ਪਟਿਆਲਾ: ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨਾਭਾ ਦੀ ਸਬ-ਤਹਿਸੀਲ ਭਾਦਸੋਂ ਵਿਖੇ ਨਵੇਂ ਬੱਸ ਸਟੈਂਡ ਦਾ ਨੀਂਹ ਪੱਥਰ ਰੱਖਣ ਲਈ ਆਏ ਸਨ ਪਰੰਤੂ ਇਥੇ ਕਿਸਾਨ ਜਥੇਬੰਦੀਆਂ ਨੇ ਉਨ੍ਹਾਂ ਦਾ ਵਿਰੋਧ ਸ਼ੁਰੂ ਕਰ ਦਿੱਤਾ। ਕਿਸਾਨਾਂ ਨੇ ਧਰਮਸੋਤ ਨੂੰ ਪੰਜਾਬ ਸਰਕਾਰ ਵੱਲੋਂ ਕੀਤੇ ਵਾਅਦਿਆਂ ਨੂੰ ਲੈ ਕੇ ਘੇਰ ਲਿਆ। ਜ਼ਿਕਰਯੋਗ ਹੈ ਕਿ ਕਿਸਾਨਾਂ ਵੱਲੋਂ ਬੀਤੀ 28 ਜੂਨ ਨੂੰ ਕਿਸਾਨ ਧਰਨੇ ਵਿੱਚ ਸਾਧੂ ਸਿੰਘ ਧਰਮਸੋਤ ਵੱਲੋਂ ਕਿਸਾਨ ਬੀਬੀ ਨੂੰ ਅਪਸ਼ਬਦ ਬੋਲੇ ਜਾਣ ਬਾਰੇ ਕਿਹਾ ਜਾ ਰਿਹਾ ਹੈ ਅਤੇ ਮੰਤਰੀ ਤੋਂ ਮੁਆਫੀ ਮੰਗਣ ਲਈ ਕਿਹਾ ਜਾ ਰਿਹਾ ਹੈ।
ਨਾਭਾ ਦੀ ਸਬ ਤਹਿਸੀਲ ਭਾਦਸੋਂ ਜੋ ਪੁਲਿਸ ਛਾਉਣੀ ਵਿਚ ਤਬਦੀਲ ਹੋ ਗਈ ਹੈ। ਇਥੇ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਜਿਵੇਂ ਹੀ ਪੁੱਜੇ ਤਾਂ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਨੇ ਡੱਟ ਕੇ ਵਿਰੁੋਧ ਕੀਤਾ ਅਤੇ ਮੁਰਦਾਬਾਦ ਦੇ ਨਾਅਰੇ ਲਗਾਏ ਗਏ। ਉੱਥੇ ਦੂਜੇ ਪਾਸੇ ਕਾਂਗਰਸ ਵਰਕਰਾਂ ਵੱਲੋਂ ਜ਼ਿੰਦਾਬਾਦ ਦੇ ਨਾਅਰੇ ਲਗਾਏ ਗਏ ਮਾਹੌਲ ਇੰਨਾ ਤਣਾਅਪੂਰਨ ਹੋ ਗਿਆ ਕਿ ਪੁਲਿਸ ਨੂੰ ਭਾਰੀ ਮਸ਼ੱਕਤ ਦੇ ਚੱਲਦੇ ਕਿਸਾਨਾਂ ਨੂੰ ਕਾਬੂ ਕੀਤਾ ਗਿਆ। ਕਿਸਾਨਾਂ ਦੇ ਭਾਰੀ ਵਿਰੋਧ ਦੇ ਚੱਲਦੇ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ ਡੇਢ ਕਰੋੜ ਦੀ ਲਾਗਤ ਨਾਲ ਨਵੇਂ ਬੱਸ ਸਟੈਂਡ ਦਾ ਨੀਂਹ ਪੱਥਰ ਰੱਖਿਆ ਗਿਆ।