ਪੰਜਾਬ

punjab

ETV Bharat / state

ਮੰਤਰੀ ਧਰਮਸੋਤ ਦੀ ਕੋਠੀ ਅੱਗੇ ਧਰਨਾ ਦੇ ਰਹੇ 'ਆਪ' ਆਗੂਆਂ 'ਤੇ ਪੁਲਿਸ ਨੇ ਕੀਤਾ ਮਾਮਲਾ ਦਰਜ - ਥਾਣਾ ਸਦਰ

ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਪੰਜਾਬ ਦੀ ਸਿਆਸਤ ਕਈ ਦਿਨਾਂ ਤੋਂ ਗਰਮ ਹੈ। ਵਿਰੋਧੀ ਪਾਰਟੀਆਂ ਲਗਾਤਾਟਰ ਇਸ ਮਾਮਲੇ ਵਿੱਚ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਬਰਖਾਸਤ ਕਰਨ ਦੀ ਮੰਗ ਕਰ ਰਹੀਆਂ ਹਨ।

Police register case against AAP leaders protesting in front of Dharamsot's residence
ਮੰਤਰੀ ਧਰਮਸੋਤ ਦੀ ਕੋਠੀ ਅੱਗੇ ਧਰਨਾ ਦੇ ਰਹੇ 'ਆਪ' ਆਗੂਆਂ 'ਤੇ ਪੁਲਿਸ ਨੇ ਕੀਤਾ ਮਾਮਲਾ ਦਰਜ

By

Published : Sep 3, 2020, 9:10 PM IST

ਨਾਭਾ: ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਪੰਜਾਬ ਦੀ ਸਿਆਸਤ ਕਈ ਦਿਨਾਂ ਤੋਂ ਗਰਮ ਹੈ। ਵਿਰੋਧੀ ਪਾਰਟੀਆਂ ਲਗਾਤਾਰ ਇਸ ਮਾਮਲੇ ਵਿੱਚ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਬਰਖਾਸਤ ਕਰਨ ਦੀ ਮੰਗ ਕਰ ਰਹੀਆਂ ਹਨ। ਇਸੇ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਨਾਭਾ ਸਥਿਤ ਮੰਤਰੀ ਧਰਮਸੋਤ ਦੀ ਰਿਹਾਇਸ਼ ਦੇ ਬਾਹਰ ਪੱਕਾ ਧਰਨਾ ਲਾਇਆ ਹੋਇਆ ਹੈ। ਇਸ ਧਰਨੇ ਦੇ ਚੱਲਦੇ ਪੁਲਿਸ ਨੇ ਆਪ ਦੇ 9 ਆਗੂਆਂ ਅਤੇ 25 ਅਣਪਛਾਤੇ ਲੋਕਾਂ 'ਤੇ ਪਰਚਾ ਦਰਜ ਕੀਤਾ ਹੈ।

ਮੰਤਰੀ ਧਰਮਸੋਤ ਦੀ ਕੋਠੀ ਅੱਗੇ ਧਰਨਾ ਦੇ ਰਹੇ 'ਆਪ' ਆਗੂਆਂ 'ਤੇ ਪੁਲਿਸ ਨੇ ਕੀਤਾ ਮਾਮਲਾ ਦਰਜ

ਨਾਭਾ ਵਿਖੇ 2 ਸਤੰਬਰ ਨੂੰ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਰਿਹਾਇਸ਼ ਅੱਗੇ ਵਿਰੋਧੀ ਧਿਰ ਦੀ ਉੱਪ-ਆਗੂ ਸਰਬਜੀਤ ਕੌਰ ਮਾਣੂਕੇ ਦੀ ਅਗਾਵਈ ਹੇਠ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਤੋਂ ਬਾਅਦ ਆਪ ਆਗੂ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਰਿਹਾਇਸ਼ ਦੇ ਬਾਹਰ ਅਣਮਿੱਥੇ ਸਮੇਂ ਲਈ ਧਰਨੇ 'ਤੇ ਬੈਠ ਗਏ। ਇਸ ਤੋਂ ਬਾਅਦ ਨਾਭਾ ਪੁਲਿਸ ਨੇ ਆਪ ਆਗੂਆਂ 'ਤੇ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਦਿੱਤਾ।

