ਪਟਿਆਲਾ: ਸੁਖਦੇਵ ਸਿੰਘ ਢੀਂਡਸਾ ਨੇ ਪਾਰਟੀ ਵਰਕਰਾਂ ਨਾਲ 2022 ਦੀਆਂ ਚੋਣਾਂ ਸਬੰਧੀ ਇੱਕ ਮੀਟਿੰਗ ਕੀਤੀ। ਇਸ ਮੌਕੇ ਉਹਨਾਂ ਨੇ ਕਿਹਾ ਕਿ ਪਹਿਲਾਂ ਅਸੀਂ ਕਿਸਾਨੀ ਅੰਦੋਲਨ ਕਾਰਨ ਮੀਟਿੰਗਾਂ ਬੰਦ ਕੀਤੀਆਂ ਹੋਈਆਂ ਸਨ, ਪਰ ਹੁਣ ਜਿਵੇਂ-ਜਿਵੇਂ ਚੋਣਾਂ ਨੇੜੇ ਆ ਰਹੀਆਂ ਹਨ ਤਾਂ ਸਾਨੂੰ ਮੁੜ ਮੀਟਿੰਗਾਂ ਕਰਨੀਆਂ ਪੈ ਰਹੀਆਂ ਹਨ। ਇਸ ਮੌਕੇ ਉਹਨਾਂ ਨੇ ਕਿਹਾ ਕਿ ਕਾਂਗਰਸ ਸਰਕਾਰ ਲੋਕਾਂ ਨਾਲ ਝੂਠੇ ਵਾਅਦੇ ਕਰ ਰਹੀ ਹੈ ਜਿਹਨਾਂ ’ਚੋਂ ਇੱਕ ਵੀ ਪੂਰਾ ਨਹੀਂ ਹੋਵੇਗਾ। ਉਹਨਾਂ ਨੇ ਕਿਹਾ ਕਿ ਸਰਕਾਰ ਨੇ ਸੱਤਾ ’ਚ ਆਉਣ ਤੋਂ ਪਹਿਲਾਂ ਵੀ ਕਈ ਵਾਅਦੇ ਕੀਤੇ ਸਨ ਪਰ ਇੱਕ ਵੀ ਪੂਰਾ ਨਹੀਂ ਕੀਤਾ।
ਇਹ ਵੀ ਪੜੋ: ਦੀਪ ਸਿੱਧੂ ਦੇ ਭਰਾ ਨੇ ਮੋਦੀ ਸਰਕਾਰ ਨੂੰ ਖੂਨ ਨਾਲ ਲਿਖਿਆ ਪੱਤਰ