ਚੰਡੀਗੜ੍ਹ: ਪੰਜਾਬ ਦਾ ਇੱਕ ਹੋਰ ਜਵਾਨ ਕਸ਼ਮੀਰ ਵਿੱਚ ਅੱਤਵਾਦੀਆਂ ਨਾਲ ਲੋਹਾ ਲੈਂਦਾ ਸ਼ਹੀਦ ਹੋ ਗਿਆ। ਇਹ ਜਵਾਨ ਪਟਿਆਲਾ ਜ਼ਿਲ੍ਹੇ ਦੇ ਸਮਾਣਾ ਨੇੜਲੇ ਪਿੰਡ ਦੋਦੜਾ ਦਾ ਰਹਿਣ ਵਾਲਾ ਸੀ।
ਪਟਿਆਲਾ: ਪਿੰਡ ਦੋਦੜਾ ਦਾ ਜਵਾਨ ਘਾਟੀ ਵਿੱਚ ਅੱਤਵਾਦੀਆਂ ਨਾਲ ਲੋਹਾ ਲੈਂਦਾ ਹੋਇਆ ਸ਼ਹੀਦ - ਸਮਾਣਾ ਦਾ ਜਵਾਨਾ ਕਸ਼ਮੀਰ
ਪਟਿਆਲਾ ਜ਼ਿਲ੍ਹੇ ਦੇ ਸਮਾਣਾ ਨੇੜਲੇ ਪਿੰਡ ਦੋਦੜਾ ਦਾ ਰਹਿਣ ਵਾਲਾ ਜਵਾਨ ਰਾਜਵਿੰਦਰ ਸਿੰਘ ਕਸ਼ਮੀਰ ਵਿੱਚ ਅੱਤਵਾਦੀਆਂ ਨਾਲ ਮੁਕਾਬਲੇ ਦੌਰਾਨ ਸ਼ਹੀਦ ਹੋ ਗਿਆ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਸ ਦੀ ਸ਼ਹਾਦਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਰਾਜਵਿੰਦਰ ਸਿੰਘ
ਰਾਜਵਿੰਦਰ ਸਿੰਘ ਵਾਸੀ ਸਮਾਣਾ ਕਸ਼ਮੀਰ ਵਿੱਚ ਅੱਤਵਾਦੀਆਂ ਨਾਲ ਮੁਕਾਬਲੇ ਵਿੱਚ ਸ਼ਹੀਦ ਹੋ ਗਿਆ ਹੈ। ਉਹ 24 ਪੰਜਾਬ ਰੈਜੀਮੈਂਟ ਵਿੱਚ ਸੀ।
ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰ ਕੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ਮੈਂ, ਸ਼ਹੀਦ ਰਾਜਵਿੰਦਰ ਜੀ ਦੇ ਪਰਿਵਾਰ ਦੇ ਨਾਲ ਹਾਂ ਤੇ ਉਨ੍ਹਾਂ ਲਈ ਜੋ ਵੀ ਕਰ ਸਕਾਂ ਉਹ ਕਰਾਂਗਾ। ਜੈ ਹਿੰਦ।
Last Updated : Jul 7, 2020, 5:56 PM IST