ਪਟਿਆਲਾ: ਸ਼ਾਹੀ ਸ਼ਹਿਰ ਵੱਜੋਂ ਜਾਣੇ ਜਾਂਦੇ ਸ਼ਹਿਰ ਪਟਿਆਲਾ ਦੇ ਲੋਕ ਸੀਵਰੇਜ ਵਿਵਸਥਾ ਨੂੰ ਲੈ ਕੇ ਬਹੁਤ ਹੀ ਪਰੇਸ਼ਾਨ ਹਨ। ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਪਿਛਲੇ ਲੰਮੇ ਸਮੇਂ ਤੋਂ ਪਟਿਆਲਾ ਦੀ ਸੀਵਰੇਜ ਵਿਵਸਥਾ ਦੀ ਮੰਦੀ ਹਾਲਤ ਹੈ ਜਿਸ ਕਾਰਨ ਹਰ ਦਿਨ ਸੀਵਰੇਜ ਲੀਕ ਹੋਣ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਜਿੱਥੇ ਸ਼ਹਿਰ ਵਾਸੀ ਲੰਮੇ ਸਮੇਂ ਤੋਂ ਇਸ ਸਮੱਸਿਆ ਦਾ ਸਾਹਮਣਾ ਕਰ ਰਹੇ ਹਨ ਉੱਥੇ ਹੀ ਨਗਰ ਨਿਗਮ ਦੇ ਅਧਿਕਾਰੀ ਜ਼ਮੀਨੀ ਹਲਾਤਾਂ ਤੋਂ ਉਲਟ ਬਿਆਨ ਦਿੰਦੇ ਨਜ਼ਰ ਆਉਂਦੇ ਹਨ। ਨਗਰ ਨਿਗਮ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਸ਼ਹਿਰ 'ਚ 70% ਸੀਵਰੇਜ ਦਾ ਕੰਮ ਮੁਕੰਮਲ ਹੋ ਚੁੱਕਾ ਹੈ। ਇਸ 'ਤੇ ਵਿਰੋਧੀ ਧਿਰ ਦੇ ਮੈਂਬਰਾਂ ਨੇ ਵੀ ਮੌਜੂਦਾ ਸਰਕਾਰ ਨੂੰ ਨਿਸ਼ਾਨੇ 'ਤੇ ਲੈਂਦਿਆਂ ਉਨ੍ਹਾਂ ਦੀ ਕਾਰਗੁਜ਼ਾਰੀ 'ਤੇ ਸਵਾਲੀਆ ਨਿਸ਼ਾਨ ਖੜ੍ਹੇ ਕੀਤੇ ਹਨ।