ਪੰਜਾਬ

punjab

ETV Bharat / state

ਪੇਂਡੂ ਮਜ਼ਦੂਰਾਂ ਨੇ ਖੋਲ੍ਹਿਆ ਕੈਪਟਨ ਵਿਰੁੱਧ ਮੋਰਚਾ - punjab govrment

ਪੰਜਾਬ ਸਰਕਾਰ ਵਲੋਂ ਪੰਚਾਇਤੀ ਜ਼ਮੀਨਾਂ ਨੂੰ ਉਦਯੋਗਿਕ ਘਰਾਣਿਆਂ ਨੂੰ ਦਿੱਤੇ ਜਾਣ ਦਾ ਵਿਰੋਧ ਕਰਦੇ ਹੋਏ ਪੇਂਡੂ ਤੇ ਖੇਤ ਮਜ਼ਦੂਰਾਂ ਵਲੋਂ ਮੁੱਖ ਮੰਤਰੀ ਦੀ ਰਿਹਾਇਸ਼ ਨਿਊ ਮੋਤੀ ਮਹਿਲ ਵੱਲ ਮਾਰਚ ਕੀਤਾ ਗਿਆ।

Agriculture workers march to Chief Minister's Captain's house
ਪੇਂਡੂ ਮਜ਼ਦੂਰ ਨੇ ਘੇਰਿਆ ਕੈਪਟਨ ਦਾ ਮਹਿਲ?

By

Published : Jan 24, 2020, 9:33 PM IST

ਪਟਿਆਲਾ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸ਼ਹਿਰ ਧਰਨਿਆਂ ਤੇ ਪ੍ਰਦਰਸ਼ਨਾਂ ਦਾ ਸ਼ਹਿਰ ਬਣ ਚੁੱਕਿਆ ਹੈ।ਪੰਜਾਬ ਦੀਆਂ ਤਕਰੀਬਨ 8 ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਵਲੋਂ ਪੰਜਾਬ ਸਰਕਾਰ ਵਲੋਂ ਪੰਚਾਇਤੀ ਜ਼ਮੀਨਾਂ ਨੂੰ ਉਦਯੋਗਕਿ ਘਰਾਣਿਆਂ ਨੂੰ ਦਿੱਤੇ ਜਾਣ ਦਾ ਵਿਰੋਧ ਕਰਦੇ ਹੋਏ ਪ੍ਰਦਰਸ਼ਨ ਕੀਤਾ ਗਿਆ।

ਪੇਂਡੂ ਮਜ਼ਦੂਰ ਨੇ ਘੇਰਿਆ ਕੈਪਟਨ ਦਾ ਮਹਿਲ?

ਪੰਜਾਬ ਸਰਕਾਰ ਵਲੋਂ ਬੀਤੇ ਦਿਨੀਂ ਇੱਕ ਫ਼ੈਸਲਾ ਲਿਆ ਗਿਆ ਸੀ ਕਿ ਪੰਚਇਤੀ ਜ਼ਮੀਨ ਨੂੰ ਪੰਜਾਬ ਵਿੱਚ ਸਅਨਤ ਨੂੰ ਵਿਕਸਤ ਕਰਨ ਲਈ ਉਦਯੋਗਿਕ ਇਕਾਈਆਂ ਲਗਾਉਣ ਲਈ ਦਿੱਤਾ ਜਾਵੇਗਾ। ਸਰਕਾਰ ਦੇ ਇਸ ਫ਼ੈਸਲੇ ਦਾ ਵਿਰੋਧ ਵੀ ਹੋਣਾ ਸ਼ੁਰੂ ਹੋ ਚੁੱਕਿਆ ਹੈ। ਇਸੇ ਵਿਰੋਧ ਤਹਿਤ ਪੰਜਾਬ ਦੀਆਂ 8 ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਜਿਨ੍ਹਾਂ ਵਿੱਚ ਖੇਤ ਮਜ਼ਦੂਰ ਯੂਨੀਅਨ, ਦਿਹਾਤੀ ਮਜ਼ਦੂਰ ਸਭਾ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਅਤੇ ਪੇਂਡੂ ਮਜ਼ਦੂਰ ਯੂਨੀਅਨ ਨੇ ਅੱਜ ਮੁੱਖ ਮੰਤਰੀ ਦੇ ਮਹਿਲਾਂ ਵੱਲੋਂ ਕੂਚ ਕਰਦੇ ਹੋਏ ਪਟਿਆਲਾ ਵਿੱਚ ਸਰਕਾਰ ਦੇ ਇਸ ਫੈਸਲੇ ਵਿਰੇਧ ਰੋਸ ਮਾਰਚ ਤੇ ਪ੍ਰਦਰਸ਼ਨ ਕੀਤਾ।

