ਪਟਿਆਲਾ: ਪੰਜਾਬ 'ਚ ਲੋਕ ਸਭਾ ਚੋਣਾਂ ਨੂੰ ਲੈ ਕੇ ਨਾਮਜ਼ਦਗੀਆਂ ਦਾ ਦੌਰ ਜਾਰੀ ਹੈ। ਇਸੇ ਤਹਿਤ ਪਟਿਆਲਾ ਤੋਂ ਕਾਂਗਰਸ ਉਮੀਦਵਾਰ ਪਰਨੀਤ ਕੌਰ ਨੇ ਆਪਣਾ ਨਾਮਜ਼ਦਗੀ ਪੱਤਰ ਭਰ ਦਿੱਤਾ ਹੈ। ਇਸ ਸਮੇਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਮੌਜੂਦ ਰਹੇ।
ਪਰਨੀਤ ਕੌਰ ਨੇ ਭਰਿਆ ਨਾਮਜ਼ਦਗੀ ਪੱਤਰ, ਕੈਪਟਨ ਰਹੇ ਮੌਜੂਦ - Preneet Kaur filled nomination
ਪਟਿਆਲਾ ਤੋਂ ਕਾਂਗਰਸ ਉਮੀਦਵਾਰ ਪਰਨੀਤ ਕੌਰ ਨੇ ਆਪਣਾ ਨਾਮਜ਼ਦਗੀ ਪੱਤਰ ਭਰ ਦਿੱਤਾ ਹੈ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਗੀ 'ਚ ਨਾਮਜ਼ਦਗੀ ਦਾਖ਼ਲ ਕੀਤੀ।
ਪਰਨੀਤ ਕੌਰ
ਵੀਡੀਓ।
ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, "ਅਸੀਂ ਜਿੱਤਾਗੇ, ਕਾਗਜ਼ ਤਾਂ ਸਾਰੇ ਉਮੀਦਵਾਰ ਭਰਦੇ ਹੁੰਦੇ ਹਨ। ਭਾਵੇਂ ਰੱਖੜਾ ਲੜੇ ਜਾਂ ਗਾਂਧੀ ਪਰ ਜਿੱਤਾਗੇ ਅਸੀਂ। ਸਾਡਾ ਮੁਕਾਬਲਾ ਕਿਸੇ ਨਾਲ ਨਹੀਂ, ਕਾਂਗਰਸ ਅੱਗੇ ਜਾ ਰਹੀ ਹੈ ਤੇ 13 ਦੀਆਂ 13 ਸੀਟਾਂ ਉੱਤੇ ਕਾਂਗਰਸ ਦਾ ਕਬਜ਼ਾ ਹੋਵੇਗਾ। ਮੋਦੀ ਲਹਿਰ ਹੁਣ ਦੇਸ਼ ਦੇ ਸਾਰੇ ਹਿੱਸਿਆ ਵਿੱਚ ਖ਼ਤਮ ਹੁੰਦੀ ਜਾ ਰਹੀ ਹੈ।"