ਪਟਿਆਲਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਗੁਰਦੁਆਰਾ ਦੁਖ ਨਿਵਾਰਨ ਸਾਹਿਬ ਵਿਖੇ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਹਾਕੀ ਖਿਡਾਰੀਆਂ ਨੂੰ ਵਧਾਈਆਂ ਦਿੱਤੀਆਂ। ਨਾਲ ਹੀ ਉਨ੍ਹਾਂ ਨੂੰ ਖਿਡਾਰੀਆਂ ਨੂੰ ਲੈ ਕੇ ਵੱਡਾ ਐਲਾਨ ਵੀ ਕੀਤਾ।
ਇਸ ਦੌਰਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਉਨ੍ਹਾਂ ਵੱਲੋਂ ਖਿਡਾਰੀਆਂ ਦੀ ਭਰਤੀ ਸ਼ੁਰੂ ਕੀਤੀ ਜਾਵੇਗੀ ਜਿਨ੍ਹਾਂ ਚ ਕੁੜੀਆਂ ਨੂੰ ਸ਼ਾਮਲ ਕੀਤਾ ਜਾਵੇਗਾ। ਕਮਲਪ੍ਰੀਤ ਨੇ ਓਲੰਪਿਕ ਚ ਕੋਰ ਡਿਸਕਸ ਥ੍ਰੋ ਜਿੱਤਿਆ ਹੈ। ਗੁਰਜੀਤ ਕੌਰ ਤੋਂ ਇਲਾਵਾ ਪੰਜਾਬ ਦੇ ਹਾਕੀ ਨਾਲ ਸਬੰਧਿਤ 10 ਖਿਡਾਰੀਆਂ ਨੂੰ ਇਨਾਮ ਦਿੱਤੇ ਜਾਣਗੇ। ਉਨ੍ਹਾਂ ਨੇ ਕਿਹਾ ਕਿ ਐਸਜੀਪੀਸੀ ਹਾਕੀ ਟੀਮ ਨੂੰ 1 ਕਰੋੜ ਦਾ ਇਨਾਮ ਦੇਵੇਗੀ।