ਚੰਡੀਗੜ੍ਹ: ਨਵਜੋਤ ਸਿੰਘ ਸਿੱਧੂ ਦੀ ਰਿਹਾਈ ਨੂੰ ਲੈ ਕੇ ਚੱਲ ਰਹੀਆਂ ਚਰਚਾਵਾਂ ਉੱਤੇ ਆਖੀਰ ਵਿਰਾਮ ਲੱਗ ਗਿਆ ਹੈ। ਨਵਜੋਤ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਸੋਸ਼ਲ ਮੀਡੀਆਂ ਉੱਤੇ ਪੋਸਟ ਪਾ ਕੇ ਜਾਣਕਾਰੀ ਸਾਂਝੀ ਕੀਤੀ ਕਿ ਨਵਜੋਤ ਸਿੱਧੂ ਅੱਜ ਰਿਹਾਅ ਨਹੀਂ ਹੋਣਗੇ। ਉਨ੍ਹਾਂ ਸੋਸ਼ਲ ਮੀਡੀਆਂ ਉੱਤੇ ਟਵੀਟ ਕਰਦਿਆ ਲਿਖਿਆ ਕਿ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਸਰਕਾਰ ਰਿਹਾਅ ਨਹੀਂ ਕਰਨਾ ਚਾਹੁੰਦੀ ਹੈ। ਸੂਤਰਾਂ ਮੁਤਾਬਕ, ਪਟਿਆਲਾ ਨਗਰ ਨਿਗਮ ਨੇ ਸਿੱਧੂ ਦੇ ਹੋਰਡਿੰਗਜ਼ ਵੀ ਹਟਾ ਦਿੱਤੇ ਹਨ।
ਮਿਸੈਜ ਸਿੱਧੂ ਦਾ ਫੁੱਟਿਆ ਗੁੱਸਾ:ਨਵਜੋਤ ਕੌਰ ਸਿੱਧੂ ਨੇ ਟਵੀਟ ਕਰਦਿਆ ਲਿਖਿਆ ਕਿ 'ਨਵਜੋਤ ਸਿੰਘ ਸਿੱਧੂ ਖੂੰਖਾਰ ਜਾਨਵਰ ਦੀ ਕੈਟੇਗਰੀ ਵਿੱਚ ਆਉਂਦੇ ਹਨ, ਇਸ ਲਈ ਸਰਕਾਰ ਨਹੀਂ ਚਾਹੁੰਦੀ ਕਿ ਉਨ੍ਹਾਂ ਨੂੰ 75ਵੀਂ ਆਜ਼ਾਦੀ ਉੱਤੇ ਰਾਹਤ ਮਿਲੇ, ਇਸ ਲਈ ਸਾਰੇ ਸਿੱਧੂ ਤੋਂ ਦੂਰ ਰਹੋ।'