂ ਰਿਹਾਈ ਹੋ ਗਈ ਹੈ। ਜੇਲ੍ਹ ਵਿੱਚੋਂ ਰਿਹਾਈ ਤੋਂ ਹੋਣ ਤੋਂ ਬਾਅਦ ਕਾਂਗਰਸੀ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪੱਤਰਕਾਰਾਂ ਨਾਲ ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਲੈ ਕੇ ਗੱਲਬਾਤ ਕੀਤੀ। ਇਸ ਮੌਕੇ ਨਵਜੋਤ ਸਿੰਘ ਸਿੱਧੂ ਦਾ ਜੇਲ੍ਹ ਵਿੱਚੋਂ ਬਾਹਰ ਆਉਣ ਉੱਤੇ ਕਾਂਗਰਸੀ ਆਗੂਆਂ ਨੇ ਨਿੱਘਾ ਸਵਾਗਤ ਕੀਤਾ।
Navjot Sidhu Release: ਕੁਝ ਹੀ ਸਮੇਂ ਵਿੱਚ ਜੇਲ੍ਹੋਂ ਬਾਹਰ ਆਉਣਗੇ ਨਵਜੋਤ ਸਿੱਧੂ, ਪਟਿਆਲਾ ਜੇਲ੍ਹ ਬਾਹਰ ਪੈ ਰਹੇ ਨੇ ਭੰਗੜੇ, ਹੋਵੇਗਾ Grand Welcome ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਸਿੱਧੂ ਸਿੱਧਾ ਆਪਣੇ ਘਰ ਗਏ, ਜਿੱਥੇ ਪਰਿਵਾਰ ਵਾਲਿਆਂ ਅਤੇ ਸਿੱਧੂ ਦੇ ਸਮਰਥਕਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ।ਪਹਿਲਾਂ ਇਹ ਕਿਹਾ ਜਾ ਰਿਹਾ ਸੀ ਕਿ ਨਵਜੋਤ ਸਿੰਘ ਸਿੱਧੂ ਰਿਹਾਈ ਤੋਂ ਬਾਅਦ ਗੁਰੂਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ, ਫਿਰ ਕਾਲੀ ਮਾਤਾ ਮੰਦਰ ਪਟਿਆਲਾ ਵਿਖੇ ਨਤਮਸਤਕ ਹੋਣ ਤੋਂ ਬਾਅਦ ਆਪਣੇ ਘਰ ਜਾਣਗੇ। ਪਰ ਉਹ ਜੇਲ੍ਹ ਤੋਂ ਸਿੱਧਾ ਘਰ ਹੀ ਪਹੁੰਚੇ।
ਪੰਜਾਬ ਦੇ ਮੌਜੂਦਾਂ ਹਾਲਾਤਾਂ ਨੂੰ ਲੈ ਕੇ ਕਹੀ ਵੱਡੀ ਗੱਲ:-ਜੇਲ੍ਹ ਵਿੱਚੋਂ ਬਾਹਰ ਆਉਂਦਿਆ ਹੀ ਕਾਂਗਰਸੀ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਵਿੱਚ ਗਵਰਨਰ ਰਾਜ ਲਗਾਉਣ ਦੀ ਸਾਜ਼ਿਸ ਚੱਲ ਰਹੀ ਹੈ। ਉਹਨਾਂ ਕਿਹਾ ਕਿ ਜੋ ਪੰਜਾਬ ਨੂੰ ਤਬਾਹ ਕਰੇਗਾ, ਉਹ ਖੁਦ ਹੀ ਤਬਾਹ ਹੋ ਜਾਵੇਗਾ। ਸਿੱਧੂ ਨੇ ਕਿਹਾ ਕਿ ਮੈਂ ਆਪਣੇ ਪਰਿਵਾਰ ਲਈ ਨਹੀਂ ਲੜ ਰਿਹਾ, ਆਪਣੇ ਪੰਜਾਬ ਲਈ ਲੜ ਰਿਹਾ ਹਾਂ। ਇਸ ਦੌਰਾਨ ਹੀ ਰਾਹੁਲ ਗਾਂਧੀ ਦੀ ਤਾਰੀਫ ਕਰਦਿਆ ਸਿੱਧੂ ਨੇ ਕਿਹਾ ਕਿ 'ਕ੍ਰਾਂਤੀ ਦਾ ਨਾਮ ਰਾਹੁਲ ਗਾਂਧੀ' ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਆਪਣੀਆਂ ਨਕਾਮੀਆਂ ਲੁਕਾਉਣ ਲਈ ਪੰਜਾਬ ਦਾ ਮਾਹੌਲ ਖ਼ਰਾਬ ਕਰ ਰਹੀ ਹੈ।
ਸੁਰੱਖਿਆ ਘਟਾਉਣ ਸਬੰਧੀ ਨਵਜੋਤ ਸਿੰਘ ਦਾ ਸ਼ਬਦੀ ਵਾਰ:-ਕਾਂਗਰਸੀ ਸਾਬਕਾ ਪ੍ਰਧਾਨ ਨਵਜੋਤ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਉੱਤੇ ਨਿਸ਼ਾਨਾ ਸਾਧਦਿਆ ਕਿਹਾ ਕਿ ਮੁੱਖ ਮੰਤਰੀ ਨੇ ਪੰਜਾਬ ਦੇ ਲੋਕਾਂ ਨੂੰ ਮੂਰਖ ਬਣਾਇਆ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਇੱਕ ਅਖ਼ਬਾਰੀ ਮੁੱਖ ਮੰਤਰੀ ਬਣ ਕੇ ਰਹਿ ਗਿਆ ਹੈ। ਸਾਬਕਾ ਪ੍ਰਧਾਨ ਨਵਜੋਤ ਸਿੰਘ ਨੇ ਆਪਣੀ ਸੁਰੱਖਿਆ ਘਟਾਉਣ ਸਬੰਧੀ ਸਿੱਧੂ ਮੂਸੇਵਾਲਾ ਦੀ ਮੌਤ ਦਾ ਹਵਾਲਾ ਦਿੰਦਿਆ ਕਿਹਾ ਕਿ ਮੁੱਖ ਮੰਤਰੀ ਨੇ ਇੱਕ ਸਿੱਧੂ ਮਰਵਾ ਦਿੱਤਾ ਹੈ, ਹੁਣ ਦੂਜਾ ਸਿੱਧੂ ਹੋਰ ਮਰਵਾ ਦੇਵੇ।
ਮੁਫ਼ਤ ਸਕੀਮਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਸ਼ਬਦੀ ਹਮਲੇ:-ਕਾਂਗਰਸੀ ਸਾਬਕਾ ਪ੍ਰਧਾਨ ਨਵਜੋਤ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰੁਜ਼ਗਾਰ ਤੇ ਮੁਫ਼ਤ ਸਕੀਮਾਂ ਨੂੰ ਲੈ ਕੇ ਨਿਸ਼ਾਨਾ ਸਾਧਦਿਆ ਕਿਹਾ ਕਿ ਮੁੱਖ ਮੰਤਰੀ ਨੇ ਚੋਣਾਂ ਤੋਂ ਪਹਿਲਾ ਹਰਾ ਪੈੱਨ ਲੋਕਾਂ ਦੀ ਭਲਾਈ ਚਲਾਉਣ ਲਈ ਕਿਹਾ ਸੀ। ਪਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਹੁਣ ਮੁੱਖ ਮੰਤਰੀ ਦਾ ਹਰਾ ਪੈੱਨ ਕਿੱਥੇ ਗਿਆ। ਪੰਜਾਬ ਦੇ ਲੋਕਾਂ ਨੂੰ ਬਿਜਲੀ ਮੁਫ਼ਤ ਨੂੰ ਦੇਣ ਨੂੰ ਲੈ ਕੇ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਨੇ ਪੰਜਾਬ ਦੇ ਲੋਕਾਂ ਨੂੰ ਮੁਫ਼ਤ ਬਿਜਲੀ ਦੇਣ ਤੋਂ ਪਹਿਲਾ ਇਹ ਨਹੀਂ ਦੱਸਿਆ ਕਿ ਸਰਕਾਰ ਨੇ 25 ਹਜ਼ਾਰ ਕਰੋੜ ਦਾ ਕਰਜ਼ਾ ਚੁੱਕ ਕੇ ਮੁਫ਼ਤ ਬਿਜਲੀ ਦਿੱਤੀ ਹੈ। ਉਹਨਾਂ ਕਿਹਾ ਕਿ ਮੁਫ਼ਤ ਬਿਜਲੀ ਦਾ ਕਰਜ਼ਾ ਪੰਜਾਬ ਦੇ ਲੋਕਾਂ ਨੇ ਹੀ ਵਾਪਸ ਕਰਨਾ ਹੈ।
ਨਹੀਂ ਪਹੁੰਚੇ ਪੰਜਾਬ ਕਾਂਗਰਸ ਦੇ ਪ੍ਰਧਾਨ :ਪੰਜਾਬ ਕਾਂਗਰਸ ਦੇ ਮੌਜੂਦਾ ਪ੍ਰਧਾਨ ਰਾਜਾ ਵੜਿੰਗ ਸਾਬਕਾ ਪ੍ਰਧਾਨ ਸਿੱਧੂ ਦੇ ਸਵਾਗਤ ਲਈ ਪਟਿਆਲਾ ਨਹੀਂ ਪਹੁੰਚੇ। ਦੱਸ ਦਈਏ ਕਿ ਰਾਜਾ ਵੜਿੰਗ ਵੱਲੋਂ ਕੱਲ੍ਹ ਦੇ ਅੰਮ੍ਰਿਤਸਰ ਰੋਸ ਮਾਰਚ ਤੋਂ ਬਾਅਦ ਕੀਤੀ ਪ੍ਰੈੱਸ ਕਾਨਫਰੰਸ ਵਿੱਚ ਹੀ ਦੱਸ ਦਿੱਤਾ ਗਿਆ ਸੀ ਕਿ ਉਨ੍ਹਾਂ ਦੇ ਹੋਰ ਰੁਝੇਵਿਆਂ ਕਾਰਨ ਉਹ ਉਨ੍ਹਾਂ ਦੇ ਸਵਾਗਤ ਲਈ ਨਹੀਂ ਜਾ ਸਕਦੇ। ਇਹ ਵੀ ਯਾਦ ਰਹੇ ਕਿ ਰਾਜਾ ਵੜਿੰਗ ਦੀ ਤਾਜਪੋਸ਼ੀ ਸਮੇਂ ਨਵਜੋਤ ਸਿੱਧੂ ਵੀ ਸਮਾਗਮ ਵਿੱਚ ਪਹੁੰਚੇ ਤਾਂ ਜ਼ਰੂਰ ਸਨ, ਪਰ ਉਨ੍ਹਾਂ ਨੂੰ ਮਿਲਣ ਵਾਸਤੇ ਸਟੇਜ ਤੱਕ ਨਹੀਂ ਗਏ ਸਨ। ਇਹ ਵੀ ਸਿਆਸੀ ਗਲਿਆਰਿਆਂ ਵਿੱਚ ਉਸ ਸਮੇਂ ਚਰਚਾ ਦਾ ਵਿਸ਼ਾ ਸੀ।
ਇਹ ਵੀ ਪੜ੍ਹੋ :Navjot Singh Sidhu Release: ਨਵਜੋਤ ਸਿੱਧੂ ਦੀ ਰਿਹਾਈ ਨੂੰ ਲੈ ਕੇ ਟੁੱਟਿਆ ਸਸਪੈਂਸ, ਅੱਜ ਆਉਣਗੇ ਜੇਲ੍ਹੋਂ ਬਾਹਰ