ਪਟਿਆਲਾ: ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗਬਹਾਦਰ ਜੀ ਦੀ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਬੜੇ ਹੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਵਿਖੇ ਸ੍ਰੀ ਗੁਰੂ ਤੇਗਬਹਾਦਰ ਸਾਹਿਬ ਜੀ ਦੇ ਵੱਲੋਂ ਬੋਲ ਕੀਤੇ ਗਏ ਸਨ ਕਿ ਜਿਹੜਾ ਵੀ ਵਿਆਕਤੀ ਬਸੰਤ ਪੰਚਮੀ ਵਾਲੇ ਦਿਨ ਇਸ ਪਾਵਨ ਅਸਥਾਨ 'ਤੇ ਆਕੇ ਇਸਨਾਨ ਕਰੇਗਾ ਉਸਦੇ ਸਾਰੇ ਦੁੱਖ ਦੂਰ ਹੋ ਜਾਣਗੇ। ਇਸੇ ਦੇ ਚਲਦੇ ਹੋਏ ਗੁਰੂ ਸਾਹਿਬ ਦੀ ਪਾਵਨ ਧਰਤੀ 'ਤੇ ਸਰਧਾਲੂ ਦੂਰ ਦੇਸਾ-ਵਿਦੇਸਾ ਦਰਸ਼ਨ ਕਰਨ ਲਈ ਪਹੁੰਚੇ ਤੇ ਸਰਧਾਲੂ ਗੁਰੂ ਸਾਹਿਬ ਜੀ ਦੇ ਪਾਵਨ ਸਰੋਵਰ ਵਿਖੇ ਇਸਨਾਨ ਕਰਦੇ ਹੋਏ ਵੀ ਦਿਖਾਈ ਦਿੱਤੇ।
ਪਟਿਆਲਾ: ਬੜੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਬਸੰਤ ਪੰਚਮੀ ਦਾ ਤਿਉਹਾਰ - ਗੁਰੂਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਜੀ ਦੇ ਹੈਡਗ੍ਰੰਥੀ ਗਿਆਨੀ ਪਰਨਾਮ ਸਿੰਘ
ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗਬਹਾਦਰ ਜੀ ਦੀ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਬੜੇ ਹੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ।
ਇਸ ਮੌਕੇ ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਜੀ ਦੇ ਹੈਡਗ੍ਰੰਥੀ ਗਿਆਨੀ ਪਰਨਾਮ ਸਿੰਘ ਨੇ ਦੱਸਿਆ ਕਿ ਅੱਜ ਬਸੰਤ ਪੰਚਮੀ ਦਾ ਤਿਉਹਾਰ ਹੈ ਤੇ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੁੱਖਨਿਵਾਰਨ ਸਾਹਿਬ ਵਿਖੇ ਬੜੇ ਹੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬਸੰਤ ਪੰਚਮੀ ਸਾਡੀ ਗੁਰੂ ਪ੍ਰਬੰਧਕ ਕਮੇਟੀ ਵੱਲੋਂ ਪੁਖਤਾ ਇੰਤਜ਼ਾਮ ਕੀਤੇ ਗਏ ਹਨ।
ਗੁਰੂ ਸਾਹਿਬ ਦੀ ਪਾਵਨ ਧਰਤੀ ਪਹੁੰਚੇ ਸਰਧਾਲੂਆਂ ਨੇ ਗਲਬਾਤ ਦੌਰਾਨ ਦੱਸਿਆ ਕਿ ਅੱਜ ਅਸੀ ਗੁਰੂ ਸਾਹਿਬ ਜੀ ਦੀ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੁੱਖਨਿਵਾਰਨ ਸਾਹਿਬ ਵਿਖੇ ਪਹੁੰਚੇ ਹਾਂ ਤੇ ਗੁਰੂ ਸਾਹਿਬ ਦੇ ਦਰਸ਼ਨ ਕਰਨ ਲਈ ਪਹੁੰਚੇ ਹਾਂ। ਬਸੰਤ ਪੰਚਮੀ ਦਾ ਤਿਓਹਾਰ ਮਨਾਇਆ ਜਾ ਰਿਹਾ ਹੈ ਤੇ ਅਸੀ ਵੀ ਅੱਜ ਗੁਰੂ ਸਾਹਿਬ ਜੀ ਦੇ ਪਾਵਨ ਸਰੋਵਰ ਵਿਖੇ ਇਸਨਾਨ ਕੀਤਾ ਹੈ।