ਪਟਿਆਲ਼ਾ: ਸ਼ਾਹੀ ਸ਼ਹਿਰ ਵਿੱਚ ਪੁਲਿਸ ਪਾਰਟੀ ਤੇ ਨਿਹੰਗਾਂ ਵੱਲੋਂ ਕੀਤੇ ਗਏ ਹਮਲੇ ਦੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।
ਪੁਲਿਸ 'ਤੇ ਹਮਲਾ ਕਰਨ ਵਾਲਿਆਂ ਨੂੰ ਨਹੀਂ ਬਖ਼ਸ਼ਿਆ ਜਾਵੇਗਾ: ਮੁੱਖ ਮੰਤਰੀ - ਪੁਲਿਸ ਤੇ ਨਿਹੰਗ ਨੇ ਕੀਤਾ ਹਮਲਾ
ਨਾਕੇ ਤੇ ਪੁਲਿਸ ਪਾਰਟੀ ਤੇ ਹਮਲਾ ਕਰਨ ਵਾਲੇ ਸ਼ਰਾਰਤੀ ਅਨਸਰਾਂ ਖ਼ਿਲਾਫ ਕੈਪਟਨ ਅਮਰਿੰਦਰ ਸਿੰਘ ਨੇ ਸਖ਼ਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ।
ਕੈਪਟਨ ਅਮਰਿੰਦਰ ਸਿੰਘ
ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰ ਕੇ ਕਿਹਾ ਕਿ ਹਮਲਾ ਕਰਨ ਵਾਲੇ ਸ਼ਰਾਰਤੀ ਅਨਸਰਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਜੋ ਵੀ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰੇਗਾ, ਉਸ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਉਸ ਉੱਤੇ ਕੜੀ ਕਾਰਵਾਈ ਕੀਤੀ ਜਾਵੇਗੀ।
ਮੁੱਖ ਮੰਤਰੀ ਨੇ ਇਸ ਘਟਨਾ ਵਿੱਚ ਪੁਲਿਸ ਮੁਲਾਜ਼ਮ ਦੇ ਹੱਥ ਵੱਢੇ ਜਾਣ ਦੀ ਘਟਨਾ ਨੂੰ ਮੰਦਭਾਗਾ ਕਰਾਰ ਦਿੱਤਾ ਅਤੇ ਜ਼ਖ਼ਮੀ ਅਧਿਕਾਰੀ ਦੀ ਸਿਹਤਯਾਬੀ ਲਈ ਅਰਦਾਸ ਕੀਤੀ, ਜਿਸ ਦੀ ਕਿ ਪੀਜੀਆਈ ਵਿੱਚ ਸਰਜਰੀ ਹੋ ਰਹੀ ਹੈ।