ਨਾਭਾ: ਪੰਜਾਬ ਦੀਆਂ ਜੇਲ੍ਹਾਂ ਵਿੱਚ ਲਗਾਤਾਰ ਲੜਾਈਆਂ ਦੀਆਂ ਵਾਰਦਾਤਾਂ ਵਿੱਚ ਇਜ਼ਾਫ਼ਾ ਹੁੰਦਾ ਜਾ ਰਿਹਾ ਹੈ। ਹੁਣ ਜੋ ਲੜਾਈਆਂ ਹੋ ਰਹੀਆਂ ਹਨ, ਉਹ ਜੇਲ੍ਹ ਅੰਦਰ ਮੁਲਾਜ਼ਮਾਂ ਦੀ ਨਫ਼ਰੀ ਦੇ ਚੱਲਦਿਆਂ ਕੈਦੀ ਮੁਲਾਜ਼ਮਾਂ 'ਤੇ ਹਾਵੀ ਹੁੰਦੇ ਜਾ ਰਹੇ ਹਨ। ਨਾਭਾ ਦੀ ਮੈਕਸੀਮਮ ਸਕਿਉਰਿਟੀ ਜੇਲ੍ਹ ਕਿਸੇ ਨਾ ਕਿਸੇ ਵਿਵਾਦ ਦੇ ਚੱਲਦੇ ਚਰਚਾ ਵਿੱਚ ਰਹਿੰਦੀ ਹੈ ਅਤੇ ਹੁਣ ਇਸ ਜੇਲ੍ਹ ਵਿੱਚ ਕੋਈ ਮੋਬਾਈਲ ਫੋਨ ਜਾਂ ਨਸ਼ਾ ਬਰਾਮਦ ਨਹੀਂ ਹੋਇਆ, ਸਗੋਂ ਇਸ ਬਾਰ ਜੇਲ੍ਹ 'ਚ ਕੈਦ ਇੱਕ ਕੈਦੀ ਨੇ ਮੁਲਾਜ਼ਮ 'ਤੇ ਹਮਲਾ ਕਰ ਦਿੱਤਾ ਹੈ, ਇਸ ਹਮਲੇ 'ਚ ਮੁਲਾਜ਼ਮ ਗੰਭੀਰ ਜ਼ਖ਼ਮੀ ਹੈ।
ਕੈਦੀ ਮੁਲਾਜ਼ਮਾਂ 'ਤੇ ਹੋ ਰਹੇ ਹਾਵੀ
ਪੀੜਤ ਹੈਡ ਕਾਂਸਟੇਬਲ ਹਰਮੇਸ਼ ਸਿੰਘ ਨੇ ਦੱਸਿਆ ਜਦੋਂ ਸਵੇਰੇ ਸਾਢੇ ਸੱਤ ਵਜੇ ਬੰਦੀ ਖੋਲ੍ਹਣ ਦੀ ਤਿਆਰੀ ਵਿੱਚ ਸੀ ਤਾਂ ਧੁੰਦ ਜ਼ਿਆਦਾ ਹੋਣ ਕਰਕੇ ਕੈਦੀਆਂ ਨੂੰ ਗੁਰੂਘਰ ਵਿੱਚ ਜਾਣ ਤੋਂ ਰੋਕਿਆ ਗਿਆ। ਇਸ ਗੱਲ ਨੂੰ ਲੈ ਕੇ ਕੈਦੀ ਮਹਿੰਦਰ ਸਿੰਘ ਨੇ ਹੈੱਡ ਕਾਂਸਟੇਬਲ ਹਰਮੇਸ਼ ਸਿੰਘ ਦੇ ਇੱਟ ਨਾਲ ਹਮਲਾ ਕਰ ਦਿੱਤਾ, ਜਿਸ ਵਿੱਚ ਹੈੱਡ ਕਾਂਸਟੇਬਲ ਹਰਮੇਸ਼ ਸਿੰਘ ਦਾ ਦੰਦ ਟੁੱਟ ਗਿਆ ਅਤੇ ਬੁਰੀ ਤਰ੍ਹਾਂ ਗੰਭੀਰ ਜ਼ਖ਼ਮੀ ਹੋ ਗਿਆ।