ਪਟਿਆਲਾ: ਪਿੰਡ ਕਲਿਆਣ ਵਿਖੇ ਗੁਰਦੁਆਰਾ ਸਾਹਿਬ ਤੋਂ ਪੁਰਾਤਨ ਸਰੂਪ ਚੋਰੀ ਹੋਣ ਦੇ ਮਾਮਲੇ ਸਬੰਧੀ ਸ਼ੁੱਕਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਸਮੁੱਚੀ ਲੀਡਰਸ਼ਿੱਪ ਵੱਲੋਂ ਧਰਨਾ ਦਿੱਤਾ ਗਿਆ। ਇਸ ਦੌਰਾਨ ਸੁਖਬੀਰ ਬਾਦਲ ਨੇ ਕਿਹਾ ਕਿ ਜਦੋਂ ਤੱਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਚੋਰੀ ਕਰਨ ਵਾਲਿਆਂ ਨੂੰ ਨਹੀਂ ਫੜਿਆ ਜਾਂਦਾ ਹੈ, ਉਦੋਂ ਤੱਕ ਧਰਨਾ ਜਾਰੀ ਰਹੇਗਾ, ਉਨ੍ਹਾਂ ਪਾਰਟੀ ਦੇ ਆਗੂਆਂ ਨੂੰ 18 ਅਗਸਤ ਤੱਕ ਧਰਨਾ ਜਾਰੀ ਰੱਖਣ ਦੇ ਨਿਰਦੇਸ਼ ਦਿੱਤੇ ਹਨ।
'18 ਤੱਕ ਸਰੂਪ ਚੋਰੀ ਹੋਣ ਦਾ ਮਸਲਾ ਹੱਲ ਨਾ ਹੋਇਆ ਤਾਂ ਅਕਾਲੀ ਦਲ ਵੱਡਾ ਸੰਘਰਸ਼ ਵਿੱਢੇਗਾ' - Sukhbir Singh Badal
ਪਟਿਆਲਾ ਦੇ ਪਿੰਡ ਕਲਿਆਣ ਦੇ ਗੁਰਦੁਆਰੇ ਸਾਹਿਬ ਤੋਂ ਸ਼੍ਰੀ ਗੁਰੂ ਗ੍ਰੰਥ ਦੇ 100 ਸਾਲਾਂ ਪੁਰਾਤਨ ਸਰੂਪ ਚੋਰੀ ਦੇ ਮਾਮਲੇ ਵਿੱਚ ਅਕਾਲੀ ਦਲ ਵੱਲੋਂ ਲਗਾਏ ਗਏ ਧਰਨੇ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਵੀ ਪਹੁੰਚੇ। ਇਸ ਦੌਰਾਨ ਸੁਖਬੀਰ ਬਾਦਲ ਨੇ ਕਿਹਾ ਕਿ ਜਦੋਂ ਤੱਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਚੋਰੀ ਕਰਨ ਵਾਲਿਆਂ ਨੂੰ ਨਹੀਂ ਫੜਿਆ ਜਾਂਦਾ ਹੈ, ਉਦੋਂ ਤੱਕ ਧਰਨਾ ਜਾਰੀ ਰਹੇਗਾ।
'18 ਤੱਕ ਸਰੂਪ ਚੋਰੀ ਹੋਣ ਦਾ ਮਸਲਾ ਹੱਲ ਨਾ ਹੋਇਆ ਤਾਂ ਅਕਾਲੀ ਦਲ ਵੱਡਾ ਸੰਘਰਸ਼ ਵਿੱਢੇਗਾ'
ਸੁਖਬੀਰ ਬਾਦਲ ਨੇ ਕਿਹਾ ਕਿ ਜੇਕਰ ਇਨ੍ਹਾਂ ਦਿਨਾਂ ਦੌਰਾਨ ਵੀ ਇਸ ਮਾਮਲੇ ਦੀ ਜਾਂਚ ਕਿਸੇ ਸਿਰੇ ਨਾ ਲੱਗੀ ਤਾਂ ਅਕਾਲੀ ਦਲ ਵੱਲੋਂ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਚੋਰੀ ਹੋਏ ਹਨ, ਜਿਸ ਨਾਲ ਸਿੱਖ ਸੰਗਤ ਦੇ ਹਿਰਦੇ ਵਲੂੰਧਰੇ ਗਏ ਹਨ। ਇਸ ਮਾਮਲੇ 'ਤੇ ਕਿਸੇ ਵੀ ਤਰ੍ਹਾਂ ਦੀ ਸਿਆਸਤ ਨਾ ਕਰ ਕੇ ਪਹਿਲ ਦੇ ਆਧਾਰ 'ਤੇ ਮਾਮਲੇ ਨੂੰ ਹੱਲ ਕਰਨਾ ਚਾਹੀਦਾ ਹੈ।
ਇਹ ਵੀ ਪੜੋ: ਕੋਵਿਡ ਦਾ ਫੈਲਾਅ ਰੋਕਣ ਲਈ ਲੁਧਿਆਣਾ, ਜਲੰਧਰ ਅਤੇ ਪਟਿਆਲਾ 'ਚ ਭਲਕੇ ਤੋਂ ਰਾਤ ਦੇ ਕਰਫਿਊ ਦਾ ਐਲਾਨ