ਪੰਜਾਬ

punjab

ETV Bharat / state

ਮੋਦੀ ਸਰਕਾਰ ਦੀ ਆਰਥਿਕ ਨੀਤੀਆਂ ਖ਼ਾਸ ਪਰਿਵਾਰਾਂ ਨੂੰ ਪਹੁੰਚਾ ਰਹੀਆਂ ਲਾਭ: ਧਰਮਸੋਤ - sadhu singh dharamsot

ਆਰਥਿਕ ਮੰਦੀ ਅਤੇ ਮੋਦੀ ਸਰਕਾਰ ਦੀਆਂ ਆਰਥਿਕ ਨੀਤੀਆਂ ਦੇ ਵਿਰੋਧ 'ਚ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਅਗਵਾਈ 'ਚ ਨਰੇਂਦਰ ਮੋਦੀ ਦਾ ਪੁਤਲਾ ਫੁੱਕਿਆ ਗਿਆ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੀਆਂ ਆਰਥਿਕ ਨੀਤੀਆਂ ਕੁਝ ਪਰਿਵਾਰਾਂ ਨੂੰ ਹੀ ਲਾਭ ਪਹੁੰਚਾ ਰਹੀਆਂ ਹਨ।

ਮੰਤਰੀ ਸਾਧੂ ਸਿੰਘ ਧਰਮਸੋਤ

By

Published : Nov 25, 2019, 8:50 PM IST

ਪਟਿਆਲਾ: ਦੇਸ਼ ਭਰ 'ਚ ਆਰਥਿਕ ਮੰਦੀ ਦੇ ਚਲਦਿਆਂ ਅਤੇ ਮੋਦੀ ਸਰਕਾਰ ਦੀਆਂ ਆਰਥਿਕ ਨੀਤੀਆਂ ਦੇ ਵਿਰੋਧ 'ਚ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਅਗਵਾਈ 'ਚ ਨਰੇਂਦਰ ਮੋਦੀ ਦਾ ਪੁਤਲਾ ਫੁੱਕਿਆ ਗਿਆ। ਮੀਡੀਆ ਨਾਲ ਗੱਲਬਾਤ ਕਰਦਿਆਂ ਧਰਮਸੋਤ ਨੇ ਮੋਦੀ ਸਰਕਾਰ 'ਤੇ ਨਿਸ਼ਾਨਾ ਲਾਉਂਦਿਆਂ ਕਿਹਾ ਕਿ ਮੋਦੀ ਨੇ ਪੰਜਾਬ ਵਿਚ ਜੀਐਸਟੀ ਲਾ ਲੋਕਾਂ ਨੂੰ ਤਬਾਹ ਕਰ ਦਿੱਤਾ ਹੈ ਅਤੇ ਹੁਣ ਵੀ ਦੇਸ਼ 'ਚ ਧੱਕੇਸ਼ਾਹੀ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਮੋਦੀ ਦੀਆਂ ਆਰਥਿਕ ਨੀਤੀਆਂ ਪੂਰੇ ਦੇਸ਼ ਦੇ ਲੋਕਾਂ ਨੂੰ ਛੱਡ ਦੇਸ ਦੇ ਸਿਰਫ਼ 10 ਤੋਂ 12 ਪਰਿਵਾਰਾਂ ਨੂੰ ਲਾਭ ਪਹੁੰਚਾ ਰਹੀਆਂ ਹਨ।

ਵੇਖੋ ਵੀਡੀਓ

ਇਹ ਵੀ ਪੜ੍ਹੋ- ਸਪੈਸ਼ਲ ਬੱਚਿਆਂ ਨੇ ਸਟੇਟ ਸਪੈਸ਼ਲ ਓਲੰਪਿਕ ਖੇਡਾਂ ਵਿੱਚ ਜਿੱਤਿਆ ਗੋਲਡ ਅਤੇ ਬ੍ਰਾਂਜ਼ ਮੈਡਲ

ਪੰਜਾਬ ਦੇ ਖ਼ਜਾਨੇ 'ਤੇ ਬੋਲਦਿਆਂ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਜਿਸ ਰਾਜ ਦੇ 4100 ਕਰੋੜ ਰੁਪਏ ਵਾਪਸ ਨਾ ਕੀਤੇ ਗਏ ਹੋਣ ਉਸ ਰਾਜ 'ਚ ਮੰਦੀ ਹੀ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਇੱਕ ਸੂਝਵਾਨ ਮੰਤਰੀ ਹੈ ਅਤੇ ਜਲਦ ਹੀ ਉਹ ਕੋਈ ਚੰਗਾ ਰਾਹ ਲੱਭ ਪੰਜਾਬ ਦੇ ਆਰਥਿਕ ਹਾਲਾਤਾਂ ਨੂੰ ਠੀਕ ਕਰੇਗਾ।

ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਕਿਹਾ ਕਿ ਮੋਦੀ ਸਰਕਾਰ ਦੀਆਂ ਗਲਤ ਆਰਥਿਕ ਨੀਤੀਆਂ ਦੇ ਵਿਰੋਧ 'ਚ ਸੋਨੀਆ ਗਾਂਧੀ ਦੀ ਅਗਵਾਈ ਹੇਠ ਵੱਖ ਵੱਖ ਰਾਜਾਂ 'ਚ ਰੈਲੀਆਂ ਕਰ ਲੋਕਾਂ ਨੂੰ ਇਸ ਬਾਰੇ ਜਾਗਰੂਕ ਕੀਤਾ ਜਾਵੇਗਾ।

ABOUT THE AUTHOR

...view details