ਪੰਜਾਬ

punjab

ETV Bharat / state

ਮੁੱਖ ਮੰਤਰੀ ਦੇ ਜ਼ਿਲ੍ਹੇ 'ਚ ਨਿਹੰਗਾਂ ਨੇ ਪੁਲਿਸ ਮੁਲਾਜ਼ਮ ਦਾ ਵੱਢਿਆ ਹੱਥ, 11 ਨਿਹੰਗ ਕਾਬੂ, 1 ਦੇ ਲੱਗੀ ਗੋਲੀ - mandeep singh sidhu ssp

ਪਟਿਆਲਾ ਵਿੱਚ ਸਨੌਰ ਸਬਜ਼ੀ ਮੰਡੀ ਵਿੱਚ ਨਿਹੰਗਾਂ ਨੇ ਡਿਊਟੀ 'ਤੇ ਤਾਇਨਾਤ ਪੁਲਿਸ ਦੇ ਮੁਲਾਜ਼ਮਾਂ 'ਤੇ ਕਿਰਪਾਨਾਂ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਸੀ। ਇਸ ਹਮਲੇ ਵਿੱਚ ਇੱਕ ਪੁਲਿਸ ਮੁਲਾਜ਼ਮ ਦਾ ਹੱਥ ਕੱਟਿਆ ਗਿਆ।

ਨਿਹੰਗਾਂ ਵੱਲੋਂ ਪੁਲਿਸ ਮੁਲਾਜ਼ਮਾਂ 'ਤੇ ਕੀਤੇ ਹਮਲੇ ਦਾ ਮਾਮਲਾ, 7 ਨਿਹੰਗ ਕਾਬੂ ਤੇ 1 ਦੇ ਲੱਗੀ ਗੋਲੀ
ਨਿਹੰਗਾਂ ਵੱਲੋਂ ਪੁਲਿਸ ਮੁਲਾਜ਼ਮਾਂ 'ਤੇ ਕੀਤੇ ਹਮਲੇ ਦਾ ਮਾਮਲਾ, 7 ਨਿਹੰਗ ਕਾਬੂ ਤੇ 1 ਦੇ ਲੱਗੀ ਗੋਲੀ

By

Published : Apr 12, 2020, 12:38 PM IST

Updated : Apr 12, 2020, 8:45 PM IST

ਪਟਿਆਲਾ: ਕੋਰੋਨਾ ਵਾਇਰਸ ਕਾਰਨ ਲਗੇ ਕਰਫਿਊ ਦੌਰਾਨ ਮੁੱਖ ਮੰਤਰੀ ਦੇ ਸਹਿਰ ਪਟਿਆਲਾ ਦੇ ਸਨੌਰ ਵਿੱਚ ਉਸ ਸਮੇਂ ਹੰਗਾਮਾਂ ਹੋ ਗਿਆ ਜਦੋਂ ਸਨੌਰ ਦੀ ਸਬਜ਼ੀ ਮੰਡੀ ਵਿੱਚ ਕੁਝ ਨਿਹੰਗਾਂ ਨੇ ਡਿਊਟੀ 'ਤੇ ਤਾਇਨਾਤ ਪੁਲਿਸ ਮੁਲਾਜ਼ਮਾਂ 'ਤੇ ਹਮਲਾ ਕਰ ਦਿੱਤਾ। ਨਿਹੰਗਾਂ ਵੱਲੋਂ ਕਿਰਪਾਨਾਂ ਤੇ ਤੇਜ਼ਧਾਰ ਹਥਿਆਰਾਂ ਨਾਲ ਪੁਲਿਸ ਮੁਲਾਜ਼ਮਾਂ 'ਤੇ ਕੀਤੇ ਗਏ ਹਮਲੇ ਦੌਰਾਨ ਇੱਕ ਪੁਲਿਸ ਮੁਲਾਜ਼ਮ ਦਾ ਹੱਥ ਕੱਟਿਆ ਗਿਆ। ਇਸ ਮੁਲਾਜ਼ਮ ਦਾ ਪੀਜੀਆਈ 'ਚ ਅਪ੍ਰੇਸ਼ਨ ਕੀਤਾ ਜਾ ਰਿਹਾ ਹੈ।

ਮੁੱਖ ਮੰਤਰੀ ਦੇ ਜ਼ਿਲ੍ਹੇ 'ਚ ਨਿਹੰਗਾਂ ਨੇ ਪੁਲਿਸ ਮੁਲਾਜ਼ਮ ਦਾ ਵੱਢਿਆ ਹੱਥ, 7 ਨਿਹੰਗ ਕਾਬੂ, 1 ਦੇ ਲੱਗੀ ਗੋਲੀ

ਪੁਲਿਸ ਨੇ ਕਾਰਵਾਈ ਕਰਦੇ ਹੋਏ ਵਿਸ਼ੇਸ਼ ਕਮਾਂਡੋ ਨਾਲ 11 ਨਿਹੰਗਾਂ ਨੂੰ ਕਾਬੂ ਕੀਤਾ ਹੈ। ਇਸ ਕਾਰਵਾਈ ਦੌਰਾਨ ਇੱਕ ਨਿਹੰਗ ਦੇ ਗੋਲੀ ਲੱਗਣ ਦੀ ਵੀ ਖ਼ਬਰ ਹੈ। ਜਿਸ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਲਿਜਾਇਆ ਗਿਆ ਹੈ। ਇਸ ਹਮਲੇ ਵਿੱਚ ਥਾਣਾ ਪਟਿਆਲਾ ਸਦਰ ਦੇ ਐੱਸਐੱਚਓ ਸਮੇਤ 2 ਹੋਰ ਪੁਲਿਸ ਮੁਲਾਜ਼ਮਾਂ ਗੰਭੀਰ ਜ਼ਖਮੀ ਹੋ ਗਏ ਹਨ।

ਐੱਸ.ਐੱਸ.ਪੀ. ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਦੋਸ਼ੀਆ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪੰਜਾਬ ਸਰਕਾਰ ਦੇ ਵਿਸ਼ੇਸ਼ ਸੱਕਤਰ ਕਰਨਬੀਰ ਸਿੰਘ ਸਿੱਧੂ ਨੇ ਟਵੀਟ ਕਰ ਨਿਹੰਗਾਂ ਦੇ ਗ੍ਰਿਫ਼ਤਾਰ ਕੀਤੇ ਜਾਣੀ ਪੁਸ਼ਟੀ ਕੀਤੀ ਹੈ।

ਇਸ ਮਾਮਲੇ ਵਿੱਚ ਪੰਜਾਬ ਪੁਲਿਸ ਦੇ ਮੁੱਖੀ ਦਿਨਕਰ ਗੁੁਪਤਾ ਨੇ ਅਫਸੋਸ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਘਟਨਾ ਵਾਪਰੀ ਹੈ।

Last Updated : Apr 12, 2020, 8:45 PM IST

ABOUT THE AUTHOR

...view details