ਪਟਿਆਲਾ:ਪੰਜਾਬ ਦੇ ਐਸ.ਸੀ, ਐਸ.ਟੀ ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਵਿੱਚ ਕੀਤੇ ਘੁਟਾਲੇ ਵਿਰੁੱਧ ਆਮ ਆਦਮੀ ਪਾਰਟੀ ਰੋਸ ਪ੍ਰਦਰਸ਼ਨ ਕੀਤਾ ਹੈ।ਇਸ ਮੌਕੇ ਆਪ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਹੈ।
ਪ੍ਰਦਰਸਨਕਾਰੀ ਤੇਜਿੰਦਰ ਮਹਿਤਾ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿਪ ਵਿੱਚ ਕੀਤੇ ਘੁਟਾਲੇ ਦੇ ਮੁੱਦੇ ਤੇ ਵ੍ਹਾਈਟ ਪੇਪਰ ਜਾਰੀ ਕਰਨਾ ਚਾਹੀਦਾ ਹੈ ਤਾਂ ਜੋ ਸਕਾਲਰਸ਼ਿਪ ਘੁਟਾਲੇ ਦੀ ਸਚਾਈ ਲੋਕਾਂ ਸਾਹਮਣੇ ਆ ਸਕੇ। ਆਪ ਆਗੂਆਂ ਵਿਚ ਮੇਘ ਚੰਦ ਸ਼ੇਰਮਾਜਰਾ ਅਤੇ ਗੁਰਮੁਖ ਸਿੰਘ ਘਨੌਰ ਕਿਹਾ ਕਿ ਭਾਵੇਂ ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ 2020-21 ਵਿੱਦਿਅਕ ਵਰ੍ਹੇ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੀ ਅੰਤਮ ਕਿਸਤ ਜਾਰੀ ਕਰਨ ਦਾ ਐਲਾਨ ਕੀਤਾ ਪ੍ਰੰਤੂ ਕੇਂਦਰ ਤੇ ਸੂਬਾ ਸਰਕਾਰ ਦੀ ਇਸ ਖੇਡ ਵਿੱਚ ਬਾਕੀ ਤਿੰਨ ਸੈਸ਼ਨ ਦੇ ਬੱਚਿਆਂ ਦਾ ਭਵਿੱਖ ਅਜੇ ਵੀ ਦਾਅ ਉਤੇ ਲੱਗਿਆ ਹੋਇਆ ਹੈ।