ਪਟਿਆਲਾ: ਭਾਰਤੀ ਚੋਣ ਕਮਿਸ਼ਨ ਵੱਲੋਂ ਪੂਰੇ ਦੇਸ਼ 'ਚ ਚੋਣ ਜ਼ਾਬਤਾ ਲਗਾ ਦਿੱਤਾ ਗਿਆ ਹੈ ਪਰ ਇਸ ਦੇ ਬਾਵਜੂਦ ਸਿਆਸੀ ਪਾਰਟੀਆਂ ਵੱਲੋਂ ਨਿਯਮਾਂ ਦੀ ਉਲੰਘਣਾ ਕਰਦੇ ਹੋਏ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਪਟਿਆਲਾ 'ਚ ਦੌੜ ਰਹੀਆਂ ਪੀਆਰਟੀਸੀ ਬੱਸਾਂ ਕੈਪਟਨ ਸਰਕਾਰ ਦਾ ਜ਼ੋਰਾਂ-ਸ਼ੋਰਾਂ ਨਾਲ ਪ੍ਰਚਾਰ ਕਰ ਰਹੀਆਂ ਹਨ।
ਸ਼ਰੇਆਮ ਚੋਣ ਜ਼ਾਬਤੇ ਦੀ ਉਲੰਘਣਾ ਕਰ ਰਹੀ ਪੰਜਾਬ ਸਰਕਾਰ, ਬੱਸਾਂ 'ਤੇ ਲੱਗੇ ਕੈਪਟਨ ਦੇ ਪੋਸਟਰ - punjab news
ਚੋਣ ਜ਼ਾਬਤੇ ਦੀ ਉਲੰਘਣਾ ਕਰ ਰਹੀ ਪੰਜਾਬ ਸਰਕਾਰ। ਪੀਆਰਟੀਸੀ ਦੀਆਂ ਬੱਸਾਂ 'ਤੇ ਲੱਗੇ ਕੈਪਟਨ ਸਰਕਾਰ ਦੀਆਂ ਪ੍ਰਾਪਤੀਆਂ ਦੇ ਪੋਸਟਰ।
ਬੱਸ 'ਤੇ ਕੈਪਟਨ ਸਰਕਾਰ ਦਾ ਪੋਸਟਰ
ਦਰਅਸਲ, ਪੀਆਰਟੀਸੀ ਦੀਆਂ ਬੱਸਾਂ 'ਤੇ ਕੈਪਟਨ ਅਮਰਿੰਦਰ ਸਰਕਾਰ ਦੇ ਪੋਸਟਰ ਲੱਗੇ ਹਨ। ਇਨ੍ਹਾਂ ਪੋਸਟਰਾਂ ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤਸਵੀਰ ਲੱਗੀ ਹੋਈ ਹੈ ਤੇ ਇਸ ਦੇ ਨਾਲ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਦਾ ਉਲੇਖ ਕੀਤਾ ਹੋਇਆ ਹੈ। ਸਿਰਫ਼ ਕੈਪਟਨ ਸਰਕਾਰ ਹੀ ਨਹੀਂ ਮੋਦੀ ਸਰਕਾਰ ਦੇ ਪੋਸਟਰ ਵੀ ਲੱਗੇ ਹੋਏ ਹਨ। ਹਾਲਾਂਕਿ ਨਿਯਮਾਂ ਅਨੁਸਾਰ ਸਿਆਸੀ ਪਾਰਟੀਆਂ ਹੋਰਡਿੰਗਜ਼ 'ਤੇਪੋਸਟਰਾਂ ਲਗਾ ਕੇ ਪ੍ਰਚਾਰ ਨਹੀਂ ਕਰ ਸਕਦੇ।