ਨਾਭਾ: ਬੀਤੀ ਰਾਤ ਤੋਂ ਰੁਕ ਰੁਕ ਕੇ ਪੈ ਰਹੀ ਬਰਸਾਤ ਨੇ ਜਿਥੇ ਵੱਧ ਰਹੀ ਗਰਮੀ ਤੋਂ ਕੁਝ ਰਾਹਤ ਦਿੱਤੀ ਹੈ ਉਥੇ ਹੀ ਇਸ ਬੇਮੌਸਮੀ ਬਰਸਾਤ ਅਤੇ ਹਨੇਰੀ ਨੇ ਕਿਸਾਨਾਂ ਦੇ ਚਿਹਰਿਆਂ 'ਤੇ ਡਰ ਬਣਾ ਦਿੱਤਾ ਹੈ। ਇਸ ਬਰਸਾਤ ਅਤੇ ਤੇਜ਼ ਹਨੇਰੀ ਕਾਰਨ ਕਣਕਾਂ ਦਾ ਕਾਫ਼ੀ ਹੱਦ ਤੱਕ ਨੁਕਸਾਨ ਹੋ ਚੁੱਕਿਆ ਹੈ। ਪੱਕਣ ਕਿਨਾਰੇ ਪਈ ਕਣਕ ਦੀ ਫ਼ਸਲ ਕਈ ਥਾਵਾਂ 'ਤੇ ਧਰਤੀ ਨਾਲ ਜਾ ਲੱਗੀ। ਤਾਜ਼ਾ ਮਾਮਲਾ ਨਾਭਾ ਤੋਂ ਹੈ ਜਿਥੇ ਇਸ ਤੇਜ਼ ਬਰਸਾਤ ਅਤੇ ਹਨੇਰੀ ਨੇ ਫਸਲਾਂ ਦਾ ਭਾਰੀ ਨੁਕਸਾਨ ਕੀਤਾ ਹੈ ਅਤੇ ਕਣਕ ਦੀ ਫ਼ਸਲ ਦੀ ਬਰਬਾਦੀ ਕੀਤੀ ਹੈ। ਜਿਥੇ ਕਣਕਾਂ ਦੇ ਲੰਮੇ ਪੈ ਜਾਣ ਕਾਰਨ ਕਿਸਾਨਾਂ ਨੂੰ ਚਿੰਤਾਂ ਹੈ ਕਿ ਇਸ ਦੀ ਕਟਾਈ ਕਰਨ ਲਈ ਉਨ੍ਹਾਂ ਨੂੰ ਵੱਧ ਖਰਚ ਕਰਨਾ ਪਵੇਗਾ।
ਬੀਤੀ ਰਾਤ ਤੋਂ ਹੋ ਰਹੀ ਬਰਸਾਤ ਅਤੇ ਹਨੇਰੀ ਨੇ ਕਣਕ ਦੀ ਫ਼ਸਲ ਦਾ ਕੀਤਾ ਨੁਕਸਾਨ
ਬੀਤੀ ਰਾਤ ਤੋਂ ਰੁਕ ਰੁਕ ਕੇ ਪੈ ਰਹੀ ਬਰਸਾਤ ਨੇ ਜਿਥੇ ਵੱਧ ਰਹੀ ਗਰਮੀ ਤੋਂ ਕੁਝ ਰਾਹਤ ਦਿੱਤੀ ਹੈ ਉਥੇ ਹੀ ਇਸ ਬੇਮੌਸਮੀ ਬਰਸਾਤ ਅਤੇ ਹਨੇਰੀ ਨੇ ਕਿਸਾਨਾਂ ਦੇ ਚਿਹਰਿਆਂ 'ਤੇ ਡਰ ਬਣਾ ਦਿੱਤਾ ਹੈ। ਇਸ ਬਰਸਾਤ ਅਤੇ ਤੇਜ਼ ਹਨੇਰੀ ਕਾਰਨ ਕਣਕਾਂ ਦਾ ਕਾਫ਼ੀ ਹੱਦ ਤੱਕ ਨੁਕਸਾਨ ਹੋ ਚੁੱਕਿਆ ਹੈ।
