ਪੰਜਾਬ

punjab

ETV Bharat / state

ਗੁਰਪੁਰਬ ਤੋਂ 3 ਮਹੀਨੇ ਪਹਿਲਾਂ ਯਾਦ ਆਏ ਸੈਮੀਨਾਰ - guru nanak dev

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਨਾਨਕ ਦੇਵ ਦੀਆਂ ਸਿੱਖਿਆਵਾਂ ਦਾ ਪ੍ਰਚਾਰ ਕਰ ਲਈ ਇਕ ਸਬ ਕਮੇਟੀ ਬਣਾਈ ਗਈ ਹੈ। ਇਸ ਕਮੇਟੀ ਦੀ ਪਹਿਲੀ ਮੀਟਿੰਗ ਵਿੱਚ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ ਦੀ ਅਗਵਾਈ ਹੇਠ ਸਿੱਖੀ ਦੇ ਪ੍ਰਚਾਰ ਸਬੰਧੀ ਕਈ ਫ਼ੈਸਲੇ ਲਏ ਗਏ।

ਫ਼ੋਟੋ

By

Published : Jul 12, 2019, 7:15 PM IST

Updated : Jul 12, 2019, 7:57 PM IST

ਪਟਿਆਲਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਣਾਈ ਗਈ ਸਬ ਕਮੇਟੀ ਵਿੱਚ ਕਿਰਪਾਲ ਸਿੰਘ ਬਡੂੰਗਰ ਨੇ ਦੇਸ਼-ਵਿਦੇਸ਼ਾਂ ਸਮੇਤ 13 ਵੱਡੇ ਪੱਧਰ ਦੇ ਸੈਮੀਨਰ ਕਰਵਾਉਣ ਦਾ ਫ਼ੈਸਲਾ ਲਿਆ।

ਵੀਡੀਓ

ਇਸ ਬਾਰੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ ਨੇ ਦੱਸਿਆ ਕਿ ਵਿਦੇਸ਼ਾਂ ਦੇ ਨਾਲ-ਨਾਲ ਸਕੂਲਾਂ ਕਾਲਜਾਂ ਵਿੱਚ ਗੁਰੂ ਨਾਨਕ ਦੇਵ ਜੀ ਦੀ ਸਿੱਖਿਆ ਦਾ ਪ੍ਰਚਾਰ ਕਰਨ ਲਈ ਸੈਮੀਨਰ ਕਰਵਾਏ ਜਾਣਗੇ।

ਇਹ ਵੀ ਪੜ੍ਹੋ:ਯੋਗਰਾਜ ਨੇ ਧੋਨੀ 'ਤੇ ਲਾਏ ਸੰਗੀਨ ਇਲਜ਼ਾਮ, ਵੇਖੋ ਵੀਡੀਓ

ਇਸ ਦੇ ਨਾਲ ਹੀ ਸੈਮੀਨਾਰ 'ਚ ਆਉਣ ਵਾਲੇ ਵਿਦਿਆਰਥੀਆਂ ਨੂੰ ਜਾਤ-ਪਾਤ ਤੇ ਧਰਮ ਤੋਂ ਉੱਤੇ ਉੱਠ ਕੇ ਹਰੇਕ ਵਰਗ ਤੱਕ ਪਹੁੰਚਾਇਆ ਜਾਵੇਗਾ ਤਾਂ ਕਿ ਉਹ ਪਹਿਲੇ ਪਾਤਸ਼ਾਹ ਦੀਆਂ 4 ਉਦਾਸੀਆਂ ਬਾਰੇ ਜਾਣੂ ਹੋ ਸਕਣ। ਉਨ੍ਹਾਂ ਦੱਸਿਆ ਕਿ ਪਹਿਲਾਂ ਸੈਮੀਨਾਰ ਦੀ ਸ਼ੁਰੂਆਤ ਅਗਸਤ ਮਹੀਨੇ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਤੋਂ ਕੀਤੀ ਜਾਵੇਗੀ।

Last Updated : Jul 12, 2019, 7:57 PM IST

ABOUT THE AUTHOR

...view details