ਪਟਿਆਲਾ: ਲੋਕ ਸਭਾ ਮੈਂਬਰ ਪ੍ਰਨੀਤ ਕੌਰ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਵਿਡ-19 ਮਹਾਂਮਾਰੀ ਖਿਲਾਫ਼ ਜੰਗ ਨੂੰ ਜਿੱਤਣ ਲਈ ਅਰੰਭੇ ‘ਮਿਸ਼ਨ ਫ਼ਤਿਹ’ ਤਹਿਤ ਮੂਹਰਲੀ ਕਤਾਰ ‘ਚ ਕੰਮ ਕਰ ਰਹੇ ਕੋਰੋਨਾ ਯੋਧਿਆਂ ਦੀ ਸ਼ਲਾਘਾ ਕੀਤੀ ਹੈ।
ਮਿਸ਼ਨ ਫ਼ਤਿਹ ਦੇ ਤਹਿਤ ਪ੍ਰਨੀਤ ਕੌਰ ਵੱਲੋਂ ਕੋਰੋਨਾ ਯੋਧਿਆਂ ਦੀ ਸ਼ਲਾਘਾ - corona virus
ਮਿਸ਼ਨ ਫ਼ਤਿਹ ਦੀ ਇਸ ਜਨ-ਜਾਗਰੂਕਤਾ ਮੁਹਿੰਮ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਹਰੇਕ ਕੋਰੋਨਾ ਯੋਧੇ ਨੂੰ ‘ਮਿਸ਼ਨ ਫਤਿਹ’ ਦਾ ਬੈਜ ਲਗਾ ਕੇ ਨਾਲ ਸਨਮਾਨਤ ਕਰਨ ਦੀ ਪਟਿਆਲਾ ਜ਼ਿਲ੍ਹੇ ‘ਚ ਰਸਮੀ ਸ਼ੁਰੂਆਤ ਪ੍ਰਨੀਤ ਕੌਰ ਨੇ ਵੀਡੀਓ ਕਾਲ ਕਰਕੇ ਕਰਵਾਈ। ਇਸ ਮੌਕੇ ਨਗਰ ਨਿਗਮ ਦੇ ਕਮਿਸ਼ਨਰ ਪੂਨਮਦੀਪ ਕੌਰ ਨੇ ਨਗਰ ਨਿਗਮ ਦੇ ਸਫ਼ਾਈ ਕਰਮਚਾਰੀਆਂ ਨੂੰ ਕਰੋਨਾ ਯੋਧਿਆਂ ਦੇ ਬੈਜ ਲਗਾਏ।

ਪ੍ਰਨੀਤ ਕੌਰ ਨੇ ਕੋਵਿਡ-19 ਖਿਲਾਫ਼ ਜੰਗ ‘ਮਿਸ਼ਨ ਫ਼ਤਿਹ’ ਜਿੱਤਣ ਲਈ ਸਾਰੇ ਖੇਤਰਾਂ ਦੇ ਕੋਰੋਨਾ ਯੋਧਿਆਂ ਦੀ ਸਮੂਹਕ ਤੌਰ ‘ਤੇ ਹੌਂਸਲਾ ਅਫ਼ਜਾਈ ਕਰਦਿਆਂ ਕਿਹਾ ਕਿ ਇਹ ਜੰਗ ਅਸੀਂ ਸਾਰਿਆਂ ਦੇ ਸਹਿਯੋਗ ਨਾਲ ਹੀ ਜਿੱਤ ਸਕਦੇ ਹਾਂ। ਉਨ੍ਹਾਂ ਨੇ ਇਨ੍ਹਾਂ ਸਾਰੇ ਕੋਰੋਨਾ ਯੋਧਿਆਂ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਮਿਸ਼ਨ ਫ਼ਤਿਹ ਦੀ ਕਾਮਯਾਬੀ ਲਈ ਇਨ੍ਹਾਂ ਦੀ ਭੂਮਿਕਾ ਨੂੰ ਅਹਿਮ ਦੱਸਿਆ ਹੈ। ਇਸ ਮੌਕੇ ਇਨ੍ਹਾਂ ਸਫ਼ਾਈ ਕਰਮਚਾਰੀਆਂ ਨੇ ਭਾਵੁਕ ਹੁੰਦਿਆਂ ਪ੍ਰਨੀਤ ਕੌਰ ਨੂੰ ਭਰੋਸਾ ਦਿਵਾਇਆ ਕਿ ਉਹ ਮਿਸ਼ਨ ਫ਼ਤਿਹ ਦੀ ਕਾਮਯਾਬੀ ਲਈ ਤਨਦੇਹੀ ਨਾਲ ਮਿਹਨਤ ਕਰਨਗੇ।