ਪਟਿਆਲਾ: ਪੰਜਾਬ 'ਚ ਭਾਵੇਂ ਮੋਟਰ ਵ੍ਹੀਕਲ ਐਕਟ ਲਾਗੂ ਹੋ ਚੁੱਕਾ ਹੈ। ਇਸ ਤੋਂ ਬਾਅਦ ਵੀ ਲੋਕ ਆਵਾਜਾਈ ਦੇ ਨਿਯਮਾਂ ਦੀ ਉਲੰਘਣਾ ਕਰਨ ਤੋਂ ਪਿੱਛੇ ਨਹੀਂ ਹੱਟ ਰਹੇ ਹਨ। ਐੱਸਐੱਸਪੀ ਮਨਦੀਪ ਸਿੰਘ ਸਿੱਧੂ ਅਤੇ ਟ੍ਰੈਫਿਕ ਐੱਸਪੀ ਦੇ ਦਿਸ਼ਾ ਨਿਰਦੇਸ਼ਾ ਮੁਤਾਬਕ ਟ੍ਰੈਫਿਕ ਪੁਲਿਸ ਪਟਿਆਲਾ ਨੇ ਸਵੇਰੇ ਸਵੇਰੇ ਮੇਨ ਬੱਸ ਸਟੈਂਡ ਚੌਕ ਵਿੱਚ ਬੱਤੀਆਂ 'ਤੇ ਨਾਕਾ ਲਗਾਇਆ।
ਪਟਿਆਲਾ 'ਚ ਟ੍ਰੈਫਿਕ ਨਿਯਮਾਂ ਦੀ ਪਰਵਾਹ ਕੀਤੇ ਬਿਨ੍ਹਾਂ ਚੱਲ ਰਹੀਆਂ ਸਕੂਲ ਵੈਨ - ਪਟਿਆਲਾ 'ਚ ਟ੍ਰੈਫਿਕ ਨਿਯਮਾਂ
ਪਟਿਆਲਾ 'ਚ ਸਕੂਲ ਵੈਨਾਂ ਦੀ ਚੈਕਿੰਗ ਦੌਰਾਨ ਪਾਇਆ ਗਿਆ ਕਿ ਜ਼ਿਆਦਾਤਰ ਸਕੂਲ ਵੈਨਾਂ ਦੇ ਡਰਾਈਵਰਾਂ ਨੇ ਸੀਟ ਬੈਲਟ ਨਹੀਂ ਲਗਾਈ ਹੋਈ ਸੀ। ਇਸ ਤੋਂ ਇਲਾਵਾ ਟ੍ਰੈਫਿਕ ਨਿਯਮਾਂ ਦੀ ਪਰਵਾਹ ਕੀਤੇ ਬਿਨ੍ਹਾਂ ਗ਼ੈਰ ਜ਼ਿੰਮੇਵਾਰਾਨਾ ਤਰੀਕੇ ਨਾਲ ਵਾਹਨ ਚਲਾਏ ਜਾ ਰਹੇ ਹਨ।
ਇਸ ਦੌਰਾਨ ਸਕੂਲ ਵੈਨਾਂ ਦੀ ਚੈਕਿੰਗ ਦੌਰਾਨ ਪਾਇਆ ਗਿਆ ਕਿ ਜ਼ਿਆਦਾਤਰ ਸਕੂਲ ਵੈਨਾ ਦੇ ਡਰਾਈਵਰਾਂ ਨੇ ਸੀਟ ਬੈਲਟ ਨਹੀਂ ਲਗਾਈ ਹੋਈ ਸੀ। ਇਸ ਤੋਂ ਇਲਾਵਾ ਟ੍ਰੈਫਿਕ ਨਿਯਮਾਂ ਦੀ ਪਰਵਾਹ ਕੀਤੇ ਬਿਨ੍ਹਾਂ ਗ਼ੈਰ ਜ਼ਿੰਮੇਵਾਰਾਨਾ ਤਰੀਕੇ ਨਾਲ ਵਾਹਨ ਚਲਾਏ ਜਾ ਰਹੇ ਹਨ।
ਸਕੂਲ ਵੈਨਾ ਦੀ ਚੈਕਿੰਗ ਦੌਰਾਨ ਪਾਇਆ ਗਿਆ ਕਿ ਵੈਨ 'ਚ ਨਾ ਤਾਂ ਅੱਗ ਬੁਝਾਉ ਯੰਤਰ ਹੈ ਤੇ ਨਾ ਹੀ ਬੱਚਿਆ ਦੀ ਦੇਖ ਰੇਖ ਵਾਸਤੇ ਕੋਈ ਸਟਾਫ਼ ਮੌਜੂਦ ਸੀ। ਟ੍ਰੈਫਿਕ ਇੰਚਾਰਜ ਰਣਜੀਤ ਸਿੰਘ ਨੇ ਸਰਚ ਕੀਤੀ ਅਤੇ ਉਨ੍ਹਾਂ ਨੇ ਦੱਸਿਆ ਕਿ ਰੁਟੀਨ ਚੈਕਿੰਗ ਮਗਰੋ ਪੁਲਿਸ ਮੁਲਾਜ਼ਮਾਂ ਨੇ ਸੁਰੱਖਿਆ ਨਿਯਮਾਂ ਦੀ ਪਾਲਣਾ ਨਾ ਕਰਨ ਵਾਲਿਆਂ ਨੂੰ ਰੋਕ ਕੇ ਹੁਣ ਚਲਾਨ ਕੱਟਣਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੁਰੱਖਿਆ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੀਆਂ ਵਿਰੁੱਧ ਕਾਨੂੰਨੀ ਕਾਰਵਾਈ ਵੀ ਕੀਤੀ ਜਾ ਸਕਦੀ ਹੈ।