ਇਸ ਸਬੰਧੀ ਕਿਸਾਨਾਂ ਦਾ ਕਹਿਣਾ ਕਿ ਤੇਜ਼ ਮੀਂਹ ਅਤੇ ਹਨੇਰੀ ਕਾਰਨ ਉਨ੍ਹਾਂ ਦਾ ਕਾਫ਼ੀ ਨੁਕਸਾਨ ਹੋਇਆ ਹੈ। ਉਨ੍ਹਾਂ ਦਾ ਕਹਿਣਾ ਕਿ ਕਣਕ ਦੀ ਫ਼ਸਲ ਕਾਫ਼ੀ ਹੱਦ ਤੱਕ ਧਰਤੀ 'ਤੇ ਵਿਛ ਚੁੱਕੀ ਹੈ, ਜਿਸ ਕਾਰਨ ਉਨ੍ਹਾਂ ਨੂੰ ਚਿੰਤਾ ਹੈ ਕਿ ਕਣਕ ਦੀ ਵਾਢੀ ਸਮੇਂ ਉਂਨ੍ਹਾਂ ਨੂੰ ਵੱਧ ਖਰਚ ਕਰਨਾ ਪਵੇਗਾ ਅਤੇ ਨਾਲ ਹੀ ਜੋ ਕਣਕ ਧਰਤੀ ਨਾਲ ਲੱਗ ਚੁੱਕੀ ਹੈ, ਉਸਦਾ ਦਾਣਾ ਵੀ ਖ਼ਰਾਬ ਹੋ ਜਾਵੇਗਾ। ਇਸ ਦੇ ਨਾਲ ਹੀ ਕਿਸਾਨਾਂ ਦਾ ਕਹਿਣਾ ਕਿ ਉਹ ਪਹਿਲਾਂ ਹੀ ਖੇਤੀ ਕਾਨੂੰਨਾਂ ਨੂੰ ਲੈਕੇ ਦਿੱਲੀ ਬਾਰਡਰਾਂ 'ਤੇ ਸੰਘਰਸ਼ ਕਰ ਰਹੇ ਹਨ ਤੇ ਉਤੋਂ ਕੁਦਰਤ ਦੀ ਮਾਰ ਨੇ ਉਨ੍ਹਾਂ ਦਾ ਵੱਡਾ ਨੁਕਸਾਨ ਕੀਤਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਫ਼ਸਲ ਦੇਖ ਕੇ ਆਸ ਸੀ ਕਿ ਇਸਦਾ ਝਾੜ ਵਧੀਆ ਨਿਕਲੇਗਾ ਪਰ ਕੁਦਰਤ ਦੇ ਕਹਿਰ ਨੇ ਉਨ੍ਹਾਂ ਦੀਆਂ ਉਮੀਦਾਂ 'ਤੇ ਪਾਣੀ ਫ਼ੇਰ ਦਿੱਤਾ। ਉਨ੍ਹਾਂ ਕਿਹਾ ਕਿ ਮੌਸਮ ਵਿਭਾਗ ਦੇ ਅਨੁਮਾਨ ਅਨੁਸਾਰ ਜੇਕਰ ਹੋਰ ਮੀਂਹ ਪੈਂਦਾ ਹੈ ਤਾਂ ਉਨ੍ਹਾਂ ਦੀ ਸਾਰੀ ਫ਼ਸਲ ਬਰਬਾਦ ਹੋ ਜਾਵੇਗੀ।
ਇਹ ਵੀ ਪੜ੍ਹੋ:ਅੰਮ੍ਰਿਤਸਰ ਦੇ ਨੌਜਵਾਨਾਂ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ,ਰਾਜਗੁਰੂ ਤੇ ਸੁਖਦੇਵ ਨੂੰ ਦਿੱਤੀ ਸ਼ਰਧਾਂਜਲੀ