ਪਟਿਆਲਾ:ਦਿੱਲੀ ਮੋਰਚਾ ਫ਼ਤਹਿ ਕਰਨ ਤੋਂ ਬਾਅਦ ਹੁਣ ਕਿਸਾਨਾਂ ਨੇ ਪੰਜਾਬ ਸਰਕਾਰ ਅਤੇ ਪੰਜਾਬ ਦੇ ਟੋਲ ਪਲਾਜ਼ਾ ਕੰਪਨੀਆਂ (Toll plaza companies) ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਪੰਜਾਬ ਵਿੱਚ ਟੋਲ ਪਲਾਜ਼ਾ ਕੰਪਨੀ (Toll plaza companies) ਵੱਲੋਂ ਟੋਲ ਦੀ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਜਿਸ ਤੋਂ ਨਰਾਜ਼ ਕਿਸਾਨਾਂ (farmers) ਨੇ ਪੰਜਾਬ ਦੇ ਟੋਲ ਪਲਾਜ਼ਿਆ ਤੋਂ ਧਰਨੇ ਖ਼ਤਮ ਨਾ ਕਰਨ ਦਾ ਐਲਾਨ ਕੀਤਾ ਹੈ। ਜਿਸ ਤਹਿਤ ਪੰਜਾਬ ਪਟਿਆਲਾ-ਰਾਜਪੁਰਾ ਰੋਡ (Patiala-Rajpura Road) ‘ਤੇ ਧਰੇੜੀ ਜੱਟਾਂ ਟੋਲ ਪਲਾਜ਼ਾ ‘ਤੇ ਕਿਸਾਨਾਂ (farmers) ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਟੋਲ ਪਲਾਜ਼ਾ ਕੰਪਨੀਆਂ (Toll plaza companies) ਵੱਲੋਂ ਟੋਲ ਦੀ ਕੀਮਤਾਂ ਵਿੱਚ ਨਾਜਾਇਜ਼ ਵਾਧਾ ਕੀਤਾ ਗਿਆ ਹੈ। ਕਿਸਾਨਾਂ (farmers) ਨੇ ਕਿਹਾ ਕਿ 20 ਦਸਬੰਰ ਨੂੰ ਇਸ ਮਾਮਲੇ ਨੂੰ ਮੀਟਿੰਗ ਕੀਤੀ ਜਾਵੇਗੀ ਅਤੇ ਫਿਰ ਉਸ ਤੋਂ ਬਾਅਦ ਅੱਗੇ ਦੇ ਫੈਸਲੇ ਲਏ ਜਾਣਗੇ।
ਇਸ ਮੌਕੇ ਕਿਸਾਨਾਂ (farmers) ਨੇ ਮੰਗ ਕੀਤੀ ਹੈ ਕਿ ਟੋਲ ਪਲਾਜ਼ਾ ਕੰਪਨੀਆਂ (Toll plaza companies) ਵੱਲੋਂ ਜੋ ਟੋਲ ਦੇ ਰੇਟ ਵਧਾਉਣ ਦਾ ਜੋ ਫੈਸਲਾ ਕੀਤਾ ਹੈ ਉਸ ਨੂੰ ਤੁਰੰਤ ਵਾਪਸ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਟੋਲ ਕੰਪਨੀਆਂ ਆਪਣੇ ਇਸ ਫੈਸਲੇ ਨੂੰ ਵਾਪਸ ਨਹੀਂ ਲੈਂਦੀਆਂ ਉਦੋਂ ਤੱਕ ਧਰਨਾ ਜਾਰੀ ਰਹੇਗਾ।
ਕਿਸਾਨਾਂ (farmers) ਨੇ ਕਿਹਾ ਕਿ ਟੋਲ ਦੀ ਪਰਚੀ ਦੇ ਰੇਟਾਂ ਵਿੱਚ ਵਾਧਾ ਕਰਕੇ ਲੋਕਾਂ ਦੀ ਲੁੱਟ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕਾਰਪੋਰੇਟ ਘਰਾਣਿਆ ਨੂੰ ਖੁਸ਼ ਕਰਨ ਦੇ ਲਈ ਅਜਿਹੇ ਫੈਸਲੇ ਲੈ ਰਹੀ ਹੈ। ਕਿਸਾਨਾਂ (farmers) ਨੇ ਕਿਹਾ ਕਿ ਸਰਕਾਰ ਦੇ ਅਜਿਹੇ ਫੈਸਲੇ ਕਿਸੇ ਕੀਮਤ ‘ਤੇ ਲਾਗੂ ਨਹੀਂ ਹੋਣ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਲੋਕਾਂ ਦੀ ਲੁੱਟ ਕਿਸਾਨ ਜਥੇਬੰਦੀਆ ਕਿਸੇ ਕੀਮਤ ‘ਤੇ ਨਹੀਂ ਹੋਣ ਦੇਣਗੀ।