ਪੰਜਾਬ

punjab

ETV Bharat / state

ਪਟਿਆਲਾ 'ਚ ਐਸ.ਐਸ.ਪੀ ਦੀ ਰਹਿਨੁਮਾਈ ਹੇਠ ਜ਼ਰੂਰਤਮੰਦ ਔਰਤਾਂ ਨੂੰ ਦਿੱਤੇ ਜਾ ਰਹੇ ਸੈਨੇਟਰੀ ਪੈਡ

ਪਟਿਆਲਾ ਪੁਲਿਸ ਨੇ ਐਸਐਸਪੀ ਮਨਦੀਪ ਸਿੰਘ ਸਿੱਧੂ ਦੀ ਰਹਿਨੁਮਾਈ ਹੇਠ ਮਹਿਲਾ ਪੁਲਿਸ ਮੁਲਾਜ਼ਮਾਂ ਨੇ ਜ਼ਰੂਰਤ ਮੰਦ ਔਰਤਾਂ ਨੂੰ ਸੈਨੇਟਰੀ ਪੈੱਡ ਦਿੱਤੇ।

ਫ਼ੋਟੋ
ਫ਼ੋਟੋ

By

Published : May 9, 2020, 1:43 PM IST

ਪਟਿਆਲਾ: ਕਰਫਿਊ ਦੌਰਾਨ ਸਮਾਜ ਸੇਵੀ ਸੰਸਥਾਵਾਂ ਵੱਲੋਂ ਲੋੜਵੰਦਾਂ ਲਈ ਵੱਖ-ਵੱਖ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ ਅਜਿਹਾ ਸ਼ਲਾਘਾਯੋਗ ਉਪਰਾਲਾ ਪਟਿਆਲਾ ਪੁਲਿਸ ਵੱਲੋਂ ਕੀਤਾ ਜਾ ਰਿਹਾ ਹੈ। ਪਟਿਆਲਾ ਪੁਲਿਸ ਨੇ ਐਸਐਸਪੀ ਮਨਦੀਪ ਸਿੰਘ ਸਿੱਧੂ ਦੀ ਰਹਿਨੁਮਾਈ ਹੇਠ ਮਹਿਲਾ ਪੁਲਿਸ ਮੁਲਾਜ਼ਮਾਂ ਨੇ ਜ਼ਰੂਰਤਮੰਦ ਔਰਤਾਂ ਨੂੰ ਸੈਨੇਟਰੀ ਪੈੱਡ ਦਿੱਤੇ।

ਵੀਡੀਓ

ਐਸਐਸਪੀ ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਜਿੱਥੇ ਸਰਕਾਰ ਨੇ ਕੋਰੋਨਾ ਮਹਾਂਮਾਰੀ ਦੀ ਲਾਗ ਤੋਂ ਬਚਣ ਲਈ ਕਰਫਿਊ ਲਗਾਇਆ ਹੈ। ਉੱਥੇ ਹੀ ਕਰਫਿਊ ਦੌਰਾਨ ਪਟਿਆਲਾ ਪੁਲਿਸ ਵੱਲੋਂ ਔਰਤਾਂ ਦੀ ਸੁਰੱਖਿਆ ਨੂੰ ਧਿਆਨ 'ਚ ਰੱਖਦੇ ਹੋਏ ਲੋੜਵੰਦਾਂ ਨੂੰ ਸੈਨੇਟਰੀ ਪੈੱਡ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਟਿਆਲਾ ਸ਼ਹਿਰਵਾਸੀਆਂ ਨੂੰ ਸੁਰੱਖਿਅਤ ਰੱਖਣ ਲਈ ਪੰਜਾਬ ਪੁਲਿਸ 24 ਘੰਟੇ ਡਿਊਟੀ ਦੇ ਰਹੀ ਹੈ ਤਾਂ ਜੋ ਇਸ ਸੰਕਟ ਦੀ ਸਥਿਤੀ ਚੋਂ ਲੰਘਿਆ ਜਾ ਸਕੇ।

ਇਹ ਵੀ ਪੜ੍ਹੋ:ਗਰਭਵਤੀ ਔਰਤ ਨੇ ਪਤੀ ਦੀ ਮੌਤ ਦੇ ਇਨਸਾਫ਼ ਲਈ ਪ੍ਰਸ਼ਾਸਨ ਨੂੰ ਲਈ ਗੁਹਾਰ

ਉਨ੍ਹਾਂ ਨੇ ਕਿਹਾ ਕਿ ਜਿਹੜੇ ਉਨ੍ਹਾਂ ਦੇ ਪਰਿਵਾਰ ਵੱਲੋਂ 11 ਲੱਖ ਰੁਪਏ ਦੀ ਮਦਦ ਕੀਤੀ ਗਈ ਹੈ ਉਹ ਲੋੜਵੰਦਾਂ ਨੂੰ ਰਾਸ਼ਨ ਦੇਣ ਲਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਉਨ੍ਹਾਂ ਦੀ ਜਨਮ ਭੂਮੀ ਹੈ ਜਿਸ ਨੂੰ ਸੁਰੱਖਿਅਤ ਰੱਖਣਾ ਉਨ੍ਹਾਂ ਦਾ ਫਰਜ਼ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜ਼ਰੂਰੀ ਸਮਾਨ ਲੈਣ ਲਈ ਹੀ ਘਰ ਤੋਂ ਬਾਹਰ ਨਿਕਲਣ ਅਤੇ ਮਾਸਕ ਤੇ ਸੋਸ਼ਲ ਦੂਰੀ ਨੂੰ ਬਣਾ ਕੇ ਰੱਖਣ।

ABOUT THE AUTHOR

...view details