ਪੰਜਾਬ

punjab

ETV Bharat / state

ਸ਼੍ਰੋਮਣੀ ਅਕਾਲੀ ਦਲ ਦੇ 99ਵੇਂ ਸਥਾਪਨਾ ਦਿਵਸ ਮੌਕੇ PM ਮੋਦੀ ਨੇ ਦਿੱਤੀ ਵਧਾਈ - ਅਕਾਲੀ ਦਲ ਦਾ ਸਥਾਪਨਾ ਦਿਵਸ

ਸ਼੍ਰੋਮਣੀ ਅਕਾਲੀ ਦਲ ਦੇ 99ਵੇਂ ਸਥਾਪਨਾ ਦਿਵਸ ਮੌਕੇ ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਦੇ ਤੀਜੀ ਵਾਰ ਪ੍ਰਧਾਨ ਚੁਣੇ ਗਏ ਹਨ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਵਧਾਈ ਦਿੱਤੀ ਹੈ।

ਫ਼ੋਟੋ
ਫ਼ੋਟੋ

By

Published : Dec 14, 2019, 3:40 PM IST

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ 99ਵੇਂ ਸਥਾਪਨਾ ਦਿਵਸ ਮੌਕੇ ਅੱਜ ਹੋਏ ਡੈਲੀਗੇਟ ਇਜਲਾਸ ਦੌਰਾਨ ਸੁਖਬੀਰ ਸਿੰਘ ਬਾਦਲ ਨੂੰ ਸਰਬਸੰਮਤੀ ਨਾਲ ਮੁੜ ਪਾਰਟੀ ਪ੍ਰਧਾਨ ਚੁਣ ਲਿਆ ਗਿਆ ਹੈ। ਜਿਸ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਵਧਾਈ ਦਿੱਤੀ ਹੈ।

ਨਰਿੰਦਰ ਮੋਦੀ ਨੇ ਪੰਜਾਬੀ ਵਿੱਚ ਟਵੀਟ ਕਰਦੇ ਹੋਏ ਕਿਹਾ ਕਿ ਮੈਂ, ਪੰਜਾਬ ‘ਚ ਸਾਡੀ ਭਾਈਵਾਲ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਉਨ੍ਹਾਂ ਦੇ 99ਵੇਂ ਸਥਾਪਨਾ ਦਿਵਸ ਦੀ ਮੁਬਾਰਕਬਾਦ ਦਿੰਦਾ ਹਾਂ। ਭਾਰਤ ਦੀਆਂ ਸਭ ਤੋਂ ਪੁਰਾਣੀਆਂ ਸਿਆਸੀ ਪਾਰਟੀਆਂ ‘ਚੋਂ ਇੱਕ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਅੱਗੇ ਹੋ ਕੇ ਲੋਕਾਂ ਦੀ ਸੇਵਾ ਕੀਤੀ ਹੈ ਤੇ ਉਨ੍ਹਾਂ ਦੇ ਹਰ ਮੁੱਦੇ ਨੂੰ ਬੇਬਾਕੀ ਨਾਲ ਚੁੱਕਿਆ ਹੈ।

ਉਨ੍ਹਾਂ ਨੇ ਕਿਹਾ ਕਿ ਅੱਜ ਭਾਜਪਾ ਆਪਣੇ ਆਪ ‘ਤੇ ਮਾਣ ਮਹਿਸੂਸ ਕਰਦੀ ਹੈ ਕਿ ਸਾਡਾ ਸ਼੍ਰੋਮਣੀ ਅਕਾਲੀ ਦਲ ਨਾਲ ਗੱਠਜੋੜ ਹੈ ਤੇ ਸਾਡਾ ਇਹ ਗੱਠਜੋੜ ਮਹਿਜ਼ ਸਿਆਸੀ ਹੀ ਨਹੀਂ ਸਗੋਂ ਇੱਕ ਅਪਣੱਤ ਦਾ ਰਿਸ਼ਤਾ ਹੈ। ਅਸੀਂ ਇਕੱਠੇ ਮਿਲ ਕੇ ਪੰਜਾਬਵਾਸੀਆਂ ਨੂੰ ਇੱਕ ਵਿਕਾਸ-ਪੱਖੀ ਤੇ ਪੰਜਾਬ ਨੂੰ ਬੁਲੰਦੀਆਂ ‘ਤੇ ਲਿਜਾਣ ਵਾਲੀ ਸਰਕਾਰ ਦਿੱਤੀ ਜਿਸਨੇ ਪੰਜਾਬ ਦੀ ਤਰੱਕੀ ਦੇ ਨਾਲ ਭਾਈਚਾਰਕ ਸਾਂਝ ਦੀ ਨਵੀਂ ਮਿਸਾਲ ਖੜੀ ਕੀਤੀ।

ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਦੇ ਤੀਜੀ ਵਾਰ ਪ੍ਰਧਾਨ ਚੁਣੇ ਗਏ ਹਨ। ਇਸ ਮੌਕੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ, ਡਾ. ਦਲਜੀਤ ਸਿੰਘ ਚੀਮਾ, ਜਥੇਦਾਰ ਤੋਤਾ ਸਿੰਘ ,ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਜਗਮੀਤ ਬਰਾੜ, ਮਨਜਿੰਦਰ ਸਿਰਸਾ ,ਮਹੇਸ਼ਇੰਦਰ ਸਿੰਘ ਗਰੇਵਾਲ, ਬੀਬੀ ਜਗੀਰ ਕੌਰ,ਹਰਮੇਲ ਸਿੰਘ ਟੌਹੜਾ, ਸਮੇਤ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਮੌਜੂਦ ਸੀ।

ABOUT THE AUTHOR

...view details