ਪਟਿਆਲਾ: ਹੈਦਰਾਬਾਦ ਵਿੱਚ ਮਹਿਲਾ ਡਾਕਟਰ ਨਾਲ ਹੋਏ ਗੈਂਗਰੇਪ ਅਤੇ ਨਿਰਮਮ ਹੱਤਿਆ ਨੂੰ ਲੈ ਕੇ ਦੇਸ਼ਭਰ ਵਿੱਚ ਲੋਕ ਰੋਸ ਪ੍ਰਗਟ ਕਰ ਰਹੇ ਹਨ। ਉੱਥੇ ਹੀ ਪਟਿਆਲਾ ਸ਼ਹਿਰ ਵਿੱਚ ਵੀ ਐਤਵਾਰ ਨੂੰ ਸਨੌਰੀ ਅੱਡਾ ਤੇ ਗੁਰਮੁੱਖ ਸਿੰਘ ਧਾਲੀਵਾਲ ਦੀ ਅਗਵਾਈ ਦੇ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸ ਵਿੱਚ ਪ੍ਰਦਰਸ਼ਨਕਾਰੀਆਂ ਨੇ ਕਾਤਲਾਂ ਨੂੰ ਫਾਂਸੀ ਦੀ ਸਜ਼ਾ ਦੇਣ ਦੀ ਮੰਗ ਕੀਤੀ।
ਹੈਦਰਾਬਾਦ ਰੇਪ ਮਾਮਲਾ: ਹਰ ਪਾਸੇ ਲੋਕਾਂ 'ਚ ਗੁੱਸਾ, ਦੋਸ਼ੀਆਂ ਲਈ ਫ਼ਾਂਸੀ ਦੀ ਮੰਗ - hyderabad rape case
ਤੇਲੰਗਾਨਾ ਦੀ ਰਾਜਧਾਨੀ ਹੈਦਰਾਬਾਦ ਵਿੱਚ ਮਹਿਲਾ ਡਾਕਟਰ ਨਾਲ ਹੋਏ ਜਬਰ ਜਨਾਹ ਅਤੇ ਕਤਲ ਮਾਮਲੇ ਨੂੰ ਲੈ ਕੇ ਪਟਿਆਲਾ ਵਿੱਚ ਲੋਕਾਂ ਵੱਲੋਂ ਰੋਸ਼ ਪ੍ਰਦਰਸ਼ਨ ਕੀਤਾ ਗਿਆ।
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਗੁਰਮੁੱਖ ਸਿੰਘ ਧਾਲੀਵਾਲ ਨੇ ਦੱਸਿਆ ਕਿ ਜੋ ਇਹ ਮਾਮਲਾ ਸਾਹਮਣੇ ਆਇਆ ਹੈ ਉਹ ਬਹੁਤ ਹੀ ਮੰਦਭਾਗਾ ਹੈ। ਉਨ੍ਹਾਂ ਨੇ ਕਿਹਾ ਕਿ ਔਰਤ ਨੂੰ ਸੁਰੱਖਿਆ ਮਹਿਸੂਸ ਤੱਦ ਹੋਵੇਗੀ ਜਦੋਂ ਇਸ ਤਰ੍ਹਾਂ ਦੇ ਅਪਰਾਧ ਕਰਨ ਵਾਲੇ ਲੋਕਾਂ ਨੂੰ ਫਾਂਸੀ ਦੀ ਸਜ਼ਾ ਦਿੱਤੀ ਜਾਵੇਗੀ।
ਇਸ ਦੇ ਨਾਲ ਹੀ ਤੁਹਾਨੂੰ ਦੱਸਦਈਏ ਕਿ ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਗੁਰਮੁੱਖ ਧਾਲੀਵਾਲ 'ਤੇ ਖੁਦ ਰੇਪ ਦੇ ਦੋ ਕੇਸ ਦਰਜ ਹਨ। ਇਸ ਬਾਰੇ ਬੋਲਦਿਆਂ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ 'ਤੇ ਮਾਮਲੇ ਜ਼ਰੂਰ ਦਰਜ ਹੋਏ ਸੀ ਪਰ ਉਹ ਝੂਠੇ ਸਨ, ਕਿਉਂਕਿ ਕਈ ਵਾਰ ਲੋਕ ਬਦਲੇ ਦੀ ਭਾਵਨਾ ਨਾਲ ਜਾਂ ਫਿਰ ਸਿਆਸੀ ਕਰਨ ਦੀ ਨੀਤੀ ਦੇ ਨਾਲ ਚੱਲਦੇ ਹੋਏ ਇਸ ਤਰ੍ਹਾਂ ਦੇ ਝੂਠੇ ਮੁਕੱਦਮੇ ਦਰਜ ਕਰਵਾ ਦਿੰਦੇ ਹਨ।