ਪਟਿਆਲਾ: ਜੂਨ 1984 ਵਿੱਚ ਸ੍ਰੀ ਦਰਬਾਰ ਸਾਹਿਬ ਉੱਪਰ ਹਮਲੇ ਵਿੱਚ ਮਾਸੂਮ, ਨਿਰਦੋਸ਼ ਲੋਕਾਂ ਦੀ ਗਈ ਜਾਨ ਗਈ ਸੀ ਜਿਸਦੇ ਚੱਲਦੇ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਦੇ ਲਈ ਪਟਿਆਲਾ ਦੇ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਵਿਖੇ ਪਾਠ ਰੱਖੇ ਗਏ ਹਨ। ਇਸ ਮੌਕੇ ਰੱਖੇ ਗਏ ਧਾਰਮਿਕ ਸਮਾਮਗ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਹਲਕਾ ਸਨੋਰ ਤੋਂ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਮੁੱਖ ਤੌਰ ’ਤੇ ਪਹੁੰਚੇ।
ਗੱਲਬਾਤ ਦੌਰਾਨ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਜੂਨ 1984 ਦੇ ਦਰਦ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਅੱਜ ਅਸੀਂ ਉਨ੍ਹਾਂ ਮਹਾਨ ਸ਼ਹੀਦਾਂ ਨੂੰ ਯਾਦ ਕਰ ਰਹੇ ਹਾਂ ਜੋ ਉਸ ਵੇਲੇ ਕੌਮ ਦੀ ਰਾਖੀ ਲਈ ਸ਼ਹੀਦ ਹੋਏ ਸੀ।
ਉਥੇ ਹੀ ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਬਿਆਨ ਨੂੰ ਲੈਕੇ ਕਿਹਾ ਕਿ ਉਨ੍ਹਾਂ ਦਾ ਇਹ ਸੰਦੇਸ਼ ਗੁਰੂ ਦੇ ਦਿੱਤੇ ਰਾਹ ’ਤੇ ਚੱਲਣ ਦਾ ਸੰਦੇਸ਼ ਹੈ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਿੱਖ ਕੌਮ ਨੂੰ ਸ਼ੂਟਿੰਗ ਰੇਂਜ ਬਣਾਉਣੇ ਚਾਹੀਦੇ ਹਨ ਅਤੇ ਲਾਇਸੈਂਸ ਵਾਲੇ ਹਥਿਆਰ ਰੱਖਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਇਹ ਗੁਰੂਆਂ ਦੇ ਰਾਹ ’ਤੇ ਚੱਲਣ ਵਾਲਾ ਸੰਦੇਸ਼ ਹੈ। ਚੰਦੂਮਾਜਰਾ ਨੇ ਕਿਹਾ ਕਿ ਗੁਰੂ ਮਹਾਰਾਜ ਨੇ ਨਿਆਂ ਅਤੇ ਜਬਰ ਦਾ ਮੁਕਾਬਲਾ ਕਰਨ ਦੇ ਲਈ ਖਾਲਸੇ ਨੂੰ ਤਿਆਰ-ਬਰ-ਤਿਆਰ ਕੀਤਾ ਕਿਸੇ ’ਤੇ ਜ਼ਬਰ ਕਰਨ ਲਈ ਨਹੀਂ ਕੀਤਾ।
ਚੰਦੂਮਾਜਰਾ ਦਾ ਜਥੇਦਾਰ ਦੇ ਬਿਆਨ ਤੇ ਪ੍ਰਤੀਕਰਮ ਉਨ੍ਹਾਂ ਕਿਹਾ ਕਿ ਉਸੇ ਰਾਹ ’ਤੇ ਚੱਲਣ ਦੇ ਲਈ ਅੱਜ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਬਿਆਨ ਆਇਆ ਹੈ। ਇਸ ਦੌਰਾਨ ਉਨ੍ਹਾਂ ਸੰਗਰੂਰ ਜ਼ਿਮਨੀ ਚੋਣ ਨੂੰ ਲੈਕੇ ਸਿਮਰਨਜੀਤ ਸਿੰਘ ਮਾਨ ਨੂੰ ਅਪੀਲ ਕੀਤੀ ਹੈ ਕਿ ਉਹ ਬੰਦੀ ਸਿੰਘਾਂ ਦੇ ਮਸਲੇ ਨੂੰ ਦੇਖਦਿਆਂ ਪਿੱਛੇ ਹਟ ਜਾਣ। ਇਸਦੇ ਨਾਲ ਹੀ ਉਨ੍ਹਾਂ ਸਿੱਧੂ ਮੂਸੇਵਾਲਾ ਕਤਲ ਕਾਂਡ ਮਾਮਲੇ ਵਿੱਚ ਭਗਵੰਤ ਮਾਨ ਸਰਕਾਰ ਉੱਪਰ ਜੰਮਕੇ ਨਿਸ਼ਾਨੇ ਸਾਧੇ ਹਨ।
ਇਹ ਵੀ ਪੜ੍ਹੋ:ਬਰਸੀ ਸਾਕਾ ਨੀਲਾ ਤਾਰਾ: ਜਥੇਦਾਰ ਦਾ ਸੰਦੇਸ਼, "ਸ਼ਰੇਆਮ ਦਿਆਂਗੇ ਸ਼ਸਤਰਾਂ ਦੀ ਟ੍ਰੇਨਿੰਗ"