ਪੰਜਾਬ

punjab

ETV Bharat / state

ਪਨਬੱਸ ਅਤੇ ਪੰਜਾਬ ਰੋਡਵੇਜ਼ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ - ਸੁਪਰੀਮ ਕੋਰਟ

ਪਟਿਆਲਾ ਵਿਚ ਪਨਬੱਸ, ਪੰਜਾਬ ਰੋਡਵੇਜ ਅਤੇ ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ (Contract Workers Union) ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪਟਿਆਲਾ ਦੇ ਬੱਸ ਸਟੈਂਡ ਦੀ ਵਰਕਸ਼ਾਪ ਦਾ ਗੇਟ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤਾ।

ਪਨਬੱਸ ਅਤੇ ਪੰਜਾਬ ਰੋਡਵੇਜ਼ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ

By

Published : Jul 28, 2021, 6:25 PM IST

ਪਟਿਆਲਾ:ਪਨਬੱਸ, ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ (Contract Workers Union) ਨੇ ਆਪਣੀ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵਰਕਰਾਂ ਨੇ ਬੱਸ ਸਟੈਂਡ ਦੀ ਵਰਕਸ਼ਾਪ ਦਾ ਗੇਟ ਬੰਦ ਕੀਤਾ ਗਿਆ। ਇਸ ਮੌਕੇ ਤੇ ਮੁਲਾਜ਼ਮਾਂ ਨੇ ਆਖਿਆ ਕਿ ਪੰਜਾਬ ਸਰਕਾਰ ਦੇ ਵੱਲੋਂ ਸੱਤਾ ਵਿੱਚ ਆਉਣ ਦਾ ਵਾਅਦਾ ਕੀਤਾ ਗਿਆ ਸੀ ਸਾਰੇ ਹੀ ਮੁਲਾਜ਼ਮਾਂ ਨੂੰ ਰੈਗੂਲਰ (Regular)ਕੀਤਾ ਜਾਵੇਗਾ।

ਪਨਬੱਸ ਅਤੇ ਪੰਜਾਬ ਰੋਡਵੇਜ਼ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ

ਉਨ੍ਹਾਂ ਨੇ ਕਿਹਾ ਹੈ ਕਿ 4 ਘੰਟੇ ਦਾ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ ਜਿਸ ਵਿੱਚ ਵਰਕਸ਼ਾਪ ਦਾ ਗੇਟ ਬੰਦ ਕੀਤਾ ਗਿਆ ਸੀ।ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੀ ਆਬਾਦੀ ਦੇ ਹਿਸਾਬ ਨਾਲ 10 ਹਜ਼ਾਰ ਸਰਕਾਰੀ ਬੱਸਾਂ ਕੀਤੀਆਂ ਜਾਣ ਅਤੇ ਜਿਸ ਨਾਲ 70 ਹਜ਼ਾਰ ਨੌਜਵਾਨਾਂ ਨੂੰ ਰੁਜ਼ਗਾਰ ਮਿਲ ਸਕੇਗਾ।

ਉਨ੍ਹਾਂ ਨੇ ਕਿਹਾ ਹੈ ਕਿ ਇਸ ਨਾਲ ਹੀ ਸੁਪਰੀਮ ਕੋਰਟ ਦੇ ਫੈਸਲੇ ਅਨੁਸਾਰ ਬਰਾਬਰ ਕੰਮ-ਬਰਾਬਰ ਤਨਖਾਹ ਦਿੱਤੀ ਜਾਵੇ।ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਜੇਕਰ ਸਾਡੀਆਂ ਮੰਗਾਂ ਨਾ ਮੰਨੀਆ ਗਈਆ ਤਾਂ ਵੱਡਾ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

ਇਹ ਵੀ ਪੜੋ:ਸੋਸ਼ਲ ਮੀਡੀਆ ’ਤੇ ਵੀਡੀਓ ਪਾਉਣ ਤੇ ਕੁਮੈਂਟ ਕਰਨ ਦੀ ਵਿਅਕਤੀ ਨੂੰ ਦਰਦਨਾਕ ਸਜ਼ਾ

ABOUT THE AUTHOR

...view details