ਪੰਜਾਬ

punjab

ETV Bharat / state

ਸ਼੍ਰੋਮਣੀ ਅਕਾਲੀ ਦਲ ਦਾ ਟਰਾਂਸਪੋਰਟ ਵਿੰਗ ਮੋਤੀ ਮਹਿਲ ਬਾਹਰ ਲਾਏਗਾ ਧਰਨਾ - ਪ੍ਰੇਮ ਸਿੰਘ ਚੰਦੂਮਾਜਰਾ

ਸ਼੍ਰੋਮਣੀ ਅਕਾਲੀ ਦਲ ਦੇ ਟਰਾਂਸਪੋਰਟ ਵਿੰਗ ਵੱਲੋਂਂ ਡੀਜ਼ਲ ਅਤੇ ਪੈਟਰੋਲ ਦੀਆਂ ਵਧਦੀਆਂ ਕੀਮਤਾਂ ਖਿਲਾਫ ਪੰਜਾਬ ਸਰਕਾਰ ਖਿਲਾਫ ਧਰਨਾ ਲਾਇਆ ਜਾਵੇਗਾ।

ਸ਼੍ਰੋਮਣੀ ਅਕਾਲੀ ਦਲ ਦਾ ਟਰਾਂਸਪੋਰਟ ਵਿੰਗ ਮੋਤੀ ਮਹਿਲ ਦੇ ਬਾਹਰ ਲਗਾਵੇਗਾ ਧਰਨਾ
ਸ਼੍ਰੋਮਣੀ ਅਕਾਲੀ ਦਲ ਦਾ ਟਰਾਂਸਪੋਰਟ ਵਿੰਗ ਮੋਤੀ ਮਹਿਲ ਦੇ ਬਾਹਰ ਲਗਾਵੇਗਾ ਧਰਨਾ

By

Published : Jul 10, 2021, 2:37 PM IST

ਪਟਿਆਲਾ : ਡੀਜ਼ਲ ਅਤੇ ਪੈਟਰੋਲ ਦੀਆਂ ਵਧਦੀਆਂ ਕੀਮਤਾਂ ਖਿਲਾਫ ਅਕਾਲੀ ਦਲ ਵੱਲੋਂ ਮੋਤੀ ਮਹਿਲ ਅੱਗੇ ਧਰਨਾ ਲਗਾ ਕੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਸਮੇਂ ਦੌਰਾਨ ਟਰੱਕਾਂ, ਟੈਂਪੂ, ਆਟੋ ਅਤੇ ਹੋਰ 4 ਵਾਹਨਾਂ ਦੇ ਮਾਲਕ ਆਪਣੇ ਵਾਹਨਾਂ ਦੀਆਂ ਚਾਬੀਆਂ ਮੁੱਖ ਮੰਤਰੀ ਦੇ ਹਵਾਲੇ ਕਰਨਗੇ।

ਸ਼੍ਰੋਮਣੀ ਅਕਾਲੀ ਦਲ ਦਾ ਟਰਾਂਸਪੋਰਟ ਵਿੰਗ ਮੋਤੀ ਮਹਿਲ ਦੇ ਬਾਹਰ ਲਗਾਵੇਗਾ ਧਰਨਾ
ਇਹ ਵੀ ਪੜ੍ਹੋ:ਤੇਲ ਨੂੰ ਅੱਗ ਲੱਗਣ ਤੋਂ ਬਾਅਦ ਹੁਣ ਦੁੱਧ 'ਚ ਉਬਾਲ

ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਤੇਲ ‘ਤੇ ਲਗਾਈ ਜਾ ਰਹੀ ਵੈਟ ਨੂੰ 50 ਪ੍ਰਤੀਸ਼ਤ ਤੱਕ ਘਟਾਇਆ ਜਾਣਾ ਚਾਹੀਦਾ ਹੈ, ਇਸ ਤੋਂ ਇਲਾਵਾ ਕੇਂਦਰ ਸਰਕਾਰ ਨੂੰ ਵੀ ਐਕਸਾਈਜ਼ ਡਿਊਟੀ ਅਤੇ ਕਸਟਮ ਡਿਊਟੀ ਵਿੱਚ 50 ਪ੍ਰਤੀਸ਼ਤ ਦੀ ਕਟੌਤੀ ਕਰਨੀ ਚਾਹੀਦੀ ਹੈ।

ABOUT THE AUTHOR

...view details