ਪ੍ਰਦਰਸ਼ਨਕਾਰੀਆਂ ਨੇ ਸਰਕਾਰ ਦੇ ਇਸ ਫ਼ੈਸਲੇ ਸਮੇਤ ਆਪਣੀ ਹੋਰ ਮੰਗਾਂ ਲਈ ਮੁੱਖ ਮੰਤਰੀ ਦੀ ਪਟਿਆਲਾ ਵਿੱਚਲੀ ਰਿਹਾਇਸ਼ ਨਿਊ ਮੋਤੀ ਮਹਿਲ ਵੱਲੋ ਮਾਰਚ ਸ਼ੁਰੂ ਕਰ ਦਿੱਤਾ। ਪਰ ਪੁਲਿਸ ਨੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੂੰ ਵਾਈ.ਪੀ. ਐੱਸ ਸਕੂਲ ਵਾਲੇ ਚੌਂਕ ਵਿੱਚ ਹੀ ਰੋਕ ਲਿਆ। ਪਰ ਪ੍ਰਦਰਸ਼ਨਕਾਰੀਆਂ ਨੇ ਉੱਥੇ ਹੀ ਆਪਣਾ ਧਰਨਾ ਸ਼ੁਰੂ ਕਰ ਦਿੱਤਾ। ਪ੍ਰਦਰਸ਼ਨਕਾਰੀ ਕੈਬਿਨੇਟ ਮੰਤਰੀ ਬ੍ਰਹਮ ਮਹਿੰਦਰਾ ਦੀ ਰਿਹਾਇਸ਼ ਦੇ ਸਾਹਮਣੇ ਬੈਠ ਕੇ ਨਾਅਰੇਬਾਜ਼ੀ ਕਰਨ ਲੱਗੇ। ਇਹ ਪ੍ਰਦਰਸ਼ਨਕਾਰੀ ਉਨ੍ਹਾਂ ਸਮਾਂ ਉੱਥੇ ਡਟੇ ਰਹੇ ਜਿਨ੍ਹਾਂ ਸਮਾਂ ਪ੍ਰਸ਼ਾਸਨ ਦਾ ਕੋਈ ਅਧਿਕਾਰੀ ਉਨ੍ਹਾਂ ਦਾ ਮੰਗ ਪੱਤਰ ਲੈਣ ਲਈ ਨਹੀਂ ਅਇਆ। ਪ੍ਰਸ਼ਾਸਨ ਵਲੋਂ ਡੀ.ਆਰ.ਓ.ਡੀ ਹਰਚਰਨ ਸਿੰਘ ਨੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਤੋਂ ਮੰਗ ਪੱਤਰ ਹਾਸਲ ਕੀਤਾ। ਉਨ੍ਹਾਂ ਪ੍ਰਦਰਸ਼ਨਕਾਰੀਆਂ ਨੂੰ ਵਿਸ਼ਵਾਸ ਦਿੱਤਾ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਸਰਕਾਰ ਤੱਕ ਪਹੁੰਚਦਾ ਕੀਤਾ ਜਾਵੇਗਾ।ਇਸ ਤੋਂ ਬਾਅਦ ਹੀ ਇਹ ਪ੍ਰਦਰਸ਼ਨ ਸਮਾਪਤ ਹੋਇਆ।

ABOUT THE AUTHOR

...view details