ਤਰਨ ਤਾਰਨ: ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Elections 2022) ਨੂੰ ਲੈ ਕੇ ਸੂਬੇ ਦਾ ਸਿਆਸੀ ਮਾਹੌਲ ਗਰਮਾਉਂਦਾ ਜਾ ਰਿਹਾ ਹੈ। ਇਸ ਦੌਰਾਨ ਲਗਾਤਾਰ ਸਿਆਸੀ ਪਾਰਟੀਆਂ ਦੇ ਆਗੂ ਅਤੇ ਵਰਕਰ ਆਪਣੀਆਂ ਪਾਰਟੀਆਂ ਛੱਡ ਹੋਰ ਪਾਰਟੀਆਂ ਵਿੱਚ ਜਾ ਰਹੇ ਹਨ।
ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਪੈਂਦੇ ਪਿੰਡ ਕਾਲੀਆ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਭਰਵਾਂ ਹੁੰਗਾਰਾ ਮਿਲਿਆ, ਜਦੋਂ ਕਾਂਗਰਸੀ 10 ਪਰਿਵਾਰਾਂ ਨੇ ਪਾਰਟੀ ਨੂੰ ਅਲਵਿਦਾ ਕਹਿ ਕੇ ਅਕਾਲੀ ਦਲ ਵਿੱਚ ਸ਼ਾਮਿਲ ਹੋਏ।
ਤਰਨਤਾਰਨ ਦਾ ਵਿਧਾਨਸਭਾ ਹਲਕਾ ਖੇਮਕਰਨ ਇਹ ਕਾਂਗਰਸੀ ਪਰਿਵਾਰ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਦੀ ਅਗਵਾਈ ਵਿੱਚ ਪਾਰਟੀ ਵਿੱਚ ਸ਼ਾਮਿਲ ਹੋਏ ਹਨ। ਇਸ ਦੌਰਾਨ ਵਿਰਸਾ ਸਿੰਘ ਵਲਟੋਹਾ ਨੇ ਜਿੱਥੇ ਕਾਂਗਰਸੀ ਪਰਿਵਾਰਾਂ ਦਾ ਧੰਨਵਾਦ ਕੀਤਾ ਉੱਥੇ ਹੀ ਉਨ੍ਹਾਂ ਪਾਰਟੀ ਵਿੱਚ ਬਣਦਾ ਮਾਣ ਸਨਮਾਨ ਦੇਣ ਦਾ ਵੀ ਭਰੋਸਾ ਦਿੱਤਾ।
ਇਸਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਇੰਨ੍ਹਾਂ ਪਰਿਵਾਰਾਂ ਦੇ ਪਾਰਟੀ ਵਿੱਚ ਸ਼ਾਮਿਲ ਹੋਣ ਨਾਲ ਅਕਾਲੀ ਦਲ ਨੂੰ ਹਲਕੇ ਵਿੱਚ ਮਜ਼ਬੂਤੀ ਮਿਲੀ ਹੈ ਜਿਸ ਦੇ ਚੱਲਦੇ ਉਹ ਹਲਕੇ ਤੋਂ ਸੀਟ ਜਿੱਤ ਪਾਰਟੀ ਦੇ ਝੋਲੀ ਪਾਉਣਗੇ।
ਇਹ ਵੀ ਪੜ੍ਹੋ:'ਕੇਂਦਰੀ ਬਜਟ ਪੰਜਾਬ ਦੇ ਕਿਸਾਨਾਂ ਲਈ ਸਿਰਫ ਕਾਗਜੀ ਕਾਰਵਾਈ'