ਪਟਿਆਲਾ: ਕੋਰੋਨਾ ਵਾਇਰਸ ਦੀ ਮਹਾਂਮਾਰੀ ਤੋਂ ਬਚਾਅ ਦੇ ਲਈ ਭਾਰਤ 21 ਦਿਨਾਂ ਲਈ ਪੂਰੀ ਤਰ੍ਹਾਂ ਲੌਕਡਾਊਨ ਕਰ ਦਿੱਤਾ ਗਿਆ ਹੈ। ਲੋਕਾਂ ਨੂੰ ਆਪਣੇ ਘਰ ਵਿੱਚ ਹੀ ਰਹਿਣ ਦੀ ਸਲਾਹ ਦਿੱਤੀ ਗਈ ਹੈ, ਪਰ ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਵਿੱਚ ਸਰੇਆਮ ਕਰਫ਼ਿਊ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ।
ਪਟਿਆਲਾ ਵਿੱਚ ਸਰੇਆਮ ਕਰਫ਼ਿਊ ਦੀਆਂ ਉਡਾਈਆਂ ਗਈਆਂ ਧੱਜੀਆਂ
ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਵਿੱਚ ਸਰੇਆਮ ਕਰਫ਼ਿਊ ਦੀਆਂ ਧੱਜੀਆਂ ਉਡਾਈਆਂ ਗਈਆਂ।
ਫ਼ੋਟੋ
ਦਰਅਸਲ ਡਿਪਟੀ ਕਮਿਸ਼ਨਰ ਪਟਿਆਲਾ ਵੱਲੋਂ ਹਦਾਇਤਾਂ ਸਨ ਕਿ ਕਰਿਆਨੇ ਦੀ ਦੁਕਾਨ ਚਲਾਉਣ ਵਾਲੇ ਅਤੇ ਕੈਮਿਸਟ ਸ਼ਾਪ ਵਾਲਿਆਂ ਨੂੰ ਕਰਫ਼ਿਊ ਵਿੱਚ ਡਿਊਟੀ ਪਾਸ ਦਿੱਤੇ ਜਾਣਗੇ। ਜਿਸ ਤੋਂ ਬਾਅਦ ਕਈ ਦੁਕਾਨਦਾਰ ਪਾਸ ਬਣਾਉਣ ਦੇ ਲਈ ਪਹੁੰਚੇ। ਜਿਸ ਕਾਰਨ ਲੋਕਾਂ ਦਾ ਜਮਾਵੜਾ ਇਨ੍ਹਾਂ ਹੋ ਗਿਆ ਕਿ ਪੁਲਿਸ ਨੂੰ ਸਖ਼ਤੀ ਵਰਤਣੀ ਪਈ।
ਦੱਸਦਈਏ ਕਿ ਪੰਜਾਬ ਵਿੱਚ ਕੋਰੋਨਾ ਵਾਇਰਸ ਤੋਂ ਪੀੜਤ ਕਰੀਬ 31 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿਚੋਂ ਇੱਕ ਦੀ ਮੌਤ ਹੋ ਚੁਕੀ ਹੈ। ਜਿਸ ਕਾਰਨ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਪੂਰੇ ਦੇਸ਼ ਵਿੱਚ ਲੌਕਡਾਊਨ ਕਰ ਦਿੱਤਾ ਗਿਆ ਹੈ।