ਪੰਜਾਬ

punjab

ETV Bharat / state

ਕਾਲੇ ਕਾਨੂੰਨ ਹਮੇਸ਼ਾਂ ਲਈ ਰੱਦ ਹੋਣੇ ਚਾਹੀਦੇ ਹਨ: ਸਾਧੂ ਸਿੰਘ ਧਰਮਸੋਤ - ਖੇਤੀ ਕਾਨੂੰਨ

ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਨੂੰ ਜਲਦ ਰੱਦ ਕਰ ਦੇਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਮਨੋਹਰ ਲਾਲ ਖੱਟਰ ਵੱਲੋਂ ਕੀਤੀ ਜਾ ਰਹੀ ਬਿਆਨਬਾਜ਼ੀ ਦਾ ਵੀ ਜਵਾਬ ਦਿੱਤਾ।

ਸਾਧੂ ਸਿੰਘ ਧਰਮਸੋਤ
ਸਾਧੂ ਸਿੰਘ ਧਰਮਸੋਤ

By

Published : Jan 17, 2021, 1:27 PM IST

ਨਾਭਾ: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨੋਂ ਖੇਤੀ ਕਾਨੂੰਨਾਂ 'ਤੇ ਸੁਪਰੀਮ ਕੋਰਟ ਨੇ ਅਗਲੇ ਹੁਕਮਾਂ ਤੱਕ ਰੋਕ ਲਾ ਦਿੱਤੀ ਹੈ। ਜਿਸ 'ਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਆਪਣਾ ਪ੍ਰਤੀਕਰਮ ਦਿੰਦੇ ਹੋਏ ਕਿਹਾ ਕਿ ਮਾਨਯੋਗ ਸੁਪਰੀਮ ਕੋਰਟ ਦੇ ਵੱਲੋਂ ਜੋ ਕਾਲੇ ਕਾਨੂੰਨਾਂ ਨੂੰ ਨਕਾਰਿਆ ਹੈ ਅਸੀਂ ਉਸ ਦਾ ਸਵਾਗਤ ਕਰਦੇ ਹਾਂ ਅਤੇ ਇਹ ਕਾਲੇ ਕਾਨੂੰਨ ਹਮੇਸ਼ਾਂ ਲਈ ਰੱਦ ਹੋਣੇ ਚਾਹੀਦੇ ਹਨ।
ਖੱਟਰ ਦੇ ਬਿਆਨ ਦਾ ਧਰਮਸੋਤ ਨੇ ਦਿੱਤਾ ਜਵਾਬ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਵੱਲੋਂ ਬੀਤੇ ਦਿਨੀਂ ਕਿਹਾ ਗਿਆ ਸੀ ਕਿ ਜਿਹੜੇ ਕਿਸਾਨ ਪ੍ਰਦਰਸ਼ਨ ਕਰ ਰਹੇ ਨੇ ਕਾਂਗਰਸ ਪਾਰਟੀ ਉਨ੍ਹਾਂ ਨੂੰ ਤੂਲ ਦੇ ਰਹੀ ਹੈ। ਜਿਸ 'ਤੇ ਧਰਮਸੋਤ ਨੇ ਕਿਹਾ ਕਾਂਗਰਸ ਪਹਿਲਾਂ ਵੀ ਕਿਸਾਨਾਂ ਦੀ ਮਦਦ ਕਰਦੀ ਸੀ ਅਤੇ ਕਰਦੀ ਰਹੇਗੀ। ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਸੁਰਜੀਤ ਕੁਮਾਰ ਜਿਆਣੀ ਅਤੇ ਹਰਜੀਤ ਗਰੇਵਾਲ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਇਹ ਦੋਵੇਂ ਲੀਡਰ ਪੰਜਾਬ ਦੇ ਕਿਸਾਨਾਂ ਦੇ ਗਦਾਰ ਹਨ ਅਤੇ ਇਨ੍ਹਾਂ ਨੂੰ ਪੰਜਾਬ ਦੇ ਕਿਸਾਨਾਂ ਦੇ ਨਾਲ ਖੜ੍ਹਨਾ ਚਾਹੀਦਾ ਸੀ। ਜਿਆਣੀ ਅਤੇ ਗਰੇਵਾਲ ਦੋਵੇਂ ਹੀ ਕੁਰਸੀ ਅਤੇ ਸਿਆਸਤ ਦੇ ਨਾਲ ਖੜ੍ਹੇ ਹਨ।

