ਉਮਰਾਨੰਗਲ ਦੀ ਜੇਲ੍ਹ 'ਚ ਗੰਨਮੈਨ ਦੇ ਨਾਲ ਮੀਟਿੰਗ ਕਰਵਾਉਣ ਲਈ ਜੇਲ੍ਹ ਅਧਿਕਾਰੀ ਮੁਅੱਤਲ
ਬਹਿਬਲ ਕਲਾਂ ਗੋਲੀਕਾਂਡ ਵਿੱਚ ਮੁਲਜ਼ਮ ਆਈਜੀ ਪਰਮਰਾਜ ਉਮਰਾਨੰਗਲ ਦੀ ਮੁਲਾਕਾਤ ਉਨ੍ਹਾਂ ਦੇ ਨਿਜੀ ਸੁਰੱਖਿਆ ਕਰਮੀਆਂ ਨਾਲ ਕਰਵਾਉਣ ਦੇ ਦੋਸ਼ ਤਹਿਤ ਕੇਂਦਰੀ ਜੇਲ੍ਹ ਪਟਿਆਲਾ ਦੇ ਸੁਪਰੀਡੈਂਟ ਜਸਪਾਲ ਸਿੰਘ ਹਾਂਸ ਮੁਅੱਤਲ।
ਪਟਿਆਲਾ: ਬਹਿਬਲ ਕਲਾਂ ਗੋਲੀਕਾਂਡ ਵਿੱਚ ਮੁਲਜ਼ਮ ਆਈਜੀ ਪਰਮਰਾਜ ਉਮਰਾਨੰਗਲ ਦੀ ਮੁਲਾਕਾਤ ਉਨ੍ਹਾਂ ਦੇ ਨਿਜੀ ਸੁਰੱਖਿਆ ਕਰਮੀਆਂ ਨਾਲ ਕਰਵਾਉਣ ਦੇ ਦੋਸ਼ ਤਹਿਤ ਕੇਂਦਰੀ ਜੇਲ੍ਹ ਪਟਿਆਲਾ ਦੇ ਸੁਪਰੀਡੈਂਟ ਜਸਪਾਲ ਸਿੰਘ ਹਾਂਸ ਨੂੰ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਦੇ ਹੁਕਮਾਂ ਤੋਂ ਬਾਅਦ ਮੁਅੱਤਲ ਕਰ ਦਿੱਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਦਿਨਾਂ ਤੋਂ ਖ਼ਬਰਾਂ ਸਨ ਕਿ ਆਈਜੀ ਪਰਮਰਾਜ ਉਮਰਾਨੰਗਲ ਨੂੰ ਕੇਂਦਰੀ ਜੇਲ੍ਹ ਪਟਿਆਲਾ ਵਿਖੇ ਜੇਲ੍ਹ ਦੇ ਨਿਯਮਾਂ ਤੋਂ ਬਾਹਰ ਜਾ ਕੇ ਵੀਆਈਪੀ ਟ੍ਰੀਟਮੈਂਟ ਦਿੱਤਾ ਜਾ ਰਿਹਾ ਹੈ ਜਿਸ ਤੋਂ ਬਾਅਦ ਸੁਖਜਿੰਦਰ ਰੰਧਾਵਾ ਨੇ ਜਾਂਚ ਦੇ ਆਦੇਸ਼ ਦੇ ਦਿੱਤੇ ਸਨ ਅਤੇ ਜਾਂਚ ਤੋਂ ਬਾਅਦ ਹੁਣ ਜੇਲ੍ਹ ਸੁਪਰੀਡੈਂਟ ਜਸਪਾਲ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ। ਇਸ ਦੇ ਨਾਲਹੀ ਜੇਲ੍ਹ ਦੇ ਹੋਰਨਾਂਅਧਿਕਾਰੀਆਂ ਨੂੰ ਵੀ ਜਵਾਬ ਲਈ ਤਲਬ ਕੀਤਾ ਹੈ।
ਤੁਹਾਨੂੰ ਦੱਸ ਦੇਈਏ ਜੇਲ੍ਹ ਸੁਪਰੀਡੈਂਟ ਨੇ ਆਈਜੀ ਪਰਮਰਾਜ ਦੇ ਨਿਜੀ ਸੁਰੱਖਿਆ ਕਰਮੀਆਂ ਨੂੰ ਜੇਲ੍ਹ ਵਿੱਚ ਆਉਣ ਦੀ ਇਜਾਜ਼ਤਦਿੱਤੀ ਸੀ ਜੋ ਕਿ ਜੇਲ੍ਹ ਮੈਨੂਅਲ ਦੇ ਖ਼ਿਲਾਫ਼ ਹੈ ਕਿਉਂਕਿ ਪਟਿਆਲਾ ਕੇਂਦਰੀ ਜੇਲ੍ਹ ਉੱਚ ਕੋਟੀ ਦੀ ਸੁਰੱਖਿਅਤ ਜੇਲ੍ਹਾਂ ਵਿੱਚੋਂ ਇੱਕ ਮੰਨੀ ਜਾਂਦੀ ਹੈ। ਪਟਿਆਲਾ ਜੇਲ੍ਹ ਦੇ ਸੁਪਰੀਡੈਂਟ ਦਾ ਵਾਧੂ ਚਾਰਜ ਡਿਪਟੀ ਸੁਪਰੀਡੈਂਟ ਗੁਰਬਚਨ ਸਿੰਘ ਨੂੰ ਸੌਂਪ ਦਿੱਤਾ ਗਿਆ ਹੈ।