ਪੰਜਾਬ

punjab

ETV Bharat / state

ਕੈਪਟਨ ਦਾ ਦਾਅਵਾ, ਕੇਂਦਰ ਨਾਲ ਮਿਲਕੇ ਪੰਜਾਬ ਦਾ ਹੋਵੇਗਾ ਵਿਕਾਸ - ਕੇਂਦਰ ਨਾਲ ਮਿਲਕੇ ਪੰਜਾਬ ਦਾ ਹੋਵੇਗਾ ਵਿਕਾਸ

ਪੰਜਾਬ ਚੋਣਾਂ ਨੂੰ ਲੈਕੇ ਚੋਣ ਪ੍ਰਚਾਰ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ ਪਟਿਆਲਾ ਪਹੁੰਚੇ। ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਕੇਂਦਰ ਨਾਲ ਮਿਲਕੇ ਹੀ ਪੰਜਾਬ ਦਾ ਵਿਕਾਸ ਹੋ ਸਕਦਾ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਨੂੰ ਕਰਜ਼ੇ ਦੇ ਜਾਲ ਵਿੱਚੋਂ ਬਾਹਰ ਆਉਣ ਦੀ ਲੋੜ ਹੈ ਅਤੇ ਅਗਲੇ 5 ਸਾਲਾਂ ਵਿੱਚ ਰਾਜ ਕਰਨ ਵਾਲੀ ਐਨਡੀਏ ਇਸ ਦਿਸ਼ਾ ਵਿੱਚ ਕੰਮ ਕਰੇਗੀ।

ਪੰਜਾਬ ਨੂੰ ਵਿਕਾਸ ਲਈ ਕੇਂਦਰ ਨਾਲ ਮਿਲ ਕੇ ਚੱਲਣਾ ਪਵੇਗਾ : ਕੈਪਟਨ
ਪੰਜਾਬ ਨੂੰ ਵਿਕਾਸ ਲਈ ਕੇਂਦਰ ਨਾਲ ਮਿਲ ਕੇ ਚੱਲਣਾ ਪਵੇਗਾ : ਕੈਪਟਨ

By

Published : Feb 13, 2022, 7:23 PM IST

Updated : Feb 13, 2022, 7:33 PM IST

ਪਟਿਆਲਾ: ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Elections 2022) ਨੂੰ ਲੈਕੇ ਚੋਣ ਦੰਗਲ ਭਖ ਚੁੱਕਿਆ ਹੈ। ਚੋਣਾਂ ਦੇ ਮੱਦੇਨਜ਼ਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਪਟਿਆਲਾ ਪਹੁੰਚੇ, ਜਿੱਥੇ ਉਨ੍ਹਾਂ ਨੇ ਭਾਜਪਾ ਅਤੇ ਕੈਪਟਨ ਵਲੋਂ ਭਰਵਾਂ ਸੁਆਗਤ ਕੀਤਾ ਗਿਆ ਹੈ।

ਇਸ ਰੈਲੀ ਦੌਰਾਨ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਜਿੱਥੇ ਆਪਣੀ ਪਾਰਟੀ ਉਮੀਦਵਾਰਾਂ ਲਈ ਚੋਣ ਪ੍ਰਚਾਰ ਕੀਤਾ ਉੱਥੇ ਹੀ ਕਾਂਗਰਸ ਅਤੇ ਆਮ ਆਦਮੀ ਪਾਰਟੀ ਖਿਲਾਫ਼ ਜੰਮਕੇ ਨਿਸ਼ਾਨੇ ਸਾਧੇ।

ਇਸਦੇ ਮੌਕੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਆਪਣੇ ਸੰਬੋਧਨ ਵਿੱਚ ਵਿਰੋਧੀ ਪਾਰਟੀਆਂ ਖਿਲਾਫ਼ ਜੰਮਕੇ ਭੜਾਸ ਕੱਢੀ ਗਈ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਪੰਜਾਬ ਸਿਰ ਕਰੋੜਾਂ ਦਾ ਕਰਜ਼ਾ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਸੂਬੇ ਨੂੰ ਕੇਂਦਰ ਦੇ ਨਾਲ ਮਿਲ ਕੇ ਹੀ ਚੱਲਣਾ ਪਵੇਗਾ ਤਾਂ ਹੀ ਕਰਜ਼ੇ ਦੇ ਬੋਝ ਉਤਾਰਿਆ ਜਾ ਸਕਦਾ ਹੈ।

ਦੱਸ ਦਈਏ ਕਿ ਪਿਛਲੇ ਦਿਨੀਂ ਕੈਪਟਨ ਦੀ ਪਤਨੀ ਅਤੇ ਕਾਂਗਰਸ ਸਾਂਸਦ ਪ੍ਰਨੀਤ ਕੌਰ ਵੱਲੋਂ ਇਹੀ ਗੱਲ ਕਹੀ ਗਈ ਸੀ ਕਿ ਪੰਜਾਬ ਦਾ ਖਜ਼ਾਨਾ ਖਾਲੀ ਹੈ ਅਤੇ ਇਹ ਤਾਂ ਠੀਕ ਹੋ ਸਕਦਾ ਹੈ ਜੇ ਕੇਂਦਰ ਸਰਕਾਰ ਨਾਲ ਮਿਲਕੇ ਚੱਲਿਆ ਜਾਵੇ।

