ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਨੂੰ ਲੈ ਕੇ ਸਸਪੈਂਸ ਆਖਰ ਟੁੱਟ ਗਿਆ ਹੈ। ਦਰਅਸਲ ਨਵਜੋਤ ਸਿੰਘ ਸਿੱਧੂ ਨੇ ਆਪਣੇ ਟਵਿੱਟਰ ਹੈਂਡਲ ਤੋਂ ਇਕ ਟਵੀਟ ਜਾਰੀ ਕਰਦਿਆਂ ਇਹ ਜਾਣਕਾਰੀ ਦਿੱਤੀ ਹੈ ਕਿ ਉਹ ਜੇਲ੍ਹ ਤੋਂ ਬਾਹਰ ਆ ਰਹੇ ਹਨ। ਜੇਲ੍ਹ ਪ੍ਰਸ਼ਾਸਨ ਦੀ ਪੁਸ਼ਟੀ ਤੋਂ ਬਾਅਦ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ। ਦਰਅਸਲ ਸਿੱਧੂ 34 ਸਾਲ ਪੁਰਾਣੇ ਰੋਡਰੇਜ਼ ਮਾਮਲੇ ਵਿੱਚ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਇਕ ਸਾਲ ਦੀ ਸਜ਼ਾ ਕੱਟ ਰਹੇ ਸਨ।
ਪਹਿਲਾਂ 26 ਜਨਵਰੀ ਨੂੰ ਬਾਹਰ ਆਉਣ ਦੇ ਸੀ ਕਿਆਸ :ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ 26 ਜਨਵਰੀ 2023 ਨੂੰ ਪਟਿਆਲਾ ਦੀ ਕੇਂਦਰੀ ਜੇਲ੍ਹ ਵਿਚੋਂ ਬਾਹਰ ਆਉਣ ਦੀ ਸੰਭਾਵਨਾ ਸੀ। 26 ਜਨਵਰੀ ਨੂੰ ਗਣਤੰਤਰ ਦਿਹਾੜੇ ਦੇ ਮੌਕੇ 'ਤੇ 50 ਕੈਦੀ ਰਿਹਾਅ ਕੀਤੇ ਜਾਣੇ ਸਨ, ਜਿਨ੍ਹਾਂ ਵਿਚ ਨਵਜੋਤ ਸਿੱਧੂ ਦਾ ਨਾਂ ਵੀ ਸ਼ਾਮਿਲ ਸੀ। ਉਸ ਸਮੇਂ ਅਧਿਕਾਰੀਆਂ ਨੇ ਦੱਸਿਆ ਸੀ ਕਿ ਚੰਗੇ ਆਚਰਣ ਦੇ ਚੱਲਦਿਆਂ ਨਵਜੋਤ ਸਿੱਧੂ ਨੂੰ ਰਿਹਾਅ ਕੀਤਾ ਜਾ ਰਿਹਾ ਹੈ, ਪਰ ਰਿਹਾਈ ਦੀ ਤਰੀਕ ਤੈਅ ਹੁੰਦਿਆਂ ਹੀ ਪੰਜਾਬ ਦੀ ਸਿਆਸਤ ਗਰਮਾ ਗਈ। ਪੰਜਾਬ ਕਾਂਗਰਸ ਵਿਚ ਸਿੱਧੂ ਦੀ ਰਿਹਾਈ ਤੋਂ ਪਹਿਲਾਂ ਹਲਚਲ ਸ਼ੁਰੂ ਹੋ ਗਈ ਸੀ। ਇਨ੍ਹਾਂ ਸਭ ਵਿਚਕਾਰ ਨਵਜੋਤ ਸਿੱਧੂ ਦੀ ਰਿਹਾਈ ਰੱਦ ਹੋ ਗਈ ਤੇ ਲਗਾਤਾਰ ਸਸਪੈਂਸ ਬਰਕਰਾਰ ਰਹੇ।
ਇਹ ਵੀ ਪੜ੍ਹੋ :Jaggu Bhagwanpuria Gang: ਜੱਗੂ ਭਗਵਾਨਪੁਰੀਆ ਗਿਰੋਹ ਦਾ ਇਕ ਮੈਂਬਰ ਗ੍ਰਿਫਤਾਰ, ਹਥਿਆਰ ਸਣੇ ਕਾਰਤੂਸ ਬਰਾਮਦ