ਪਟਿਆਲਾ: ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਨਾਭਾ ਸ਼ਹਿਰ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਖ਼ਿਲਾਫ਼ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਧਰਨੇ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਤੋਂ ਇਲਾਵਾ ਸਮੁੱਚੀ ਲੀਡਰਸ਼ਿਪ ਨੇ ਸ਼ਮੂਲੀਅਤ ਕੀਤੀ। ਅਕਾਲੀ ਵਰਕਰਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਅਕਾਲੀ ਸਰਕਾਰ ਬਣਨ ਤੇ ਇਸ ਘੁਟਾਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੋ ਵੀ ਵਿਅਕਤੀ ਇਸ ਵਿੱਚ ਦੋਸ਼ੀ ਪਾਇਆ ਗਿਆ ਉਸ ਨੂੰ ਜੇਲ੍ਹਾਂ ਵਿੱਚ ਡੱਕਿਆ ਜਾਵੇਗਾ।
ਅਕਾਲੀ ਸਰਕਾਰ ਆਉਣ 'ਤੇ ਸਕਾਲਰਸ਼ਿਪ ਘੁਟਾਲੇ ਦੀ ਕੀਤੀ ਜਾਵੇਗੀ ਬਰੀਕੀ ਨਾਲ ਜਾਂਚ: ਸੁਖਬੀਰ ਸਿੰਘ ਬਾਦਲ - ਕੈਪਟਨ ਅਮਰਿੰਦਰ ਸਿੰਘ
ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਸਰਕਾਰ ਬਣਨ ਤੇ ਇਸ ਘੁਟਾਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾਵੇਗੀ।
ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਾਧੂ ਸਿੰਘ ਧਰਮਸੋਤ ਨੇ ਜੋ ਵੱਡਾ ਪਾਪ ਕੀਤਾ ਹੈ, ਕੈਪਟਨ ਅਮਰਿੰਦਰ ਸਿੰਘ ਇਸ ਨੂੰ ਬਚਾ ਨਹੀਂ ਸਕਦੇ। ਉਨ੍ਹਾਂ ਕਿਹਾ ਕਿ ਇਨ੍ਹਾਂ ਇਹ ਗ਼ਰੀਬ ਬੱਚਿਆਂ ਦੀ ਸਕਾਲਰਸ਼ਿਪ ਜੋ ਕਿ ਇਸ ਨੇ ਆਪਣੇ ਭਾਈਚਾਰੇ ਦਾ ਧਿਆਨ ਵੀ ਨਹੀਂ ਰੱਖਿਆ। ਕੈਪਟਨ ਦੇ ਮੰਤਰੀ ਧਰਮਸੋਤ ਨੇ ਲੱਖਾਂ ਹੀ ਦਲਿਤ ਵਿਦਿਆਰਥੀਆਂ ਦਾ ਹੱਕ ਮਾਰਿਆ ਹੈ।
ਇਸ ਮੌਕੇ ਸੀਨੀਅਰ ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਮੰਤਰੀ ਧਰਮਸੋਤ ਨੇ ਜੋ ਘੁਟਾਲਾ ਕੀਤਾ ਹੈ ਬਹੁਤੇ ਮੰਦਭਾਗਾ ਹੈ, ਜੋ ਗ਼ਰੀਬ ਦਲਿਤ ਵਿਦਿਆਰਥੀਆਂ ਨਾਲ ਧੱਕਾ ਹੋਇਆ ਹੈ। ਕੈਪਟਨ ਅਮਰਿੰਦਰ ਸਿੰਘ ਅਤੇ ਲਾਲ ਕ੍ਰਿਸ਼ਨ ਅਡਵਾਨੀ ਨੂੰ ਧਮਕੀ ਭਰੇ ਪੱਤਰ ਅਤੇ ਮਾਰਨ 'ਤੇ ਕਰੋੜਾਂ ਰੁਪਏ ਦੇ ਦਿੱਤੇ ਜਾਣ ਤੇ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਦੇ ਲੋਕ ਅਮਨ ਅਤੇ ਸ਼ਾਂਤੀ ਪਸੰਦ ਕਰਗੇ ਹਨ। ਰਾਣਾ ਗੁਰਜੀਤ ਸੋਢੀ ਨੇ ਬੀਤੇ ਦਿਨੀਂ ਜੋ ਬਿਆਨ ਦਿੱਤਾ ਸੀ ਜਿਸ ਵਿੱਚ ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਜੇਕਰ ਖੇਤੀ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ ਹੈ ਤਾਂ ਕੈਪਟਨ ਅਮਰਿੰਦਰ ਸਿੰਘ ਅਤੇ ਅਸੀਂ ਅਸਤੀਫੇ ਦੇਣ ਲਈ ਤਿਆਰ ਹਾਂ। ਚੰਦੂਮਾਜਰਾ ਨੇ ਜਵਾਬ ਦਿੰਦੇ ਹੋਏ ਕਿਹਾ ਕਿ ਪਹਿਲਾਂ ਤਾਂ ਕੈਪਟਨ ਅਮਰਿੰਦਰ ਸਿੰਘ ਅਸਤੀਫ਼ਾ ਆਪਣਾ ਜੇਬ ਰੱਖੀ ਫਿਰਦੇ ਸੀ, ਉਸ ਦਾ ਕੀ ਬਣਿਆ, ਅਸਤੀਫਾ ਜੇਬ੍ਹ ਵਿੱਚ ਰੱਖਣ ਲਈ ਨਹੀਂ ਹੁੰਦਾ ਅਸਤੀਫਾ ਤਾਂ ਦੇਣ ਲਈ ਹੁੰਦਾ ਹੈ।