ਪਟਿਆਲਾ: ਜ਼ਿਲ੍ਹੇ ’ਚ ਆਪਣੀਆਂ ਮੰਗਾਂ ਨੂੰ ਲੈ ਕੇ ਸੀਪੀਐਫ ਯੂਨੀਅਨ ਵੱਲੋਂ ਕੀਤਾ ਗਿਆ ਵੱਡਾ ਸੰਘਰਸ ਕੀਤਾ ਗਿਆ। ਦੱਸ ਦਈਏ ਕਿ ਪ੍ਰਦਰਸ਼ਨਕਾਰੀ ਮੋਟਰਸਾਈਕਲ ਸਕੂਟਰ ਅਤੇ ਆਪਣੇ ਵਾਹਨਾਂ ਦੇ ਉੱਤੇ ਮਾਰਚ ਕਰ ਪੁਰਾਣੀ ਪੈਨਸ਼ਨ ਬਹਾਲ ਕਰਵਾਉਣ ਲਈ ਕੈਬਨਿਟ ਮੰਤਰੀ ਬ੍ਰਹਮਮਹਿੰਦਰਾ ਦੇ ਘਰ ਅੱਗੇ ਪ੍ਰਦਰਸ਼ਨ ਕਰਨ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ।
ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਸਰਕਾਰ ਵੱਲੋਂ ਪੈਨਸ਼ਨ ਨੂੰ ਰੱਦ ਕਰ ਦਿੱਤੀ ਗਈ ਹੈ, ਜਿਸ ਦਾ ਵਿਰੋਧ ਕਰਨ ਲਈ ਉਹ ਇੱਥੇ ਪਹੁੰਚੇ ਹਨ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਜੇਕਰ ਉਨ੍ਹਾਂ ਦੀ ਪੈਨਸ਼ਨ ਫਿਰ ਤੋਂ ਲਾਗੂ ਨਾ ਕੀਤੀ ਗਈ ਤਾਂ ਇਸ ਦਾ ਵੱਡਾ ਨੁਕਸਾਨ ਪੰਜਾਬ ਸਰਕਾਰ ਨੂੰ 2022 ਵਿੱਚ ਮਿਲੇਗਾ ਜਾਂ ਤਾਂ ਇਨ੍ਹਾਂ ਦੇ ਸਾਰੇ ਐਮਐਲਏ, ਮੰਤਰੀਆਂ ਦੀ ਪੈਨਸ਼ਨ ਰੱਦ ਕੀਤੀ ਜਾਵੇ ਨਹੀਂ ਤਾਂ ਸਾਡੀ ਵੀ ਲਾਗੂ ਹੋਵੇ।