ਧਰਨੇ 'ਤੇ ਬੈਠੇ ਆਮ ਆਦਮੀ ਪਾਰਟੀ ਦੇ ਆਗੂ ਕਰਨਵੀਰ ਸਿੰਘ ਟਿਵਾਣਾ, ਜੱਸੀ ਸੋਹੀਆਂ ਵਾਲਾ, ਐਡਵੋਕੇਟ ਗਿਆਨ ਸਿੰਘ ਮੂੰਗੋਂ, ਦੇਵ ਮਾਨ, ਚੇਤਨ ਸਿੰਘ ਜੋੜੇਮਾਜਰਾ, ਵਰਿੰਦਰ ਬਿੱਟੂ ਮੇਘ ਚੰਦ ਸ਼ੇਰਮਾਜਰਾ, ਜਗਜੀਤ ਕੌਰ ਜਵੰਧਾ, ਬਲਵਿੰਦਰ ਸਿੰਘ ਆਦਿ 'ਤੇ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ।

ਪੁਲਿਸ ਦੀ ਇਸ ਕਾਰਵਾਈ ' ਤੇ ਆਪ ਆਗੂ ਚੇਤਨ ਸਿੰਘ ਜੋੜੇਮਾਜਰਾ ਨੇ ਕਿਹਾ ਕਿ ਅਸੀਂ ਆਪਣੇ ਧਰਨੇ ਪ੍ਰਦਰਸ਼ਨ ਤੋਂ ਬਿਲਕੁਲ ਪਿੱਛੇ ਨਹੀਂ ਹਟਾਂਗੇ ਭਾਵੇਂ ਪੁਲਿਸ ਸਾਡੇ ਤੇ ਜਿੰਨੇ ਮਰਜ਼ੀ ਮਾਮਲੇ ਦਰਜ ਕਰ ਲਵੇ। ਉਨ੍ਹਾਂ ਕਿਹਾ ਕਿ ਅਸੀਂ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਖ਼ਿਲਾਫ਼ ਬਣਦੀ ਕਾਰਵਾਈ ਕਰਵਾ ਕੇ ਹੀ ਉੱਠਾਂਗੇ। ਕਿਉਂਕਿ ਜੋ ਕਰੋੜਾਂ ਰੁਪਏ ਦਾ ਘੁਟਾਲਾ ਹੋਇਆ ਹੈ ਉਸ ਵਿੱਚ ਕੈਪਟਨ ਅਮਰਿੰਦਰ ਸਿੰਘ ਅਤੇ ਮਹਾਰਾਣੀ ਪ੍ਰਨੀਤ ਕੌਰ ਦਾ ਹਿੱਸਾ ਹੈ ਤਾਂ ਹੀ ਸਾਧੂ ਸਿੰਘ ਧਰਮਸੋਤ ਤੇ ਕਾਰਵਾਈ ਨਹੀਂ ਹੋ ਰਹੀ।

ਇਸ ਸਾਰੀ ਕਾਰਵਾਈ ਬਾਰੇ ਥਾਣਾ ਸਦਰ ਦੇ ਮੁਖੀ ਸੁਖਦੇਵ ਸਿੰਘ ਨੇ ਕਿਹਾ ਕਿ ਇਨ੍ਹਾਂ 'ਤੇ ਕੋਰੋਨਾ ਵਾਇਰਸ ਮਹਾਂਮਾਰੀ ਦੌਰਾਨ ਮਹਾਂਮਾਰੀ ਤੇ ਆਪਦਾ ਪ੍ਰਬੰਧਨ ਕਾਨੂੰਨ ਦੀ ਉਲੰਘਣਾ ਦੇ ਤਹਿਤ ਮਾਮਲਾ ਦਰਜ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨੇ ਕਿਸੇ ਵੀ ਤਰ੍ਹਾਂ ਦਾ ਸਮਾਜਿਕ ਦੂਰੀ ਦੀ ਪਾਲਣਾ ਨਹੀਂ ਕੀਤੀ। ਇਨ੍ਹਾਂ ਉੱਪਰ ਧਾਰਾ 188, 269, 270 ਆਈਪੀਸੀ ਸੈਕਸ਼ਨ 54 ਡਿਜਾਸਟਰ ਮੈਨੇਜਮੈਂਟ ਐਕਟ, ਸੈਕਸ਼ਨ 3 ਅਪੈਡਮਿਕ ਡਿਜਾਸਟਰ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਜੋ ਨਵੀਂ ਧਾਰਾ ਲੱਗੀ ਹੈ ਇਸ ਵਿੱਚ ਪੰਜ ਮਹੀਨੇ ਤੋਂ ਲੈ ਕੇ ਦੋ ਸਾਲ ਦੀ ਸਜ਼ਾ ਅਤੇ ਪੰਜਾਹ ਹਜ਼ਾਰ ਤੋਂ ਲੈ ਕੇ ਦੋ ਲੱਖ ਤੱਕ ਜੁਰਮਾਨਾ ਵੀ ਹੋ ਸਕਦਾ ਹੈ।

ABOUT THE AUTHOR

...view details