ਪਟਿਆਲਾ:ਪੰਜਾਬ ਸਰਕਾਰ ਵਲੋਂ ਜਿਥੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀ ਗੱਲ ਕੀਤੀ ਜਾ ਰਹੀ ਹੈ ਤਾਂ ਉਥੇ ਹੀ ਕਈ ਥਾਵਾਂ 'ਤੇ ਸਰਕਾਰ ਖਿਲਾਫ਼ ਪ੍ਰਦਰਸ਼ਨ ਵੀ ਚੱਲ ਰਹੇ ਹਨ। ਇਸ ਦੇ ਚੱਲਦਿਆਂ ਪਟਿਆਲਾ 'ਚ ਵੀ ਬਿਜਲੀ ਬੋਰਡ ਦੇ ਹੈਡ ਆਫਿਸ 'ਚ ਵੀ ਬੇਰੁਜ਼ਗਾਰ ਲਾਈਨਮੈਨ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਸਨ।
ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਬੇਰੁਜ਼ਗਾਰ ਲਾਈਨਮੈਨਾਂ ਉਤੇ ਪੁਲਿਸ ਨੇ ਚਲਾਈਆਂ ਡਾਂਗਾਂ ਇੰਨਾਂ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਬੇਰੁਜ਼ਗਾਰ ਲਾਈਨਮੈਨਾਂ 'ਤੇ ਪੁਲਿਸ ਵਲੋਂ ਲਾਠੀਚਾਰਜ ਕੀਤਾ ਗਿਆ। ਇਸ ਦੇ ਨਾਲ ਹੀ ਪੁਲਿਸ ਵਲੋਂ ਉਨ੍ਹਾਂ ਦਾ ਲਗਾਇਆ ਗਿਆ ਤੰਬੂ ਵੀ ਪੁੱਟ ਦਿੱਤਾ ਗਿਆ। ਪੁਲਿਸ ਵਲੋਂ ਕੀਤੀ ਗਈ ਇਸ ਲਾਠੀਚਾਰਜ 'ਚ ਕਈ ਨੌਜਵਾਨਾਂ ਦੀਆਂ ਪੱਗਾਂ ਵੀ ਉਤਰੀਆਂ ਅਤੇ ਨਾਲ ਹੀ ਕਈਆਂ ਦੇ ਸੱਟਾਂ ਵੀ ਲੱਗੀਆਂ।
ਇਸ ਦੌਰਾਨ ਧਰਨਾ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਦਾ ਕਹਿਣਾ ਕਿ ਉਨ੍ਹਾਂ ਵਲੋਂ ਪੇਪਰ ਰੱਦ ਕਰਵਾਉਣ ਲਈ ਪਿਛਲੇ 28 ਦਿਨਾਂ ਤੋਂ ਧਰਨਾ ਦਿੱਤਾ ਜਾ ਰਿਹਾ ਹੈ ਪਰ ਹੁਣ ਤੱਕ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋਈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਪਹਿਲੀ ਵਾਰ ਪੇਪਰ ਰੱਖਿਆ ਗਿਆ ਹੈ ਜਦਕਿ ਪਹਿਲਾਂ ਮੈਰਿਟ ਦੇ ਆਧਾਰ 'ਤੇ ਭਰਤੀ ਕੀਤੀ ਜਾਂਦੀ ਸੀ।
ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਬੇਰੁਜ਼ਗਾਰ ਲਾਈਨਮੈਨਾਂ ਉਤੇ ਪੁਲਿਸ ਨੇ ਚਲਾਈਆਂ ਡਾਂਗਾਂ ਉਨ੍ਹਾਂ ਦਾ ਕਹਿਣਾ ਕਿ ਸਾਡੇ ਸਾਥੀ ਜੋ ਆਪਣੀਆਂ ਮੰਗਾਂ ਨੂੰ ਲੈਕੇ ਟੈਂਕੀ 'ਤੇ ਵੀ ਚੜ੍ਹੇ ਸੀ ਪਰ ਪ੍ਰਸ਼ਾਸਨ ਵਲੋਂ ਮੁੱਖ ਮੰਤਰੀ ਨਾਲ ਮੀਟਿੰਗ ਦਾ ਭਰੋਸਾ ਦਿਵਾ ਕੇ ਹੇਠਾਂ ਉਤਾਰ ਲਿਆ ਹੈ। ਉਨ੍ਹਾਂ ਕਿਹਾ ਕਿ ਪਾਵਰ ਕਾਰਪੋਰੇਸ਼ਨਾਂ ਪੰਜਾਬ ਦੇ ਨੌਜਵਾਨਾਂ ਦੇ ਹੱਕਾਂ 'ਤੇ ਡਾਕਾ ਮਾਰ ਰਹੀ ਹੈ। ਉਨ੍ਹਾਂ ਕਿਹਾ ਕਿ 28 ਦਿਨ ਪੂਰੇ ਹੋਣ ਦੇ ਬਾਵਜੂਦ ਵੀ ਸਾਡੀ ਸੁਣੀ ਨਹੀਂ ਜਾ ਰਹੀ ਅਤੇ ਸਾਨੂੰ ਸੜਕਾਂ 'ਤੇ ਰੁਲਣ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਸਾਡੇ 'ਤੇ ਸ਼ਾਂਤਮਈ ਪ੍ਰਦਰਸ਼ਨ ਕਰਦਿਆਂ 'ਤੇ ਲਾਠੀਚਾਰਜ ਕੀਤਾ ਗਿਆ।
ਇਹ ਵੀ ਪੜ੍ਹੋ:ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਚਾਰ ਦਿਨ ਦੇ ਰਿਮਾਂਡ ਉੱਤੇ