ਪਟਿਆਲਾ: ਕੋਰੋਨਾ ਦੀ ਤੀਜੀ ਲਹਿਰ ਦੇ ਖਤਰੇ ਦੇ ਮੱਦੇਨਜ਼ਰ ਰਾਜਿੰਦਰਾ ਹਸਪਤਾਲ ਦੇ ਵਿੱਚ ਇਲਾਜ ਲਈ ਸਖਤ ਪ੍ਰਬੰਧ ਕੀਤੇ ਜਾ ਰਹੇ ਹਨ। ਇਸਦੇ ਚੱਲਦੇ ਹੀ ਹਸਪਤਾਲ ਦੇ ਵਿੱਚ ਆਕਸੀਜਨ ਦਾ ਵੀ ਪੁਖਤਾ ਪ੍ਰਬੰਧ ਕੀਤਾ ਜਾ ਰਿਹਾ ਹੈ ਤਾਂ ਕਿ ਕਿਸੇ ਵੀ ਮਰੀਜ ਨੂੰ ਕਿਸੇ ਵੀ ਤਰ੍ਹਾਂ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।
ਪ੍ਰਨੀਤ ਕੌਰ ਵੱਲੋਂ ਰਾਜਿੰਦਰਾ ਹਸਪਤਾਲ ‘ਚ ਆਕਸੀਜਨ ਪਲਾਂਟ ਦਾ ਉਦਘਾਟਨ ਇਸਦੇ ਚੱਲਦੇ ਹੀ ਮੈਂਬਰ ਪਾਰਲੀਮੈਂਟ ਪ੍ਰਨੀਤ ਕੌਰ ਵੱਲੋਂ ਰਾਜਿੰਦਰਾ ਹਸਪਤਾਲ ਦੇ ਵਿੱਚ ਉਚੇਚੇ ਤੌਰ ‘ਤੇ ਪਹੁੰਚ ਕੇ ਆਕਸੀਜਨ ਪਲਾਂਟ ਦਾ ਉਦਘਾਟਨ ਕੀਤਾ ਗਿਆ ਹੈ। ਇਸ ਮੌਕੇ ਪ੍ਰਨੀਤ ਦੱਸਿਆ ਕਿ ਜੇਕਰ ਕੋਰੋਨਾ ਦੀ ਤੀਜੀ ਲਹਿਰ ਆਉਂਦੀ ਹੈ ਤਾਂ ਉਨ੍ਹਾਂ ਦੀ ਸਰਕਾਰ ਦੇ ਵੱਲੋਂ ਪੂਰੇ ਪੰਜਾਬ ਦੇ ਵਿੱਚ ਵੀ ਪੁਖਤਾ ਪ੍ਰਬੰਧ ਕੀਤਾ ਜਾ ਰਹੇ ਹਨ ਤਾਂ ਕਿ ਜੋ ਸਥਿਤੀ ਕੁਝ ਮਹੀਨੇ ਪਹਿਲਾਂ ਬਣੀ ਉਹ ਨਾ ਬਣੇ।
ਉਨ੍ਹਾਂ ਦੱਸਿਆ ਕਿ ਕਿਹਾ ਜਾ ਰਿਹਾ ਹੈ ਜੋ ਕੋਰੋਨਾ ਦੀ ਤੀਜੀ ਲਹਿਰ ਆਵੇਗੀ ਉਹ ਬੱਚਿਆਂ ਦੇ ਲਈ ਜ਼ਿਆਦਾ ਘਾਤਕ ਮੰਨੀ ਜਾ ਰਹੀ ਹੈ ਜਿਸ ਕਰਕੇ ਸੂਬਾ ਸਰਕਾਰ ਦੇ ਇਸ ਦੇ ਨਾਲ ਨਜਿੱਠਣ ਦੇ ਲਈ ਲਗਾਤਾਰ ਤਿਆਰੀਆਂ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸਦੇ ਲਈ ਹੀ ਆਕਸੀਜਨ ਦਾ ਪ੍ਰਬੰਧ ਪਹਿਲਾਂ ਤੋਂ ਹੀ ਕੀਤਾ ਜਾ ਰਿਹਾ ਹੈ।
ਇੱਥੇ ਜਿਕਰਯੋਗ ਹੈ ਕਿ ਪਿਛਲੇ ਦੋ ਦਿਨਾਂ ਤੋਂ ਪਏ ਮੀਂਹ ਨੇ ਸ਼ਹਿਰ ਦੇ ਵਿਕਾਸ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਸੀ। ਇਸ ਮੁੱਦੇ ‘ਤੇ ਪ੍ਰਨੀਤ ਕੌਰ ਨੇ ਕਿਹਾ ਕਿ ਮੀਂਹ ਤੋਂ ਬਾਅਦ ਸਿਰਫ 20 ਮਿੰਟ ਪਾਣੀ ਖੜਾ ਸੀ। ਉਨ੍ਹਾਂ ਕਿਹਾ ਬਰਸਾਤੀ ਪਾਣੀ ਦੀ ਨਿਕਾਸੀ ਲਈ ਪੂਰੇ ਪ੍ਰਬੰਧ ਕੀਤੇ ਹਨ। ਇਸ ਮੌਕੇ ਉਨ੍ਹਾ ਕਿਹਾ ਕਿ ਜ਼ਿਲ੍ਹੇ ਚ ਵਿਕਾਸ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ।
ਇਹ ਵੀ ਪੜ੍ਹੋ: ਪੰਜਾਬ ਕਾਂਗਰਸ ਕਲੇਸ਼: ਹਰੀਸ਼ ਰਾਵਤ ਅੱਜ ਚੰਡੀਗੜ੍ਹ 'ਚ