ਨਾਭਾ: ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ਕਥਿਤ ਘੁਟਾਲੇ ਨੂੰ ਲੈ ਕੇ ਨਾਭਾ ਤੋਂ ਵਿਧਾਇਕ ਤੇ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀਆਂ ਮੁਸ਼ਕਿਲਾਂ ਦਿਨੋ-ਦਿਨ ਵਧਦੀਆਂ ਜਾ ਰਹੀਆਂ ਹਨ। ਇਸੇ ਦੇ ਚੱਲਦਿਆਂ ਨਾਭਾ ਵਿਖੇ 2 ਨਵੰਬਰ ਨੂੰ ਸਾਧੂ ਸਿੰਘ ਧਰਮਸੋਤ ਦੇ ਖ਼ਿਲਾਫ਼ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਅਕਾਲੀਦਲ ਆਗੂ ਸਾਧੂ ਸਿੰਘ ਧਰਮਸੋਤ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨਗੇ।
ਸ਼੍ਰੋਮਣੀ ਅਕਾਲੀ ਦਲ 2 ਨਵੰਬਰ ਨੂੰ ਕਰੇਗਾ ਸਾਧੂ ਸਿੰਘ ਧਰਮਸੋਤ ਦੀ ਕੋਠੀ ਦਾ ਘਿਰਾਓ - ਕੈਬਨਿਟ ਮੰਤਰੀ
ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ਕਥਿਤ ਘੁਟਾਲੇ ਦੇ ਵਿਵਾਦਾਂ ਵਿੱਚ ਘਿਰੇ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। 2 ਨਵੰਬਰ ਨੂੰ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਅਕਾਲੀਦਲ ਆਗੂਆਂ ਵੱਲੋਂ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਾਬੂ ਕਬੀਰ ਦਾਸ ਨੇ ਕਿਹਾ ਕਿ 2 ਨਵੰਬਰ ਨੂੰ ਅਸੀਂ ਸਰਕਾਰ ਦੀਆਂ ਜੜ੍ਹਾਂ ਹਿਲਾ ਕੇ ਰੱਖ ਦੇਵਾਗੇ। ਭਾਵੇਂ ਕਿ ਪੰਜਾਬ ਸਰਕਾਰ ਦੇ ਵੱਲੋਂ ਮੰਤਰੀ ਧਰਮਸੋਤ ਨੂੰ ਕਲੀਨ ਚਿੱਟ ਦੇ ਦਿੱਤੀ ਹੈ। ਪਰ ਉਨ੍ਹਾਂ ਨੂੰ ਅਸਤੀਫ਼ਾ ਦੇਣਾ ਚਾਹੀਦਾ ਹੈ ਤੇ ਉਨ੍ਹਾਂ ਖਿਲਾਫ਼ ਸੀ.ਬੀ.ਆਈ ਜਾਂਚ ਹੋਣੀ ਚਾਹੀਦੀ ਹੈ।
ਆਗੂਆਂ ਨੇ ਕਿਹਾ ਕਿ 2 ਨਵੰਬਰ ਨੂੰ ਇੱਕ ਵਿਸ਼ਾਲ ਰੈਲੀ ਨਾਭਾ ਦੇ ਪਟਿਆਲਾ ਗੇਟ ਵਿਖੇ ਕਰਨ ਉਪਰੰਤ ਮੰਤਰੀ ਧਰਮਸੋਤ ਦੀ ਕੋਠੀ ਦਾ ਘਿਰਾਓ ਵੀ ਕੀਤਾ ਜਾਵੇਗਾ। ਉਨ੍ਹਾਂ ਬੀਤੇ ਦਿਨ ਸਾਧੂ ਸਿੰਘ ਧਰਮਸੋਤ ਦੇ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਤੁਲਨਾ ਕੈਪਟਨ ਅਮਰਿੰਦਰ ਸਿੰਘ ਦੇ ਵੱਡ-ਵਡੇਰਿਆਂ ਨਾਲ ਕਰਨ ਨੂੰ ਮੰਦਭਾਗਾ ਕਿਹਾ ਤੇ ਇਸ ਉੱਤੇ ਐਕਸ਼ਨ ਲੈਣ ਦੀ ਗੱਲ ਆਖੀ।