ਉਨ੍ਹਾਂ ਕਿਹਾ ਕਿ ਸੂਬਾ ਉਨ੍ਹਾਂ ਸਮਾਂ ਅੱਗੇ ਨਹੀਂ ਵਧ ਸਕਦਾ ਹੈ ਜਦੋਂ ਤੱਕ ਪੰਜਾਬ ਕੇਂਦਰ ਸਰਕਾਰ ਨਾਲ ਮਿਲਕੇ ਨਹੀਂ ਚੱਲਦਾ ਹੈ। ਇਸਦੇ ਨਾਲ ਹੀ ਕੈਪਟਨ ਨੇ ਕਿਹਾ ਕਿ ਪੰਜਾਬ ਬੇਰੁਜ਼ਗਾਰੀ ਹੋਣ ਕਾਰਨ ਨੌਜਵਾਨਾਂ ਨੂੰ ਨੌਕਰੀਆਂ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਨੌਕਰੀਆਂ ਲਈ ਪੰਜਾਬ ਵਿੱਚ ਉਦਯੋਗ ਹੋਣਾ ਜ਼ਰੂਰੀ ਹੈ। ਕੈਪਟਨ ਨੇ ਕਿਹਾ ਕਿ ਪੰਜਾਬ ਨੂੰ ਕਰਜ਼ੇ ਦੇ ਜਾਲ ਵਿੱਚੋਂ ਬਾਹਰ ਆਉਣ ਦੀ ਲੋੜ ਹੈ ਅਤੇ ਅਗਲੇ 5 ਸਾਲਾਂ ਵਿੱਚ ਰਾਜ ਕਰਨ ਵਾਲੀ ਐਨਡੀਏ ਇਸ ਦਿਸ਼ਾ ਵਿੱਚ ਕੰਮ ਕਰੇਗੀ।

ਕੈਪਟਨ ਨੇ ਦੱਸਿਆ ਕਿ ਪੰਜਾਬ ਵਿੱਚ ਉਦਯੋਗ ਵੀ ਤਾਂ ਹੀ ਆ ਸਕਦਾ ਹੈ ਜੇਕਰ ਪੰਜਾਬ ਕੇਂਦਰ ਨਾਲ ਮਿਲਕੇ ਇੱਕੋ ਰਾਹ ਤੇ ਚੱਲੇਗਾ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਦਾ ਪੰਜਾਬ ਨੂੰ ਕਾਫੀ ਫਾਇਦਾ ਹੋਵੇਗਾ। ਨਾਲ ਹੀ ਕੈਪਟਨ ਨੇ ਕਿਹਾ ਕਿ ਪੰਜਾਬ ਨੂੰ ਮਜ਼ਬੂਤ ਸਰਕਾਰ ਦੀ ਲੋੜ ਹੈ ਜੋ ਕਿ ਭਾਜਪਾ-ਪੀਐਲਸੀ ਗੱਠਜੋੜ ਦੀ ਸਰਕਾਰ ਹੀ ਦੇ ਸਕਦੀ ਹੈ।

ਇਸ ਮੌਕੇ ਕੈਪਟਨ ਨੇ ਕਿਹਾ ਕਿ ਆਉਣ ਵਾਲੀ ਸਰਕਾਰ ਡਬਲ ਇੰਜਣ ਹੋਵੇਗੀ ਜੋ ਲੋਕ ਭਲਾਈ ਲਈ ਕੰਮ ਕਰੇਗੀ। ਇਸ ਮੌਕੇ ਉਨ੍ਹਾਂ ਦੱਸਿਆ ਕਿ ਪਟਿਆਲਾ ਰੈਲੀ ਵਿੱਚ ਲੋਕਾਂ ਨੇ ਆਪਣਾ ਮੂਡ ਦਿਖਾ ਦਿੱਤਾ ਹੈ ਕਿ ਕਿਸ ਪਾਰਟੀ ਨੂੰ ਉਹ ਪਸੰਦ ਕਰਦੇ ਹਨ। ਇਸਦੇ ਨਾਲ ਹੀ ਉਨ੍ਹਾਂ ਇਹ ਵੀ ਦਾਅਵਾ ਕੀਤਾ ਹੈ ਕਿ ਭਾਜਪਾ, ਪੀਐਲਸੀ ਅਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਉਮੀਦਵਾਰ ਜ਼ਿਲ੍ਹੇ ਵਿੱਚ ਹੀ ਨਹੀਂ ਬਲਕਿ ਪੂਰੇ ਸੂਬੇ ਵਿੱਚ ਜਿੱਤ ਦਰਜ ਕਰਨਗੇ।

ਇਸ ਮੌਕੇ ਕੈਪਟਨ ਵੱਲੋਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਦੇ ਭਲੇ ਲਈ ਭਾਜਪਾ ਗੱਠਜੋੜ ਨੂੰ ਅੱਗੇ ਲਿਆਂਦਾ ਜਾਵੇ ਤਾਂ ਕਿ ਸੂਬੇ ਦੇ ਵਿਕਾਸ ਲਈ ਕੰਮ ਕੀਤਾ ਜਾ ਸਕੇ। ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕਾਰਗੁਜ਼ਾਰੀ ਵੀ ਖੂਬ ਸ਼ਲਾਘਾ ਕੀਤੀ ਗਈ ਹੈ।

ਇਹ ਵੀ ਪੜ੍ਹੋ:ਪ੍ਰਿਯੰਕਾ ਗਾਂਧੀ ਵਲੋਂ ਧੂਰੀ 'ਚ ਦਲਬੀਰ ਗੋਲਡੀ ਦੇ ਹੱਕ 'ਚ ਚੋਣ ਪ੍ਰਚਾਰ

Last Updated : Feb 13, 2022, 7:33 PM IST

ABOUT THE AUTHOR

...view details