ਪੰਜਾਬ

punjab

ਪੀਸੀਸੀ ਵੱਲੋਂ ਨਿਯੁਕਤ ਕੀਤੀ ਅਬਜ਼ਰਬਰ ਨੇ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਨਾਲ ਕੀਤੀ ਮੀਟਿੰਗ

By

Published : Jan 15, 2021, 9:24 PM IST

ਪੰਜਾਬ ਵਿੱਚ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸਰਗਰਮੀਆਂ ਤੇਜ਼ ਹੁੰਦੀਆਂ ਜਾ ਰਹੀਆਂ ਹਨ। ਇਸ ਦੇ ਤਹਿਤ ਨਾਭਾ ਵਿਖੇ ਪਹੁੰਚੇ ਪੀਸੀਸੀ ਵੱਲੋਂ ਨਿਯੁਕਤ ਕੀਤੀ ਅਬਜ਼ਰਬਰ ਗੁਰਸ਼ਰਨ ਕੌਰ ਰੰਧਾਵਾ ਨੇ ਕੈਬਿਨੇਟ ਮੰਤਰੀ ਪੰਜਾਬ ਸਾਧੂ ਸਿੰਘ ਧਰਮਸੋਤ ਨਾਲ ਮੀਟਿੰਗ ਕੀਤੀ।

ਫ਼ੋਟੋ
ਫ਼ੋਟੋ

ਨਾਭਾ: ਪੰਜਾਬ ਵਿੱਚ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸਰਗਰਮੀਆਂ ਤੇਜ਼ ਹੁੰਦੀਆਂ ਜਾ ਰਹੀਆਂ ਹਨ। ਇਸ ਦੇ ਤਹਿਤ ਨਾਭਾ ਵਿਖੇ ਪਹੁੰਚੇ ਪੀਸੀਸੀ ਵੱਲੋਂ ਨਿਯੁਕਤ ਕੀਤੀ ਅਬਜ਼ਰਬਰ ਗੁਰਸ਼ਰਨ ਕੌਰ ਰੰਧਾਵਾ ਨੇ ਕੈਬਿਨੇਟ ਮੰਤਰੀ ਪੰਜਾਬ ਸਾਧੂ ਸਿੰਘ ਧਰਮਸੋਤ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਕਿਹਾ ਕਿ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸਾਡੇ ਕੋਲ ਅਰਜ਼ੀਆਂ ਆਈਆਂ ਹਨ ਅਤੇ ਅਸੀਂ ਪਾਰਦਰਸ਼ੀ ਨਾਲ ਉਮੀਦਵਾਰਾਂ ਦੀ ਚੋਣ ਕਰਕੇ ਉਨ੍ਹਾਂ ਨੂੰ ਮੈਦਾਨ ਵਿੱਚ ਉਤਾਰਾਂਗੇ।

ਗੁਰਸ਼ਰਨ ਕੌਰ ਰੰਧਾਵਾ ਨੇ ਕਿਹਾ ਕਿ ਅਸੀਂ ਪਾਰਦਰਸ਼ੀ ਨਾਲ ਇਸ ਕੰਮ ਨੂੰ ਨੇਪਰੇ ਚਾੜ੍ਹਾਂਗੇ। ਉਨ੍ਹਾਂ ਕਿਹਾ ਕਿ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ 21 ਮੈਂਬਰੀ ਕਮੇਟੀ ਬਣਾਈ ਗਈ ਹੈ ਅਤੇ ਅਸੀਂ 12 ਤਰੀਕ ਨੂੰ ਉਮੀਦਵਾਰਾਂ ਦੀ ਲਿਸਟ ਕਾਂਗਰਸ ਪਾਰਟੀ ਪ੍ਰਧਾਨ ਸੁਨੀਲ ਜਾਖੜ ਨੂੰ ਸੌਂਪਾਂਗੇ।

ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਨਗਰ ਕੌਂਸਲ ਚੋਣਾਂ ਜਦੋਂ ਮਰਜ਼ੀ ਹੋ ਜਾਣ ਅਸੀਂ ਤਿਆਰ ਹਾਂ। ਧਰਮਸੋਤ ਨੇ ਕਿਹਾ ਕਿ ਹਰ ਇੱਕ ਵਾਰਡ ਚੋਂ ਚਾਰ-ਚਾਰ ਉਮੀਦਵਾਰਾਂ ਦੀਆਂ ਅਰਜ਼ੀਆਂ ਆ ਰਹੀਆਂ ਹਨ ਅਤੇ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਵਿੱਚ ਭਾਰੀ ਉਤਸ਼ਾਹ ਹੈ। ਕਰਨਾਲ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਮਨਹੋਰ ਲਾਲ ਖੱਟਰ ਦਾ ਵਿਰੋਧ ਹੋਣ ਉੱਤੇ ਧਰਮਸੋਤ ਨੇ ਕਿਹਾ ਕਿ ਜੋ ਵਿਰੋਧ ਹੋ ਰਿਹਾ ਹੈ ਬਿਲਕੁਲ ਠੀਕ ਹੈ ਧਰਮਸੋਤ ਨੇ ਮੋਦੀ ਨੂੰ ਨਸੀਹਤ ਦਿੰਦੇ ਕਿਹਾ ਕਿ ਇਹ ਨਰਿੰਦਰ ਮੋਦੀ ਨੂੰ ਹੁਣ ਵੀ ਸਮਝ ਲੈਣਾ ਚਾਹੀਦਾ ਹੈ ਕਿਉਂਕਿ ਉਹ ਬੀਜੇਪੀ ਪਾਰਟੀ ਦੇ ਪ੍ਰਧਾਨ ਮੰਤਰੀ ਨਹੀਂ ਉਹ ਸਾਰੇ ਭਾਰਤ ਦੇ ਪ੍ਰਧਾਨ ਮੰਤਰੀ ਹਨ।

ਦਿਨੋਂ ਦਿਨ ਪੰਜਾਬ ਵਿੱਚ ਵੱਧ ਰਹੇ ਬੀਜੇਪੀ ਦੇ ਵਿਰੋਧ ਬਾਰੇ ਧਰਮਸੋਤ ਨੇ ਕਿਹਾ ਕਿ ਜੋ ਬੀਜੇਪੀ ਪਾਰਟੀ ਵੱਲੋਂ ਪ੍ਰੋਗਰਾਮ ਉਲੀਕੇ ਜਾ ਰਹੇ ਉਨ੍ਹਾਂ ਨੂੰ ਰੱਦ ਕਰ ਦੇਣਾ ਚਾਹੀਦਾ ਹੈ। ਬੀਜੇਪੀ ਆਗੂ ਨਰਿੰਦਰ ਮੋਦੀ ਨੂੰ ਦੱਸਣ ਕਿ ਸਾਡਾ ਪੰਜਾਬ ਵਿੱਚ ਵਿਰੋਧ ਹੋ ਰਿਹਾ ਹੈ ਅਸੀਂ ਕਿਸ ਮੂੰਹ ਨਾਲ ਲੋਕਾਂ ਵਿੱਚ ਜਾਈਏ ਅਤੇ ਬੀਜੇਪੀ ਨੂੰ ਮੰਗ ਰੱਖਣੀ ਚਾਹੀਦੀ ਹੈ ਕਿ ਇਹ ਕਾਲੇ ਕਾਨੂੰਨ ਰੱਦ ਹੋਣੇ ਚਾਹੀਦੇ ਹਨ।

ਅਬਜ਼ਰਬਰ ਗੁਰਸ਼ਰਨ ਕੌਰ ਰੰਧਾਵਾ ਨੇ ਕਿਹਾ ਕਿ ਮੈਨੂੰ ਪੀਸੀਸੀ ਵੱਲੋਂ ਇਹ ਡਿਊਟੀ ਲਗਾਈ ਗਈ ਹੈ ਅਤੇ ਇਹ ਡਿਊਟੀ ਤਨਦੇਹੀ ਨਾਲ ਨਿਭਾਵਾਂਗੀ। ਗੁਰਸ਼ਰਨ ਕੌਰ ਨੇ ਕਿਹਾ ਕਿ ਹਰ ਇੱਕ ਵਿਅਕਤੀ ਦਾ ਆਖਣਾ ਹੈ ਕਿ ਉਹ ਅਰਜ਼ੀਆਂ ਦੇਵੇ ਅਤੇ ਅਸੀਂ ਅਰਜ਼ੀਆਂ ਲੈ ਰਹੇ ਹਾਂ ਅਤੇ ਇਹ ਅਰਜ਼ੀਆਂ ਅਸੀਂ ਸੁਨੀਲ ਜਾਖੜ ਕੋਲ ਜਮ੍ਹਾ ਕਰਵਾਵਾਂਗੇ ਅਤੇ ਉਸ ਤੋਂ ਬਾਅਦ ਹੀ ਉਮੀਦਵਾਰਾਂ ਨੂੰ ਮੈਦਾਨ ਵਿੱਚ ਉਤਾਰਨਗੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਮੁਕਾਬਲੇ ਕੋਈ ਵੀ ਪਾਰਟੀ ਮੈਦਾਨ ਵਿੱਚ ਨਹੀਂ ਹੈ ਅਤੇ ਕਾਂਗਰਸ ਪਾਰਟੀ ਭਾਰੀ ਬਹੁਮਤ ਨਾਲ ਜਿੱਤੇਗੇ।

ABOUT THE AUTHOR

...view details