ਪਟਿਆਲਾ: ਜ਼ਿਲ੍ਹੇ 'ਚ ਵਿਧਾਨ ਸਭਾ ਚੋਣਾਂ (Assembly elections) 2022 ਨੂੰ ਸੁਰੱਖਿਅਤ, ਸੁਤੰਤਰ, ਨਿਰਵਿਘਨ, ਸੁਚਾਰੂ ਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਮੁੱਖ ਚੋਣ ਅਫ਼ਸਰ ਡਾ. ਐੱਸ. ਕਰੁਣਾ ਰਾਜੂ (Chief Electoral Officer Dr. S. Karuna Raju) ਪਟਿਆਲਾ (Patiala) ਪਹੁੰਚੇ। ਇੱਥੇ ਉਨ੍ਹਾਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ (District Administrative Complex) ਵਿਖੇ ਜ਼ਿਲ੍ਹਾ ਚੋਣ ਅਫ਼ਸਰ ਸੰਦੀਪ ਹੰਸ ਅਤੇ ਐੱਸ.ਐੱਸ.ਪੀ. ਹਰਚਰਨ ਸਿੰਘ ਭੁੱਲਰ (S.S.P. Harcharan Singh Bhullar) ਸਮੇਤ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਦੇ ਰਿਟਰਨਿੰਗ ਅਧਿਕਾਰੀਆਂ ਤੇ ਸਹਾਇਕ ਇਲੈਕਟ੍ਰੋਲ ਅਧਿਕਾਰੀਆਂ ਨਾਲ ਬੈਠਕ ਕਰਕੇ ਸਮੁੱਚੇ ਚੋਣ ਪ੍ਰਬੰਧਾਂ ਦੀ ਸਮੀਖਿਆ ਕੀਤੀ।
ਇਸ ਬੈਠਕ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਐੱਸ. ਕਰੁਣਾ ਰਾਜੂ (Dr. S. Karuna Raju) ਨੇ ਕਿਹਾ ਕਿ ਪੰਜਾਬ 'ਚ ਵਿਧਾਨ ਸਭਾ ਚੋਣਾਂ (Assembly elections) 2022 ਕਰਵਾਉਣ ਲਈ ਚੋਣ ਕਮਿਸ਼ਨ (Election Commission) ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਦੱਸਿਆ ਕਿ ਇਸ ਵਾਰ ਰਾਜ ਦੇ 5 ਲੱਖ ਸੀਨੀਅਰ ਸਿਟੀਜਨ ਵੋਟਰਾਂ ਲਈ ਪੋਸਟਲ ਬੈਲੇਟ ਪੇਪਰ ਵਰਤੇ ਜਾਣਗੇ। ਜਦਕਿ ਮਹਿਲਾ ਵੋਟਰਾਂ ਲਈ ਇਸ ਵਾਰ 'ਤੁਹਾਡੀ ਵੋਟ ਤੁਹਾਡੀ ਤਾਕਤ ਤੇ ਤੁਹਾਡਾ ਮਾਣ' ਨਾਮ ਦੀ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।
ਇਸ ਤੋਂ ਇਲਾਵਾ ਇਹ ਵੀ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਹਰੇਕ ਯੋਗ ਵੋਟਰ, ਵੋਟਰ ਸੂਚੀ ਵਿੱਚ ਸ਼ਾਮਲ ਹੋਵੇ ਅਤੇ ਖ਼ਾਸ ਕਰਕੇ ਤੀਜੇ ਲਿੰਗ ਵਾਲੇ ਹਰ ਵੋਟਰ ਨੂੰ ਵੋਟਰ ਸੂਚੀ ਦਾ ਹਿੱਸਾ ਬਣਾਉਣ ਲਈ ਹਰ ਪਿੰਡ ਵਾਰਡ ਅਤੇ ਬੂਥ ਪੱਧਰ 'ਤੇ ਵਿਸ਼ੇਸ਼ ਮੁਹਿੰਮ ਵਿੱਢੀ ਗਈ ਹੈ। ਜਦਕਿ ਰਾਜ ਅੰਦਰ 3 ਲੱਖ ਨੌਜਵਾਨ ਨਵੇਂ ਵੋਟਰ ਬਣੇ ਹਨ ਅਤੇ ਇਨ੍ਹਾਂ ਨੂੰ ਮਾਣ ਨਾਲ ਚੋਣ ਪ੍ਰਕ੍ਰਿਆ ਦਾ ਹਿੱਸਾ ਬਣਾਇਆ ਜਾ ਰਿਹਾ ਹੈ।
ਇੱਕ ਸਵਾਲ ਦੇ ਜਵਾਬ 'ਚ ਡਾ. ਰਾਜੂ (Dr. S. Karuna Raju) ਨੇ ਦੱਸਿਆ ਕਿ ਪਟਿਆਲਾ ਸਿਆਸੀ ਤੌਰ 'ਤੇ ਇੱਕ ਮਹੱਤਵਪੂਰਨ ਜ਼ਿਲ੍ਹਾ ਹੈ, ਇਸ ਲਈ ਸਮੁੱਚੀਆਂ ਤਿਆਰੀਆਂ ਇਸੇ ਲਿਹਾਜ ਨਾਲ ਕੀਤੀਆਂ ਜਾ ਰਹੀਆਂ ਹਨ ਕਿ ਪਟਿਆਲਾ (Patiala) ਸਮੇਤ ਪੂਰੇ ਰਾਜ ਅੰਦਰ ਵਿਧਾਨ ਸਭਾ ਚੋਣਾਂ ਦੇ ਕੰਮ ਨੂੰ ਤੇਜ਼, ਸੁਚਾਰੂ, ਪਾਰਦਰਸ਼ੀ ਅਤੇ ਸਮੇਂ ਸਿਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ।