ਪਟਿਆਲਾ: ਕੋਰੋਨਾ ਮਹਾਂਮਾਰੀ ਦੇ ਮਾਮਲੇ ਪੰਜਾਬ ਵਿੱਚ ਦਿਨੋ-ਦਿਨ ਵੱਧਦੇ ਜਾ ਰਹੇ ਹਨ। ਇਸ ਤੋਂ ਨਿਜਾਤ ਪਾਉਣ ਲਈ ਸਰਕਾਰ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਉੱਥੇ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਮਹਾਂਮਾਰੀ 'ਤੇ ਜਿੱਤ ਹਾਸਲ ਕਰਨ ਲਈ ਮਿਸ਼ਨ ਫ਼ਤਿਹ ਦੀ ਸ਼ੁਰੂਆਤ ਕੀਤੀ ਹੈ। ਇਸ ਤਹਿਤ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਮਿਸ਼ਨ ਫ਼ਤਿਹ ਨੂੰ ਸਹਿਯੋਗ ਦਿੱਤਾ ਜਾ ਰਿਹਾ ਹੈ।
ਸੋਮਵਾਰ ਨੂੰ ਨਗਰ ਨਿਗਮ ਦੇ ਸਫ਼ਾਈ ਕਰਮਚਾਰੀਆਂ ਨੇ ਮਿਸ਼ਨ ਫ਼ਤਿਹ ਤਹਿਤ ਤੇ ਉਨ੍ਹਾਂ ਦੇ ਯੋਗਦਾਨ ਲਈ ਬੈਜ ਲਗਾਏ ਗਏ। ਇਸ ਦੇ ਨਾਲ ਹੀ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਨੇ ਉਨ੍ਹਾਂ ਸਫਾਈ ਕਰਮਚਾਰੀਆਂ ਨਾਲ ਵੀਡੀਓ ਕਾਲ ਰਾਹੀਂ ਰਾਬਤਾ ਕਾਇਮ ਕਰਕੇ ਉਨ੍ਹਾਂ ਦੀ ਹੌਸਲਾ ਅਫਜਾਈ ਕੀਤੀ।