ਨਾਭਾ:ਕੋਰੋਨਾ ਮਹਾਂਮਾਰੀ ਤੋਂ ਬਾਅਦ ਪੰਜਾਬ ਸਰਕਾਰ ਦੇ ਵੱਲੋਂ ਪੰਜਾਬ ਭਰ ਦੇ ਸਕੂਲਾਂ ਨੂੰ ਖੋਲ੍ਹਣ ਦੇ ਹੁਕਮ ਜਾਰੀ ਕੀਤੇ ਗਏ ਸਨ। ਪਰ ਸਕੂਲ ਖੁੱਲ੍ਹਣ ਸਾਰ ਹੀ ਕਈ ਸਕੂਲਾਂ ਦੇ ਵਿੱਚ ਵਿਦਿਆਰਥੀ ਕੋਰੋਨਾ ਪਾਜ਼ੀਟਿਵ ਆਉਣ ਦੇ ਕਾਰਨ ਕਈ ਸਕੂਲ ਬੰਦ ਕਰ ਦਿੱਤੇ ਗਏ ਹਨ। ਜਿਸ ਦੇ ਤਹਿਤ ਨਾਭਾ ਦੇ ਸਰਕਾਰੀ ਮਾਡਲ ਹਾਈ ਸਕੂਲ ਵਿਖੇ ਇਕ ਛੇਵੀਂ ਕਲਾਸ ਦੀ ਵਿਦਿਆਰਥਣ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਉਣ ਦੇ ਕਾਰਨ ਸਕੂਲ ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪੈ ਗਈ। ਜਿਸ ਤੋਂ ਬਾਅਦ ਸਾਰੇ ਸਕੂਲ ਨੂੰ ਸੈਨੀਟਾਈਜ਼ ਕਰਵਾਉਣ ਉਪਰੰਤ ਚਾਰ ਦਿਨਾਂ ਦੇ ਲਈ ਬੰਦ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ।
ਜਿੱਥੇ ਸਕੂਲੀ ਵਿਦਿਆਰਥਣ ਨੂੰ ਘਰ ਵਿੱਚ ਏਕਾਂਤਵਾਸ ਕਰਨ ਤੋਂ ਬਾਅਦ ਉਸ ਦੀ ਸਾਰੀ ਕਲਾਸ ਨੂੰ ਵੀ ਘਰਾਂ ਵਿੱਚ ਏਕਾਂਤਵਾਸ ਕਰ ਦਿੱਤਾ ਗਿਆ ਹੈ। ਇਸ ਮੌਕੇ ਤੇ ਐੱਸ.ਡੀ.ਐੱਮ. ਨਾਭਾ ਕੰਨੂ ਗਰਗ ਨੇ ਕਿਹਾ, ਕਿ ਜਦੋਂ ਸਾਨੂੰ ਪਤਾ ਲੱਗਿਆ ਕਿ ਵਿਦਿਆਰਥਣ ਕੋਰੋਨਾ ਪਾਜ਼ੀਟਿਵ ਆਈ ਹੈ। ਉਸ ਤੋਂ ਬਾਅਦ ਅਸੀਂ ਪੂਰੇ ਹੀ ਪ੍ਰਕਾਸ਼ਨ ਵਰਤ ਰਹੇ ਹਾਂ।