ਪਟਿਆਲਾ: ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਔਰਤਾ ਦੇ ਕਰਜ਼ੇ ਅਤੇ ਜ਼ਮੀਨ ਦੇ ਮਸਲੇ ਨੂੰ ਲੈ ਕੇ ਦਲਿਤ ਅਤੇ ਬੇਜ਼ਮੀਨੇ ਲੋਕਾ ਵੱਲੋਂ ਮੁੱਖ ਮੰਤਰੀ ਦੇ ਮੋਤੀ ਮਹਿਲ ਵੱਲ ਮਾਰਚ ਕੀਤਾ ਗਿਆ। ਇਸ ਦੌਰਾਨ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਔਰਤਾਂ ਸਮੇਤ ਗ੍ਰਿਫ਼ਤਾਰ ਕਰ ਲਿਆ ਹੈ।
ਮੋਤੀ ਮਹਿਲ ਘੇਰਨ ਆਏ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਦਰਸ਼ਨਕਾਰੀਆਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ - ਮਾਇਕਰੋਫਾਇਨਾਂਸ ਕੰਪਨੀਆਂ
ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਔਰਤਾ ਦੇ ਕਰਜ਼ੇ ਅਤੇ ਜ਼ਮੀਨ ਦੇ ਮਸਲੇ ਨੂੰ ਲੈ ਕੇ ਦਲਿਤ ਅਤੇ ਬੇਜ਼ਮੀਨੇ ਲੋਕਾ ਵੱਲੋਂ ਮੁੱਖ ਮੰਤਰੀ ਦੇ ਮੋਤੀ ਮਹਿਲ ਵੱਲ ਮਾਰਚ ਕੀਤਾ ਗਿਆ। ਇਸ ਦੌਰਾਨ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਔਰਤਾਂ ਸਮੇਤ ਗ੍ਰਿਫ਼ਤਾਰ ਕਰ ਲਿਆ ਹੈ।
ਇਸ ਮੌਕੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੀ ਜਨਰਲ ਸਕੱਤਰ ਪਰਮਜੀਤ ਸਿੰਘ ਨੇ ਕਿਹਾ ਕਿ ਲੌਕਡਾਊਨ ਕਾਰਨ ਲੋਕਾਂ ਦੇ ਕੰਮਕਾਰ ਠੱਪ ਹੋਣ ਨਾਲ ਮਾਇਕਰੋਫਾਇਨਾਂਸ ਕੰਪਨੀਆਂ ਦੀਆਂ ਕਿਸ਼ਤਾ ਔਰਤਾਂ ਤੋਂ ਨਹੀ ਭਰੀਆਂ ਜਾ ਰਹੀਆਂ। ਸਰਕਾਰ ਵੱਡੇ ਕਾਰਪੋਰੇਟ ਘਰਾਣਿਆਂ ਦਾ ਕਰਜਾ ਤਾਂ ਮੁਆਫ਼ ਕਰ ਰਹੀ ਹੈ ਪਰ ਆਮ ਲੋਕਾਂ ਦੇ ਕਰਜੇ ਦੀ ਮੁਆਫ਼ੀ ਲਈ ਕੈਪਟਨ ਵੱਲੋਂ ਸੈਂਟਰ ਸਰਕਾਰ 'ਤੇ ਗੱਲ ਸੁਟੀ ਜਾ ਰਹੀ ਹੈ ਅਤੇ ਮੋਦੀ ਸਰਕਾਰ ਰਾਜ ਸਰਕਾਰਾਂ 'ਤੇ ਗੱਲ ਸੁੱਟ ਰਹੀ ਹੈ। ਕਿਸ਼ਤਾਂ ਦਾ ਮਾਮਲਾ ਚਾਹੇ ਅਦਾਲਤ ਅਧੀਨ ਚੱਲ ਰਿਹਾ ਪਰ ਫਿਰ ਵੀ ਕੰਪਨੀਆਂ ਦੇ ਮੁਲਾਜ਼ਮਾਂ ਵੱਲੋਂ ਔਰਤਾਂ ਨੂੰ ਲਗਾਤਾਰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਕਾਰਪੋਰੇਟ ਘਰਾਣਿਆਂ ਵਾਂਗ ਉਨ੍ਹਾਂ ਦਾ ਵੀ ਕਰਜ਼ਾ ਮਾਫ ਕੀਤਾ ਜਾਵੇ।