ਆਮ ਆਦਮੀ ਪਾਰਟੀ ਦੇ ਵੱਲੋਂ ਲੋਹੜੀ ਵਾਲੇ ਦਿਨ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜਨ 'ਤੇ ਧਰਮਸੋਤ ਨੇ ਕਿਹਾ ਕਿ ਅਸੀਂ ਪੰਜਾਬ ਦੇ ਵਾਸੀ ਹਾਂ ਜੋ ਪੰਜਾਬ ਦੇ ਕਿਸਾਨ ਕਹਿਣਗੇ ਅਸੀਂ ਉਹੀ ਕਰਾਂਗੇ। ਵੈਟ ਦੇ ਬਕਾਇਆ ਸਬੰਧੀ ਪੰਜਾਬ ਯਕਮੁਸ਼ਤ ਨਿਪਟਾਰਾ ਸਕੀਮ ਤੇ ਧਰਮਸੋਤ ਨੇ ਬੋਲਦਿਆਂ ਕਿਹਾ ਕਿ ਅਸੀਂ ਪੰਜਾਬ ਦੇ ਵਪਾਰੀਆਂ ਦੇ ਨਾਲ ਖੜ੍ਹੇ ਹਾਂ ਜੋ ਉਨ੍ਹਾਂ ਦਾ ਹੱਕ ਬਣਦਾ ਸੀ ਸਰਕਾਰ ਨੇ ਦਿੱਤਾ ਹੈ।

ਆਈਡੀ ਫੀਸ ਸੂਬੇ ਵਿੱਚ ਪੈਟਰੋਲ ਅਤੇ ਡੀਜਲ ਦੀ ਵਿਕਰੀ ਉਤੇ 0.25 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਸੂਲੀ ਜਾਵੇਗੀ। ਇਸੇ ਤਰ੍ਹਾਂ ਵਿਸ਼ੇਸ਼ ਆਈਡੀ ਫੀਸ ਸੂਬੇ ਵਿੱਚ ਅਚੱਲ ਜਾਇਦਾਦ ਦੀ ਖਰੀਦ ਉਤੇ 0.25 ਰੁਪਏ ਪ੍ਰਤੀ ਸੈਂਕੜਾ ਦੇ ਹਿਸਾਬ ਨਾਲ ਵਸੂਲੀ ਜਾਵੇਗੀ। ਉਪਰੋਕਤ ਵਸਤੂਆਂ ਉਤੇ ਵਸੂਲੀ ਜਾਣ ਵਾਲੀ ਆਈ ਡੀ ਫੀਸ ਨਾਲ ਪੰਜਾਬ ਬੁਨਿਆਦੀ ਢਾਂਚਾ ਵਿਕਾਸ ਫੰਡ ਵਿੱਚ 216.16 ਕਰੋੜ ਰੁਪਏ ਦਾ ਵਾਧੂ ਮਾਲੀਆ ਇਕੱਠਾ ਹੋਵੇਗਾ। ਜਿਸ ਤੇ ਧਰਮਸੋਤ ਨੇ ਕਿਹਾ ਕਿ ਆਪਣੀ-ਆਪਣੀ ਸੂਬਿਆਂ ਦੀ ਆਪਣੀ ਆਪਣੀ ਪਾਲਿਸੀ ਹੁੰਦੀ ਹੈ। ਜਦੋਂ ਮਾੜਾ ਸਮਾਂ ਹੁੰਦਾ ਹੈ ਉਦੋਂ ਸੂਬੇ ਵਿੱਚ ਇਸ ਤਰ੍ਹਾਂ ਦੇ ਟੈਕਸ ਲੱਗਦੇ ਹਨ ਇਹ ਥੋੜ੍ਹੇ ਸਮੇਂ ਲਈ ਆਰਜ਼ੀ ਤੌਰ 'ਤੇ ਹੋਵੇਗਾ। ਧਰਮਸੋਤ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਵੱਲੋਂ ਜੀਐੱਸਟੀ ਦੀ ਬਕਾਇਆ ਰਾਸ਼ੀ 14 ਹਜ਼ਾਰ ਕਰੋੜ ਰੁਪਿਆ ਅਜੇ ਤੱਕ ਨਹੀਂ ਦਿੱਤਾ।

ABOUT THE AUTHOR

...view details