ਪਟਿਆਲਾ: ਰਾਜਿੰਦਰ ਹਸਪਤਾਲ ਅਕਸਰ ਹੀ ਖਬਰਾਂ 'ਚ ਬਣਿਆ ਰਹਿੰਦਾ ਹੈ। ਇਸ ਵਾਰ ਮਾਮਲਾ ਚੋਰੀ ਦਾ ਹੈ। ਇਥੇ ਛੇ ਹਜ਼ਾਰ ਨਸ਼ੀਲੀਆਂ ਗੋਲੀਆਂ ਚੋਰੀ ਹੋ ਗਈਆਂ ਹਨ।
ਰਾਜਿੰਦਰਾ ਹਸਪਤਾਲ 'ਚੋਂ ਨਸ਼ੇ ਦੀਆਂ ਗੋਲੀਆਂ ਚੋਰੀ - ਰਾਜਿੰਦਰ ਹਸਪਤਾਲ
ਪਟਿਆਲਾ ਦੇ ਰਾਜਿੰਦਰ ਹਸਪਤਾਲ 'ਚੋਂ ਨਸ਼ੀਲੀਆਂ ਗੋਲੀਆਂ ਚੋਰੀ ਕਰ ਲਈਆਂ ਗਈਆਂ। ਪੁਲਿਸ ਨੇ ਮਾਮਲਾ ਦਰਜ ਕਰਕੇ ਚੋਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਫ਼ੋਟੋ
ਹਸਪਤਾਲ 'ਚ 25 ਸੀਸੀਟੀਵੀ ਕੈਮਰੇ ਲੱਗੇ ਹੋਏ ਹਨ ਪਰ ਇਸ ਦੇ ਬਾਵਜੂਦ ਚੋਰ ਬੜੀ ਹੀ ਆਸਾਨੀ ਨਾਲ ਚੋਰੀ ਕਰਨ 'ਚ ਕਾਮਯਾਬ ਹੋ ਗਿਆ। ਦੂਜੇ ਪਾਸੇ, ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਸੀਸੀਟੀਵੀ 'ਚ ਮੁਲਜ਼ਮ ਵਿਖਾਈ ਦੇ ਰਿਹਾ ਹੈ। ਇਸ ਲਈ ਪੁਲਿਸ ਦਾ ਦਾਅਵਾ ਹੈ ਕਿ ਚੋਰ ਨੂੰ ਜਲਦ ਫੜ ਲਿਆ ਜਾਵੇਗਾ।
Last Updated : Jul 12, 2019, 7:31 AM IST