ਪਟਿਆਲਾ:ਜ਼ਿਲ੍ਹੇ ਦੇ ਮਾਤਾ ਸਾਹਿਬ ਕੌਰ ਖਾਲਸਾ ਗਰਲਜ ਕਾਲਜ ਧਮੋਮਾਜਰਾ ਵਿਖੇ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਬੀਬੀ ਜਾਗੀਰ ਕੌਰ ਪਹੁੰਚੇ। ਇਸ ਮੌਕੇ ਉਨ੍ਹਾਂ ਵੱਲੋਂ ਟਰੱਸਟ ਦੀ ਜਮੀਨ ਦੱਭੇ ਜਾਨ ਨੂੰ ਲੈ ਕੇ ਵਿਸ਼ੇਸ ਪ੍ਰੈਸ ਕਾਨਫਰੰਸ ਕੀਤੀ ਗਈ।
ਖਾਲਸਾ ਕਾਲਜ ਦੀ ਜ਼ਮੀਨ ਤੇ ਕਬਜ਼ੇ ਦੇ ਮਾਮਲੇ ਚ ਬੀਬੀ ਜਗੀਰ ਕੌਰ ਨੇ ਸਰਕਾਰ ਤੇ ਚੁੱਕੇ ਸਵਾਲ ਇਸ ਮੌਕੇ ਬੀਬੀ ਜਗੀਰ ਕੌਰ ਨੇ ਕੈਪਟਨ ਸਰਕਾਰ ਦੇ ਉੱਪਰ ਸਵਾਲ ਚੁੱਕਦੇ ਹੋਏ ਆਖਿਆ ਕਿ ਅਸੀਂ ਪਿਛਲੇ ਕਾਫੀ ਲੰਬੇ ਸਮੇਂ ਤੋਂ ਵੇਖਦੇ ਆ ਰਹੇ ਹਾਂ ਕਿ ਸਾਡੀ ਖਾਲਸਾ ਕਾਲਜ ਟਰੱਸਟ ਦੀ ਜ਼ਮੀਨ ਉੱਪਰ ਕੁਝ ਕੁ ਲੋਕਾਂ ਵਲੋਂ ਨਕਲੀ ਕਾਗਜ ਬਣਾ ਕੇ ਜ਼ਮੀਨ ਦੇ ਉੱਪਰ ਕਬਜਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਸਾਫ ਜਾਹਿਰ ਹੁੰਦਾ ਹੈ ਕਿ ਮੁੱਖ ਮੰਤਰੀ ਦੇ ਆਪਣੇ ਸ਼ਹਿਰ ਵਿਚ ਲੈਂਡ ਮਾਫੀਆ ਬਹੁਤ ਜ਼ਿਆਦਾ ਵਧ ਚੁੱਕਿਆ ਹੈ ਤੇ ਇਸ ਵਿੱਚ ਕੈਪਟਨ ਸਰਕਾਰ ਦਾ ਪੂਰਾ-ਪੂਰਾ ਹੱਥ ਹੈ।
ਉਨ੍ਹਾਂ ਦੱਸਿਆ ਕਿ ਜਦੋਂ ਅਸੀਂ ਆਪਣੇ ਖਾਲ੍ਹੀ ਪਈ ਹੋਈ ਜਗ੍ਹਾ ਦੇ ਉੱਪਰ ਚਾਰਦਿਵਾਰੀ ਕਰਨ ਲਈ ਗਏ ਤਾਂ ਉੱਥੇ ਪੁਲਿਸ ਪ੍ਰਸ਼ਾਸਨ ਵੱਲੋਂ ਸਾਨੂੰ ਆ ਕੇ ਰੋਕਿਆ ਗਿਆ। ਇਸ ਦੌਰਾਨ ਉਨ੍ਹਾਂ ਵੱਲੋਂ ਪੁਲਿਸ ਪ੍ਰਸ਼ਾਸਨ ਦੀ ਕਾਰਗੁਜਾਰੀ ਤੇ ਵੀ ਕਈ ਸਵਾਲ ਖੜ੍ਹੇ ਕੀਤੇ ਗਏ ਹਨ। ਬੀਬੀ ਜਗੀਰ ਕੌਰ ਨੇ ਕਿਹਾ ਕਿ ਪੁਲਿਸ ਵੱਲੋਂ ਕਬਜਾ ਕਰਨ ਵਾਲਿਆਂ ਨੂੰ ਨਹੀਂ ਰੋਕਿਆ ਗਿਆ। ਉਨ੍ਹਾਂ ਕਿਹਾ ਕਿ ਜਿੰਨ੍ਹਾਂ ਦੀ ਇਹ ਜ਼ਮੀਨ ਹੈ ਪੁਲਿਸ ਵੱਲੋਂ ਉਨ੍ਹਾਂ ਨੂੰ ਰੋਕਿਆ ਗਿਆ।
ਉਨ੍ਹਾਂ ਪੁਲਿਸ ਦੀ ਕਾਰਗੁਜਾਰੀ ਨੂੰ ਲੈਕੇ ਸਵਾਲ ਚੁੱਕਦਿਆਂ ਕਿਹਾ ਕਿ ਜੇਕਰ ਇਸ ਇੰਨ੍ਹੀ ਵੱਡੀ ਸੰਸਥਾ ਦੀ ਪ੍ਰਸ਼ਾਸਨ ਵੱਲੋਂ ਕੋਈ ਸਾਰ ਨਹੀਂ ਲਈ ਜਾ ਰਹੀ ਤਾਂ ਆਮ ਲੋਕਾਂ ਨਾਲ ਪੁਲਿਸ ਕਿਸ ਤਰ੍ਹਾਂ ਪੇਸ਼ ਆਉਂਦੀ ਹੋਵੇਗੀ ਇਹ ਆਪਣੇ ਆਪ ਦੇ ਵਿੱਚ ਵੱਡਾ ਸਵਾਲ ਹੈ।
ਇਹ ਵੀ ਪੜ੍ਹੋ:ਪੰਜਾਬ ਕਾਂਗਰਸ ਕਲੇਸ਼: ਸਿੱਧੂ ਦੀ ਹਾਈ ਕਮਾਨ ਅੱਗੇ ਮੁੜ ਪੇਸ਼ੀ