ਪਟਿਆਲਾ:ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੀ ਤਰਫ ਤੋਂ ਬਿਜਲੀ ਦੇ ਲੱਗ ਰਹੇ ਲੰਬੇ-ਲੰਬੇ ਕੱਟਾਂ ਨੂੰ ਲੈ ਕੇ ਬਿਜਲੀ ਬੋਰਡ (Power Board) ਪਟਿਆਲਾ ਦੇ ਮੁੱਖ ਦਫ਼ਤਰ ਦਾ ਘਿਰਾਓ ਕੀਤਾ ਗਿਆ ਹੈ।ਇਸ ਮੌਕੇ ਕ੍ਰਾਂਤੀਕਾਰੀ ਕਿਸਾਨਾਂ ਨੇ ਬਿਜਲੀ ਬੋਰਡ ਮੈਨੇਜਮੈਂਟ ਅਤੇ ਕੈਪਟਨ ਸਰਕਾਰ ਦੇ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਕਿਸਾਨਾਂ ਨੇ ਮੰਗ ਕੀਤੀ ਕਿ ਸਾਨੂੰ ਮੋਟਰਾਂ ਦੇ ਉੱਤੇ 8 ਘੰਟੇ ਬਿਜਲੀ ਅਤੇ ਘਰਾਂ ਦੇ ਵਿੱਚ 24 ਘੰਟੇ (hours) ਬਿਜਲੀ ਦਿੱਤੀ ਜਾਵੇ ਨਾਲ ਹੀ ਚਿਤਾਵਨੀ ਦਿੱਤੀ ਕਿ ਜੇਕਰ ਜਲਦ ਤੋਂ ਜਲਦ ਇਸ ਸਮੱਸਿਆ ਦਾ ਹੱਲ ਨਾ ਹੋਇਆ ਤਾਂ ਅਣਮਿੱਥੇ ਸਮੇਂ ਲਈ ਧਰਨਾ ਦਿੱਤਾ ਜਾਵੇਗਾ।
ਕਿਸਾਨ ਆਗੂ ਗੁਰਨਾਮ ਸਿੰਘ ਨੇ ਆਖਿਆ ਕਿ ਸਾਨੂੰ ਪਿਛਲੇ ਕਾਫੀ ਲੰਬੇ ਸਮੇਂ ਤੋਂ ਬਿਜਲੀ ਦੀ ਸਮੱਸਿਆਂ (Power Problems)ਆ ਰਹੀ ਹੈ। ਜਿਸ ਕਰਕੇ ਅਸੀਂ ਖੇਤਾਂ ਦੇ ਵਿੱਚ ਕੰਮ ਨਹੀਂ ਕਰ ਰਹੇ ਹਾਂ ਅਤੇ ਘਰਾਂ ਦੇ ਵਿੱਚ ਸਾਡੇ ਬੱਚੇ ਬਹੁਤ ਹੀ ਪਰੇਸ਼ਾਨ ਹਨ।ਸਾਡੀ ਮੰਗ ਹੈ ਕਿ ਖੇਤਾਂ ਦੇ ਉੱਤੇ ਕੰਮ ਕਰਨ ਲਈ ਸਾਨੂੰ 8 ਘੰਟੇ ਬਿਜਲੀ ਦਿੱਤੀ ਜਾਵੇ ਅਤੇ ਨਾਲ ਹੀ ਘਰਾਂ ਦੇ ਵਿੱਚ ਸਾਨੂੰ 24 ਘੰਟੇ ਬਿਜਲੀ ਦਿੱਤੀ ਜਾਵੇ।