ਪਟਿਆਲਾ: ਜ਼ਿਲ੍ਹੇ 'ਚ ਪਿਛਲੇ ਕਈ ਦਿਨਾਂ ਤੋਂ ਕਤਲ, ਲੁੱਟ-ਖੋਹ ਅਤੇ ਗੁੰਡਾਗਰਦੀ ਦੀਆਂ ਘਟਨਾਵਾਂ 'ਚ ਵਾਧਾ ਹੋਇਆ ਹੈ ਜਿਸ ਕਾਰਨ ਪਟਿਆਲਾ ਪੁਲਿਸ ਐਕਸ਼ਨ ਦੇ ਮੂਡ 'ਚ ਨਜ਼ਰ ਆ ਰਹੀ ਹੈ। ਇੰਨ੍ਹਾਂ ਅਪਰਾਧਿਕ ਘਟਨਾਵਾਂ ਨੂੰ ਲੈਕੇ ਪਟਿਆਲਾ ਪੁਲਿਸ ਚੌਕਸ ਹੋ ਗਈ ਹੈ। ਪੁਲਿ ਨੇ ਰਾਤ ਸਮੇਂ ਵਾਪਰਨ ਵਾਲੀਆਂ ਘਟਨਾਵਾਂ ਨੂੰ ਲੈਕੇ ਚੈਕਿੰਗ ਵਧਾ ਦਿੱਤੀ ਹੈ। ਪੁਲਿਸ ਵੱਲੋਂ ਸ਼ਹਿਰ ਦੇ ਵੱਖ ਵੱਖ ਥਾਵਾਂ ਉੱਪਰ ਗਸਤ ਕੀਤੀ ਜਾ ਰਹੀ ਹੈ। ਇੰਨ੍ਹਾਂ ਘਟਨਾਵਾਂ ਨੂੰ ਲੈਕੇ ਪਟਿਆਲਾ ਪੁਲਿਸ ਦੇ ਉੱਚ ਅਫਸਰਾਂ ਵੱਲੋਂ ਪੁਲਿਸ ਮੁਲਾਜ਼ਮਾਂ ਨਾਲ ਮੀਟਿੰਗ ਕੀਤੀ ਗਈ ਤਾਂ ਕਿ ਸ਼ਹਿਰ ਵਿੱਚ ਰਾਤ ਦੇ ਸਮੇਂ ਵਾਪਰਨ ਵਾਲੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।
ਪੁਲਿਸ ਵੱਲੋਂ ਹੁੱਲੜਬਾਜੀ ਕਰਨ ਵਾਲੇ ਨੌਜਵਾਨਾਂ ਖਿਲਾਫ਼ ਕਾਰਵਾਈ ਕਰਨ ਦੀ ਤਿਆਰੀ ਵਿੱਢ ਲਈ ਗਈ ਹੈ। ਇਸਦੇ ਚੱਲਦੇ ਪੁਲਿਸ ਅਫਸਰਾਂ ਵੱਲੋਂ ਪੁਲਿਸ ਮੁਲਾਜ਼ਮਾਂ ਨੂੰ ਗਲਤ ਅਨਸਰਾਂ ਖਿਲਾਫ਼ ਸਖ਼ਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ।