ਪੰਜਾਬ

punjab

ਪੰਜਾਬ ਸਰਕਾਰ ਨੇ ਸ਼ਨੀਵਾਰ ਤੇ ਐਤਵਾਰ ਨੂੰ ਤਾਲਾਬੰਦੀ ਦਾ ਕੀਤਾ ਐਲਾਨ

By

Published : Jun 13, 2020, 4:40 PM IST

ਸੂਬਾ ਸਰਕਾਰ ਨੇ ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਧਿਆਨ 'ਚ ਰੱਖਦਿਆਂ, ਲੌਕਡਾਊਨ ਸ਼ਨੀਵਾਰ, ਐਤਵਾਰ ਤੇ ਸਰਕਾਰੀ ਛੁੱਟੀ ਵਾਲੇ ਦਿਨ ਜਾਰੀ ਰਹੇਗਾ।

Punjab government announced a lockout on Saturday and Sunday
ਪੰਜਾਬ ਸਰਕਾਰ ਨੇ ਸ਼ਨੀਵਾਰ ਤੇ ਐਤਵਾਰ ਨੂੰ ਤਾਲਾਬੰਦੀ ਦਾ ਕੀਤਾ ਐਲਾਨ

ਪਟਿਆਲਾ: ਕੋਰੋਨਾ ਵਾਇਰਸ ਦੀ ਰੋਕਥਾਮ ਲਈ ਸਰਕਾਰ ਵੱਲੋਂ ਲਗਾਏ ਲੌਕਡਾਊਨ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਦਿੱਤੀ ਢਿੱਲ ਤੋਂ ਬਾਅਦ ਹੁਣ ਸੂਬਾ ਸਰਕਾਰ ਨੇ ਵਿਕੈਂਡ 'ਤੇ ਤਾਲਾਬੰਦੀ ਲਗਾਉਣ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਧਿਆਨ 'ਚ ਰੱਖਦਿਆਂ ਲਿਆ ਗਿਆ ਹੈ। ਇਸ ਲੌਕਡਾਊਨ 'ਚ ਸ਼ਨੀਵਾਰ, ਐਤਵਾਰ ਅਤੇ ਸਰਕਾਰੀ ਛੁੱਟੀ ਵਾਲੇ ਦਿਨ ਲੌਕਡਾਊਨ ਜਾਰੀ ਰਹੇਗਾ।

ਪੰਜਾਬ ਸਰਕਾਰ ਨੇ ਸ਼ਨੀਵਾਰ ਤੇ ਐਤਵਾਰ ਨੂੰ ਤਾਲਾਬੰਦੀ ਦਾ ਕੀਤਾ ਐਲਾਨ

ਸੂਬਾ ਸਰਕਾਰ ਵੱਲੋਂ ਵਿਕੈਂਡ ਲੌਕਡਾਊਨ 'ਚ ਕੁਝ ਹਿਦਾਇਤਾਂ ਵੀ ਦਿੱਤੀਆਂ ਗਈਆਂ ਹਨ ਅਤੇ ਇਨ੍ਹਾਂ ਹਿਦਾਇਤਾਂ ਤਹਿਤ ਸਰਕਾਰ ਨੇ ਸਿਰਫ਼ ਕਰਿਆਨੇ ਦੀਆਂ ਦੁਕਾਨਾਂ, ਮੈਡੀਕਲ ਦੁਕਾਨਾਂ ਅਤੇ ਸ਼ਰਾਬ ਦੀਆਂ ਦੁਕਾਨਾਂ ਨੂੰ ਖੋਲ੍ਹਣ ਦੀ ਇਜਾਜ਼ਤ ਹੋਵੇਗੀ। ਸਰਕਾਰ ਨੇ ਆਵਾਜਈ 'ਤੇ ਰੋਕ ਲਗਾਈ ਹੈ ਅਤੇ ਜੇਕਰ ਕਿਸੇ ਨੂੰ ਕੋਈ ਜ਼ਰੂਰੀ ਕੰਮ ਹੈ ਤਾਂ ਉਸ ਕੋਲ ਪਾਸ ਹੋਣਾ ਲਾਜ਼ਮੀ ਹੈ।

ਪਟਿਆਲਾ ਦੇ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟ੍ਰੇਟ ਕੁਮਾਰ ਅਮਿਤ ਨੇ ਪਾਬੰਦੀਆਂ ਅਤੇ ਹਦਾਇਤਾਂ ਜਾਰੀ ਕੀਤੀਆ ਹਨ। ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਅਗਲੇ ਹੁਕਮਾਂ ਤੱਕ ਹਰ ਅਗਲੇ ਹਫਤੇ ਦੇ ਅੰਤਰਾਲ ਦਿਨਾਂ ਅਤੇ ਸਰਕਾਰੀ ਛੁੱਟੀ ਵਾਲੇ ਦਿਨ ਤਾਲਾਬੰਦੀ ਲਾਗੂ ਰਹੇਗੀ। ਇਨ੍ਹਾਂ ਹੁਕਮਾਂ ਤਹਿਤ ਮਨਜ਼ੂਰੀ ਤਹਿਤ ਨਿਰਧਾਰਤ ਇਮਤਿਹਾਨ ਮਿੱਥੇ ਸਮੇਂ ਮੁਤਾਬਿਕ ਹੋਣਗੇ। ਪਰ ਮੈਡੀਕਲ ਐਮਰਜੈਂਸੀ ਲਈ ਕਿਸੇ ਪਾਸ ਦੀ ਲੋੜ ਨਹੀਂ ਹੋਵੇਗੀ। ਇਸ ਤੋਂ ਇਲਾਵਾ ਵਿਆਹ ਸਮਾਗਮਾਂ ਲਈ ਈ-ਪਾਸ ਲੋੜੀਂਦਾ ਹੋਵੇਗਾ ਜੋ ਕਿ ਵਿਸ਼ੇਸ਼ ਵਿਅਕਤੀਆਂ ਨੂੰ ਹੀ ਜਾਰੀ ਹੋਵੇਗਾ।

ਹਦਾਇਤਾਂ ਮੁਤਾਬਿਕ ਜ਼ਰੂਰੀ ਵਸਤਾਂ ਸੇਵਾਵਾਂ ਸਬੰਧਿਤ ਦੁਕਾਨਾਂ ਹਫ਼ਤੇ ਦੇ ਸਾਰੇ ਦਿਨ ਦਿੱਤੇ ਗਏ ਨਿਰਦੇਸ਼ਾਂ ਮੁਤਾਬਕ ਖੁੱਲ੍ਹੀਆਂ ਰਹਿਣਗੀਆਂ, ਰੈਸਟੋਰੈਂਟ ਨੂੰ ਸਿਰਫ ਹੋਮ ਡਲਿਵਰੀ ਦੀ ਇਜਾਜ਼ਤ ਹੋਵੇਗੀ ਅਤੇ ਰੋਜ਼ਾਨਾ ਸ਼ਰਾਬ ਦੀਆਂ ਦੁਕਾਨਾਂ ਸਾਰਾ ਦਿਨ ਸ਼ਾਮ ਅੱਠ ਵਜੇ ਤੱਕ ਖੁੱਲ੍ਹਣਗੀਆਂ। ਸਿਰਫ਼ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਅਤੇ ਹੋਰ ਜ਼ਰੂਰੀ ਸੇਵਾਵਾਂ ਖੁੱਲ੍ਹੀਆਂ ਰਹਿਣਗੀਆਂ ਇਸ ਤੋਂ ਇਲਾਵਾ ਹੋਰ ਦੁਕਾਨਾਂ ਚਾਹੇ ਜਾਂ ਸ਼ਾਪਿੰਗ ਮਾਲ ਵਿੱਚ ਐਤਵਾਰ ਨੂੰ ਬੰਦ ਹੋਣਗੀਆਂ।

ਡਿਪਟੀ ਕਮਿਸ਼ਨਰ ਅੰਮ੍ਰਿਤ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਸਭ ਸਮਾਜਿਕ ਦੂਰੀ ਅਤੇ ਮਾਸਕ ਦੀ ਵਰਤੋਂ ਯਕੀਨੀ ਬਣਾਉਣ। ਉਨ੍ਹਾਂ ਦੱਸਿਆ ਕਿ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ABOUT THE AUTHOR

...view details